07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕਿਲ੍ਹਾ ਰਾਏਪੁਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਅਹਿਮ ਇਕੱਤਰਤਾ ਇਆਲੀ ਅਤੇ ਸ਼ਿਵਾਲਿਕ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਦੇ ਵੱਡੀ ਗਿਣਤੀ ‘ਚ ਸ਼ਾਮਿਲ ਨੌਜਵਾਨਾਂ ਦਾ ਸਵਾਗਤ

ਡੇਹਲੋਂ, 6 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪਿੰਡ ਕਿਲ੍ਹਾ ਰਾਏਪੁਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਅਹਿਮ ਇਕੱਤਰਤਾ ਕੀਤੀ ਗਈ, ਜਿਸ ਦੌਰਾਨ ਵੱਖ-ਵੱਖ ਪਿੰਡਾਂ ਦੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਦੂਸਰੀਆਂ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਦਾ ਪਾਰਟੀ ਵਲੋਂ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਹਲਕਾ ਗਿੱਲ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ। ਇਸ ਸਮੇਂ ਪਿੰਡ ਕਿਲ੍ਹਾ ਰਾਏਪੁਰ ਤੋਂ ਨੰਬਰਦਾਰ ਹਰਜੀਤ ਸਿੰਘ, ਬੀਰਪਾਲ ਸਿੰਘ, ਪ੍ਰਮਿੰਦਰ ਸਿੰਘ, ਗੁਰਨੀਤ ਸਿੰਘ, ਪਿੰਡ ਰੰਗੀਆਂ ਤੋਂ ਕਰਮਜੀਤ ਸਿੰਘ, ਦਵਿੰਦਰ ਸਿੰਘ, ਨੰਬਰਦਾਰ ਰੂਜਾ, ਰਵੀ, ਪਿੰਡ ਮਨਸੂਰਾਂ ਤੋਂ ਜਸਪ੍ਰੀਤ ਸਿੰਘ, ਜਗਤਾਰ ਸਿੰਘ, ਹਰਦੀਪ ਸਿੰਘ ਅਤੇ ਪਿੰਡ ਮੁਕੰਦਪੁਰ ਤੋਂ ਹਰਮਨ ਸਿੰਘ, ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ ਸਮੇਤ ਨੇ ਪਾਰਟੀ ਵਿਚ ਸ਼ਾਮਿਲ ਹੋਣ ਸਮੇਂ ਕਿਹਾ ਕਿ ਉਹ ਵਿਧਾਇਕ ਇਆਲੀ ਅਤੇ ਹਲਕਾ ਇੰਚਾਰਜ ਸ਼ਿਵਾਲਿਕ ਦੀ ਪ੍ਰੇਰਨਾ ਨਾਲ ਆਏ ਹਨ, ਕਿਉਂਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਪੰਜਾਬ ਦੇ ਲੋਕਾਂ ਪ੍ਰਤੀ ਉਸਾਰੂ ਸੋਚ ਨੇ ਵੀ ਪ੍ਰਭਾਵਿਤ ਕੀਤਾ ਹੈ।

ਜਗਰਾਉਂ ਵਿਖੇ ਹੋਏ ਸਮਾਗਮ ਦੌਰਾਨ ਕਲੱਬ ਵਲੋਂ ਸਨਮਾਨਿਤ ਅਧਿਆਪਕ ਕਲੱਬ ਦੇ ਪ੍ਰਧਾਨ ਅਹੁਦੇਦਾਰਾਂ ਤੇ ਮੈਂਬਰਾਂ ਨਾਲ। ਤਸਵੀਰ: ਭੂਪਿੰਦਰ ਸਿੰਘ ਮੁਰਲੀ 07-09-2026
ਡੇਹਲੋਂ, 6 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪਿੰਡ ਕਿਲ੍ਹਾ ਰਾਏਪੁਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਅਹਿਮ ਇਕੱਤਰਤਾ ਕੀਤੀ ਗਈ, ਜਿਸ ਦੌਰਾਨ ਵੱਖ-ਵੱਖ ਪਿੰਡਾਂ ਦੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਦੂਸਰੀਆਂ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਦਾ ਪਾਰਟੀ ਵਲੋਂ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਹਲਕਾ ਗਿੱਲ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ। ਇਸ ਸਮੇਂ ਪਿੰਡ ਕਿਲ੍ਹਾ ਰਾਏਪੁਰ ਤੋਂ ਨੰਬਰਦਾਰ ਹਰਜੀਤ ਸਿੰਘ, ਬੀਰਪਾਲ ਸਿੰਘ, ਪ੍ਰਮਿੰਦਰ ਸਿੰਘ, ਗੁਰਨੀਤ ਸਿੰਘ, ਪਿੰਡ ਰੰਗੀਆਂ ਤੋਂ ਕਰਮਜੀਤ ਸਿੰਘ, ਦਵਿੰਦਰ ਸਿੰਘ, ਨੰਬਰਦਾਰ ਰੂਜਾ, ਰਵੀ, ਪਿੰਡ ਮਨਸੂਰਾਂ ਤੋਂ ਜਸਪ੍ਰੀਤ ਸਿੰਘ, ਜਗਤਾਰ ਸਿੰਘ, ਹਰਦੀਪ ਸਿੰਘ ਅਤੇ ਪਿੰਡ ਮੁਕੰਦਪੁਰ ਤੋਂ ਹਰਮਨ ਸਿੰਘ, ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ ਸਮੇਤ ਨੇ ਪਾਰਟੀ ਵਿਚ ਸ਼ਾਮਿਲ ਹੋਣ ਸਮੇਂ ਕਿਹਾ ਕਿ ਉਹ ਵਿਧਾਇਕ ਇਆਲੀ ਅਤੇ ਹਲਕਾ ਇੰਚਾਰਜ ਸ਼ਿਵਾਲਿਕ ਦੀ ਪ੍ਰੇਰਨਾ ਨਾਲ ਆਏ ਹਨ, ਕਿਉਂਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਪੰਜਾਬ ਦੇ ਲੋਕਾਂ ਪ੍ਰਤੀ ਉਸਾਰੂ ਸੋਚ ਨੇ ਵੀ ਪ੍ਰਭਾਵਿਤ ਕੀਤਾ ਹੈ। ਇਸ ਸਮੇਂ ਵਿਧਾਇਕ ਇਆਲੀ ਤੇ ਹਲਕਾ ਇੰਚਾਰਜ ਸ਼ਿਵਾਲਿਕ ਨੇ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦਾ ਸੂਬੇ ਅੰਦਰ ਦਿਨੋਂ-ਦਿਨ ਕਾਫ਼ਲਾ ਵੱਡਾ ਹੁੰਦਾ ਜਾ ਰਿਹਾ ਹੈ, ਕਿਉਂਕਿ ਪੰਥ ਦੀ ਚੜ੍ਹਦੀ ਕਲਾ ਲਈ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਲੋਕ ਸਾਡੇ ਨਾਲ ਜੁੜਨ ਲੱਗੇ ਹਨ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਮੈਂਬਰ ਪਾਰਲੀਮੈਂਟ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ, ਕਿਉਂਕਿ ਕੇਂਦਰ ਤੋਂ ਚੱਲਣ ਵਾਲੀਆਂ ਪਾਰਟੀਆਂ ਨੇ ਹਮੇਸ਼ਾ ਦਾ ਸੂਬੇ ਦਾ ਭਾਰੀ ਨੁਕਸਾਨ ਕੀਤਾ ਹੈ ਅਤੇ ਲੋਕਾਂ ਨੂੰ ਹੱਕੀ ਮੰਗਾਂ ਤੋਂ ਵੀ ਵਾਂਝਿਆ ਰੱਖਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦ ਹੋਣ ਸਮੇਂ ਸਭ ਤੋਂ ਵੱਧ ਨੁਕਸਾਨ ਵੀ ਪੰਜਾਬ ਦਾ ਹੋਇਆਂ ਤੇ ਸਿੱਖਾਂ ਨੂੰ ਆਪਣੇ ਵੱਡੇ-ਵੱਡੇ ਕਾਰੋਬਾਰ ਛੱਡ ਕੇ ਆਉਣਾ ਪਿਆ। ਪਰ ਨਵੀਂ ਹਕੂਮਤ ਵਲੋਂ ਪੰਜਾਬ ਨੂੰ ਰਾਜਧਾਨੀ, ਪੰਜਾਬੀ ਬੋਲਦੇ ਇਲਾਕੇ ਨਹੀਂ ਦਿੱਤੇ ਗਏ ਅਤੇ ਐੱਸ. ਵਾਈ. ਐੱਲ. ਨਹਿਰ ਰਾਹੀਂ ਸੂਬੇ ਦੇ ਪਾਣੀਆਂ ‘ਤੇ ਡਾਕਾ ਮਾਰਨ ਦੀ ਵੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਬਿਨ੍ਹਾਂ ਕਿਸੇ ਐਨ. ਐੱਸ. ਏ. ਤੋਂ ਡਿਬਰੂਗੜ੍ਹ ਦੀ ਜੇਲ੍ਹ ਵਿਚ ਨਜ਼ਰਬੰਦ ਰੱਖਣ ਸਮੇਂ 28-30 ਸਾਲਾਂ ਤੋਂ ਵੱਖ-ਵੱਖ ਜੇਲ੍ਹਾਂ ਵਿਚ ਬੰਦੀ ਸਿੰਘ ਬੰਦ ਹਨ, ਜਿਨ੍ਹਾਂ ਨਾਲ ਸਰਕਾਰਾਂ ਜਾਣਬੁੱਝ ਕੇ ਧੱਕਾਂ ਕਰ ਰਹੀਆਂ ਹਨ। ਪਰ ਹੁਣ ਸੂਬੇ ਦੇ ਲੋਕ ਸੂਝਵਾਨ ਹੋ ਚੁੱਕੇ ਹਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਸੱਤਾ ਸੌਂਪਣ ਲਈ ਤਿਆਰ ਬੈਠੇ ਹਨ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਸੁਧਾਰ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਾਇੰਸ ਐਂਡ ਟੈਕਨਾਲੋਜੀ ਸੁਸਾਇਟੀ ਵਲੋਂ ਸਮਾਗਮ ਅਗਲੀ ਖ਼ਬਰ ਭੂੰਦੜੀ ਵਿਖੇ ਮਹਾਮਾਈ ਦੇ ਜਾਗਰਣ ਮੌਕੇ ਸਾਰੀ ਰਾਤ ਹੋਇਆ ਗੁਣਗਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।