ਭੁਪਿੰਦਰ ਸਿੰਘ ਬਾਰਨਹਾੜਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ ਹੋਣ ’ਤੇ ਹਲਕੇ ’ਚ ਖੁਸ਼ੀ ਦੀ ਲਹਿਰ ਬਾਰਨਹਾੜਾ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਲਕਾ ਇੰਚਾਰਜ ਸਿੰਮਕ ਦਾ ਕੀਤਾ ਧੰਨਵਾਦ
ਹੰਬੜਾਂ, 8 ਸਤੰਬਰ (ਮੇਜਰ ਹੰਬੜਾਂ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦੀ ਅਗਵਾਈ ਹੇਠ ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਬਾਰਨਹਾੜਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤੇ ਜਾਣ ਤੇ ਹਲਕਾ ਗਿੱਲ ਦੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਸ. ਬਾਰਨਹਾੜਾ ਨੂੰ ਹਰ ਪਾਸੇ ਤੋਂ ਵਧਾਈਆਂ ਮਿਲ ਰਹੀਆਂ ਹਨ।
ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ ਨਿਯੁਕਤ ਜਨਰਲ ਕੌਂਸਲ ਮੈਂਬਰ ਭੁਪਿੰਦਰ ਸਿੰਘ ਬਾਰਨਹਾੜਾ।
09-09-2026