05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਬਿਜਲੀ ਕੱਟਾਂ ਖ਼ਿਲਾਫ਼ 66 ਕੇ.ਵੀ. ਸਬ-ਸਟੇਸ਼ਨ ਭੂੰਦੜੀ ਵਿਖੇ ਧਰਨਾ

ਭੂੰਦੜੀ, 4 ਸਤੰਬਰ (ਕੁਲਦੀਪ ਸਿੰਘ ਮਾਨ)-ਪਿੰਡ ਕੋਟਉਮਰਾ ਵਿਖੇ ਪਿਛਲੇ ਕਰੀਬ 15 ਦਿਨਾਂ ਤੋਂ ਖੇਤੀ ਮੋਟਰਾਂ ਲਈ ਨਿਰਧਾਰਿਤ ਬਿਜਲੀ ਸਪਲਾਈ ਨਾ ਮਿਲਣ ਅਤੇ ਇਲਾਕੇ ਵਿੱਚ ਲੱਗ ਰਹੇ ਬਿਜਲੀ ਕੱਟਾਂ ਦੇ ਰੋਸ ਵਜੋਂ ਕਿਸਾਨਾਂ ਅਤੇ ਪਿੰਡ ਵਾਸੀਆਂ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਦੇ 66 ਕੇ. ਵੀ.

ਅਜੀਤ ਡੈਸਕ 05-09-2026
ਭੂੰਦੜੀ, 4 ਸਤੰਬਰ (ਕੁਲਦੀਪ ਸਿੰਘ ਮਾਨ)-ਪਿੰਡ ਕੋਟਉਮਰਾ ਵਿਖੇ ਪਿਛਲੇ ਕਰੀਬ 15 ਦਿਨਾਂ ਤੋਂ ਖੇਤੀ ਮੋਟਰਾਂ ਲਈ ਨਿਰਧਾਰਿਤ ਬਿਜਲੀ ਸਪਲਾਈ ਨਾ ਮਿਲਣ ਅਤੇ ਇਲਾਕੇ ਵਿੱਚ ਲੱਗ ਰਹੇ ਬਿਜਲੀ ਕੱਟਾਂ ਦੇ ਰੋਸ ਵਜੋਂ ਕਿਸਾਨਾਂ ਅਤੇ ਪਿੰਡ ਵਾਸੀਆਂ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਦੇ 66 ਕੇ.ਵੀ. ਸਬ-ਸਟੇਸ਼ਨ ਭੂੰਦੜੀ ਵਿਖੇ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਆਗੂਆਂ ਪ੍ਰਧਾਨ ਸਤਵੰਤ ਸਿੰਘ ਸਿਵੀਆਂ, ਜਸਪਾਲ ਸਿੰਘ ਜੱਸਾ ਫੋਰਮੈਨ ਅਤੇ ਪ੍ਰਭਪ੍ਰੀਤ ਸਿੰਘ ਸਿਵੀਆ ਨੇ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕੋਟਉਮਰਾ ਦੇ ਕਿਸਾਨਾਂ ਨੂੰ ਪਿਛਲੇ ਕਰੀਬ 15 ਦਿਨਾਂ ਤੋਂ ਮੋਟਰਾਂ ਲਈ ਬਿਜਲੀ ਸਪਲਾਈ ਸਿਰਫ਼ ਦੋ ਘੰਟੇ ਹੀ ਮਿਲ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਲਈ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਫ਼ਸਲਾਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਪਾਵਰਕਾਮ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਕੋਟਉਮਰਾ ਸਮੇਤ ਇਲਾਕੇ ਦੇ ਪਿੰਡਾਂ ਨੂੰ ਨਿਰਧਾਰਿਤ ਸਮੇਂ ਅਨੁਸਾਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਬੇਲੋੜੇ ਬਿਜਲੀ ਕੱਟ ਬੰਦ ਕੀਤੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਦੀ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਕਿਹਾ ਕਿ ਬਿਜਲੀ ਸਪਲਾਈ ਸਬੰਧੀ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਇਸ ਮੌਕੇ ਗੁਰਦੀਪ ਸਿੰਘ, ਸੁਖਵਿੰਦਰ ਸਿੰਘ, ਪਰਮਿੰਦਰ ਸਿੰਘ ਹੈਪੀ, ਕੁਲਦੀਪ ਸਿੰਘ ਕੋਟਉਮਰਾ, ਰਛਪਾਲ ਸਿੰਘ, ਬਲਵੀਰ ਸਿੰਘ ਕੋਟਉਮਰਾ, ਬਲਜਿੰਦਰ ਸਿੰਘ, ਅਰਸ਼ਦੀਪ ਸਿੰਘ, ਕਾਮਰੇਡ ਮਨਜੀਤ ਸਿੰਘ ਜਗਰਾਵਾਂ ਵਾਲੇ, ਕੈਪਟਨ ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸਮੇਤ ਹੋਰ ਕਿਸਾਨ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਮਲਕਪੁਰ ਬੇਟ ਵਿਖੇ ਡੀ.ਐੱਮ.ਸੀ. ਹਸਪਤਾਲ ਵਲੋਂ 1000 ਨਵੇਂ ਬੂਟੇ ਲਗਾਉਣ ਦਾ ਟੀਚਾ ਮਿੱਥਿਆ-ਡਾ: ਸਿੰਗਲਾ/ਸਰਪੰਚ ਗਰੇਵਾਲ ਅਗਲੀ ਖ਼ਬਰ ਸੂਬੇ ’ਚ ਕਾਂਗਰਸ ਦਾ ਐੱਸ.ਸੀ ਡਿਪਾਰਟਮੈਂਟ ਆਗਾਮੀ ਚੋਣਾਂ ’ਚ ਪਾਰਟੀ ਦੀ ਜਿੱਤ ਦਾ ਜਾਮਨ ਬਣੇਗਾ-ਵਾਈਸ ਚੇਅਰਮੈਨ ਲਹਿਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।