05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪਿੰਡ ਗਾਲਿਬ ਰਣ ਸਿੰਘ ਵਿਖੇ ਹਰਬੀਰ ਸਿੰਘ ਇਯਾਲੀ ਵਲੋਂ ਭਰਵੀਂ ਇਕੱਤਰਤਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਛਪਾਰ ਮੇਲੇ ’ਚ ਵੱਡੀ ਕਾਨਫ਼ਰੰਸ ਕਰੇਗਾ-ਹਰਬੀਰ ਸਿੰਘ ਇਯਾਲੀ

ਜਗਰਾਉਂ, 4 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਪੰਜਾਬ ਭਰ ’ਚ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਵਿਚ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਹੀ ਅੱਜ ਜਗਰਾਉਂ ਹਲਕੇ ਦੇ ਪਿੰਡ ਗਾਲਿਬ ਰਣ ਸਿੰਘ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਸ: ਹਰਬੀਰ ਸਿੰਘ ਇਯਾਲੀ ਵੱਲੋਂ ਪਿੰਡ ਵਾਸੀਆਂ ਨਾਲ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ।

ਅਜੀਤ ਡੈਸਕ 05-09-2026
ਜਗਰਾਉਂ, 4 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਪੰਜਾਬ ਭਰ ’ਚ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਵਿਚ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਹੀ ਅੱਜ ਜਗਰਾਉਂ ਹਲਕੇ ਦੇ ਪਿੰਡ ਗਾਲਿਬ ਰਣ ਸਿੰਘ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਸ: ਹਰਬੀਰ ਸਿੰਘ ਇਯਾਲੀ ਵੱਲੋਂ ਪਿੰਡ ਵਾਸੀਆਂ ਨਾਲ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ। ਇਸ ਇਕੱਤਰਤਾ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਦੇ ਪਤਵੰਤੇ ਸੱਜਣਾਂ, ਬਜ਼ੁਰਗਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪਿੰਡ ਵਾਸੀਆਂ ਨਾਲ ਪੰਜਾਬ ਦੇ ਮੌਜੂਦਾ ਹਾਲਾਤਾਂ, ਸਮਾਜਿਕ ਮੁੱਦਿਆਂ ਅਤੇ ਇਲਾਕੇ ਦੇ ਲੋੜੀਂਦੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ. ਹਰਬੀਰ ਸਿੰਘ ਇਯਾਲੀ ਨੇ ਪਿੰਡ ਵਾਸੀਆਂ ਨੂੰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੀਆਂ ਨੀਤੀਆਂ, ਭਵਿੱਖੀ ਰਣਨੀਤੀਆਂ ਅਤੇ ਲੋਕ-ਹਿੱਤੂ ਟੀਚਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਜਥੇਬੰਦੀ ਦਾ ਮੁੱਖ ਉਦੇਸ਼ ਪੰਜਾਬ ਦੇ ਹੱਕਾਂ ਦੀ ਰਾਖੀ ਕਰਨਾ, ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਵੱਲ ਤੋਰਨਾ ਅਤੇ ਪਿੰਡਾਂ ਦਾ ਬਿਨਾਂ ਕਿਸੇ ਪੱਖਪਾਤ ਤੋਂ ਸਰਬਪੱਖੀ ਵਿਕਾਸ ਕਰਵਾਉਣਾ ਹੈ। ਇਸ ਮੌਕੇ ਛਪਾਰ ਕਾਨਫ਼ਰੰਸ ਦੀ ਤਿਆਰੀ ਨੂੰ ਲੈ ਕੇ ਪਿੰਡ ਵਾਸੀਆਂ ਨਾਲ ਅਹਿਮ ਵਿਚਾਰ ਚਰਚਾ ਵੀ ਕੀਤੀ ਗਈ। ਪਿੰਡ ਵਾਸੀਆਂ ਨੇ ਪੂਰਨ ਸਮਰਥਨ ਦਿੰਦਿਆਂ ਰੈਲੀ ਵਿੱਚ ਵੱਡੇ ਕਾਫ਼ਲੇ ਸਮੇਤ ਭਰਵੀਂ ਸ਼ਮੂਲੀਅਤ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਹਾਜ਼ਰ ਸਮੂਹ ਪਿੰਡ ਵਾਸੀਆਂ ਨੇ ਜਥੇਬੰਦੀ ਦੀ ਸੋਚ ਅਤੇ ਨੀਤੀਆਂ ਦੀ ਪੁਰਜ਼ੋਰ ਸ਼ਲਾਘਾ ਕਰਦਿਆਂ ਦੋਵੇਂ ਹੱਥ ਖੜ੍ਹੇ ਕਰਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਪੂਰਨ ਅਤੇ ਡੱਟਵਾਂ ਸਮਰਥਨ ਦੇਣ ਦਾ ਐਲਾਨ ਕੀਤਾ। ਪਿੰਡ ਵਾਸੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਘਰ-ਘਰ ਜਾ ਕੇ ਜਥੇਬੰਦੀ ਦਾ ਸੁਨੇਹਾ ਪਹੁੰਚਾਉਣਗੇ ਅਤੇ ਇਸ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਗੇ। ਸ. ਹਰਬੀਰ ਸਿੰਘ ਇਯਾਲੀ ਨੇ ਪਿੰਡ ਵਾਸੀਆਂ ਵੱਲੋਂ ਮਿਲੇ ਇਸ ਨਿੱਘੇ ਸਵਾਗਤ ਅਤੇ ਭਰਵੇਂ ਸਮਰਥਨ ਲਈ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਲੋਕਾਂ ਦਾ ਇਹ ਅਥਾਹ ਪਿਆਰ ਅਤੇ ਭਰੋਸਾ ਹੀ ਉਨ੍ਹਾਂ ਦੀ ਅਸਲ ਤਾਕਤ ਹੈ। ਇਸ ਮੌਕੇ ਸਾਬਕਾ ਸਰਪੰਚ ਹਰਸਿਮਰਨ ਸਿੰਘ, ਪੰਚ ਗੁਰਮੀਤ ਸਿੰਘ, ਪੰਚ ਪ੍ਰਦੀਪ ਸਿੰਘ, ਪੰਚ ਹਰਜਿੰਦਰ ਸਿੰਘ, ਸਰਪੰਚ ਰਜਿੰਦਰ ਸਿੰਘ, ਪੰਚ ਅੰਮ੍ਰਿਤਪਾਲ ਸਿੰਘ, ਪੰਚ ਪਲਵਿੰਦਰ ਸਿੰਘ, ਜਥੇਦਾਰ ਤਰਸੇਮ ਸਿੰਘ ਸ਼ੇਰਪੁਰ ਖੁਰਦ ਤਰਨਾ ਦਲ, ਬਲਵਿੰਦਰ ਸਿੰਘ ਫੌਜੀ, ਜਸਵੀਰ ਸਿੰਘ ਤਰਨਾ ਦਲ, ਗੁਰਦੁਆਰਾ ਕਮੇਟੀ ਪ੍ਰਧਾਨ ਜਸਵਿੰਦਰ ਸਿੰਘ ਬਰਾੜ, ਰੋਸ਼ਨ ਸਿੰਘ ਕਮੇਟੀ ਮੈਂਬਰ, ਇੰਦਰਜੀਤ ਸਿੰਘ ਕਮੇਟੀ ਮੈਂਬਰ, ਹਰਪ੍ਰੀਤ ਸਿੰਘ ਸਿਵੀਆਂ, ਖਾਨ ਜੋਧਾ ਗਾਲਿਬ ਕਲਾਂ, ਗੁਰਦੀਪ ਸਿੰਘ, ਭੀਮ ਸਿੰਘ, ਮਨਜੀਤ ਸਿੰਘ ਇਯਾਲੀ, ਬਲਜੀਤ ਸਿੰਘ, ਬਚਿੱਤਰ ਸਿੰਘ ਸਿਵੀਆਂ ਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਪੂੜੈਣ ਵਿਖੇ ਡੇਰਾ ਭਾਈ ਮੱਸਾ ਜੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਚੇਅਰਮੈਨ ਹਰਬੀਰ ਇਆਲੀ, ਦੇਤਵਾਲ, ਚੇਅਰਮੈਨ... ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਗਰਾਉਂ ਗਊਸ਼ਾਲਾ ਵਿਖੇ ਜਨਮ ਅਸ਼ਟਮੀ ਦਾ ਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।