ਸਰਦਾਰ ਭਰਪੂਰ ਸਿੰਘ ਸਕੂਲ ’ਚ ਹੋਇਆ ਅਧਿਆਪਕਾਂ ਦਾ ਸਨਮਾਨ
ਰਾਏਕੋਟ, 5 ਸਤੰਬਰ (ਸੁਸ਼ੀਲ) ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਕੌਮੀ ਅਧਿਆਪਕ ਦਿਵਸ ਮੌਕੇ ਪਿ੍ੰਸੀਪਲ ਮਨਪ੍ਰੀਤ ਸਿੰਘ ਦੀ ਦੇਖ ਰੇਖ ਹੇਠ ਇਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਦਰਮਿਆਨ ਭਾਸ਼ਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਬੰਧ ’ਚ ਆਪਣੇ ਵਿਚਾਰ ਪੇਸ਼ ਕੀਤੇ ਗਏ ਅਤੇ ਜੇਤੂ ਵਿਦਿਆਰਥੀਆਂ ਅਤੇ ਸਕੂਲ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਰਾਏਕੋਟ, 5 ਸਤੰਬਰ (ਸੁਸ਼ੀਲ) ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਕੌਮੀ ਅਧਿਆਪਕ ਦਿਵਸ ਮੌਕੇ ਪਿ੍ੰਸੀਪਲ ਮਨਪ੍ਰੀਤ ਸਿੰਘ ਦੀ ਦੇਖ ਰੇਖ ਹੇਠ ਇਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਦਰਮਿਆਨ ਭਾਸ਼ਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਬੰਧ ’ਚ ਆਪਣੇ ਵਿਚਾਰ ਪੇਸ਼ ਕੀਤੇ ਗਏ ਅਤੇ ਜੇਤੂ ਵਿਦਿਆਰਥੀਆਂ ਅਤੇ ਸਕੂਲ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਪਿ੍ੰ: ਮਨਪ੍ਰੀਤ ਸਿੰਘ ਨੇ ਅਧਿਆਪਕ ਦਿਵਸ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਹਰ ਸਾਲ ਅਧਿਆਪਕ ਦਿਵਸ 5 ਸਤੰਬਰ ਨੂੰ ਭਾਰਤ ਦੇ ਦੂਜੇ ਰਾਸ਼ਟਰਪਤੀ ਸਰਵਪੱਲੀ ਡਾ. ਰਾਧਾਕਿ੍ਰਸ਼ਨਨ ਦੇ ਜਨਮ ਦਿਨ ਨੂੰ ਸਮਰਪਿਤ ਕਰਕੇ ਮਨਾਇਆ ਜਾਂਦਾ ਹੈ। ਉਨ੍ਹਾਂ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਇੱਕ ਅਧਿਆਪਕ ਮੋਮਬੱਤੀ ਦੀ ਤਰ੍ਹਾਂ ਹੁੰਦਾ ਹੈ ਜੋ ਕਿ ਆਪਣੇ ਗਿਆਨ ਨੂੰ ਸਮਾਜ ਵਿੱਚ ਫੈਲਾ ਕੇ ਹਨੇਰੇ ਨੂੰ ਦੂਰ ਕਰਦਾ ਹੈ। ਉਨ੍ਹਾਂ ਕਿਹਾ ਕਿ ਇੱਕ ਵਿਦਿਆਰਥੀ ਲਈ ਅਧਿਆਪਕ ਹਮੇਸ਼ਾ ਹੀ ਸਤਿਕਾਰਯੋਗ ਹੋਣਾ ਚਾਹੀਦਾ ਹੈ, ਕਿਉਂਕਿ ਇੱਕ ਅਧਿਆਪਕ ਹੀ ਹੈ ਜੋ ਆਪਣੇ ਵਿਦਿਆਰਥੀ ਨੂੰ ਬਿਨਾਂ ਕਿਸੇ ਭੇਦਭਾਵ ਦੇ ਗਿਆਨ ਦਾ ਭੰਡਾਰ ਵੰਡਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਾਈਸ ਪਿ੍ੰ: ਮੈਡਮ ਗੁਰਜੀਤ ਕੌਰ ਸਮੇਤ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।