ਬੜੂੰਦੀ ’ਚ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਬਰਸੀ ਸਮਾਗਮ 13 ਤੋਂ
ਲੋਹਟਬੱਦੀ, 10 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਨਾਨਕੇ ਨਗਰ ਪਿੰਡ ਬੜੂੰਦੀ ਸਥਿਤ ਤਪ ਅਸਥਾਨ ਸੰਤ ਬਾਬਾ ਜਗੀਰ ਸਿੰਘ ਜੀ ਨਾਨਕਸਰ ਠਾਠ ਪੱਤੀ ਮਾਨਾਂ/ਬੜੂੰਦੀ ਵਿਖੇ ਸੰਤ ਬਾਬਾ ਈਸ਼ਰ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ 63ਵੀਂ ਬਰਸੀ ਸਬੰਧੀ ਸਾਲਾਨਾ ਸਮਾਗਮ 13 ਸਤੰਬਰ ਰਾਤ 8 ਵਜੇ ਆਰੰਭ ਹੋਣਗੇ। ਅਸਥਾਨ ਸਰਪ੍ਰਸਤ ਸੰਤ ਬਾਬਾ ਧੰਨਾ ਸਿੰਘ ਬੜੂੰਦੀ ਵਾਲਿਆਂ ਦੀ ਸਰਪ੍ਰਸਤੀ ਹੇਠ ਹੋ ਰਹੇ ਸਮਾਗਮਾਂ ਦੀ ਜਾਣਕਾਰੀ ਦਿੰਦਿਆਂ ਬਾਬਾ ਗੁਰਮੇਲ ਸਿੰਘ ਨੀਲੂ ਅਤੇ ਭਾਈ ਦਵਿੰਦਰ ਸਿੰਘ ਬੜੂੰਦੀ ਨੇ ਦੱਸਿਆ ਕਿ 13 ਸਤੰਬਰ ਨੂੰ ਤੁਕ ਤੁਕ ਵਾਲੇ ਸ੍ਰੀ ਅਖੰਡ ਪਾਠ ਆਰੰਭ ਹੋਣ ਵਾਲੇ ਜਿੰਨ੍ਹਾਂ ਦੇ ਭੋਗ 8 ਅਕਤੂਬਰ ਨੂੰ ਰਾਤ 8 ਵਜੇ ਪੈਣਗੇ।
ਅਜੀਤ ਡੈਸਕ
11-09-2026