11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਰਾਜੋਆਣਾ ਖੁਰਦ ਦੀ ਖੇਤੀਬਾੜੀ ਸਹਿਕਾਰੀ ਸਭਾ ਦੀ ਕਮੇਟੀ ਸਰਬਸੰਮਤੀ ਨਾਲ ਚੁਣੀ

ਹਲਵਾਰਾ, 10 ਸਤੰਬਰ (ਮਨਦੀਪ ਸਿੰਘ ਉੱਭੀ)-ਰਾਜੋਆਣਾ ਖੁਰਦ ਦੀ ਬਹੁਮਤੰਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਨਵੀਂ ਕਮੇਟੀ ਦੀ ਚੋਣ ਸਮੂਹ ਨਗਰ ਨਿਵਾਸੀਆਂ ਵੱਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਰਬਸੰਮਤੀ ਨਾਲ ਕੀਤੀ ਗਈ। ਪਿੰਡ ਵਾਸੀਆਂ ਨੇ ਕਿਹਾ ਕਿ ਇਸ ਫ਼ੈਸਲੇ ਦਾ ਮੁੱਖ ਮਕਸਦ ਪਿੰਡ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਹੈ।

ਅਜੀਤ ਡੈਸਕ 11-09-2026
ਹਲਵਾਰਾ, 10 ਸਤੰਬਰ (ਮਨਦੀਪ ਸਿੰਘ ਉੱਭੀ)-ਰਾਜੋਆਣਾ ਖੁਰਦ ਦੀ ਬਹੁਮਤੰਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਨਵੀਂ ਕਮੇਟੀ ਦੀ ਚੋਣ ਸਮੂਹ ਨਗਰ ਨਿਵਾਸੀਆਂ ਵੱਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਰਬਸੰਮਤੀ ਨਾਲ ਕੀਤੀ ਗਈ। ਪਿੰਡ ਵਾਸੀਆਂ ਨੇ ਕਿਹਾ ਕਿ ਇਸ ਫ਼ੈਸਲੇ ਦਾ ਮੁੱਖ ਮਕਸਦ ਪਿੰਡ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਹੈ। ਪਿੰਡ ਵਾਸੀਆਂ ਵੱਲੋਂ ਇਕਜੁੱਟ ਹੋ ਕੇ ਕੀਤੀ ਗਈ ਇਹ ਚੋਣ ਹੋਰਨਾਂ ਪਿੰਡਾਂ ਲਈ ਵੀ ਮਿਸਾਲ ਹੈ। ਸਰਬਸੰਮਤੀ ਨਾਲ ਚੁਣੀ ਗਈ ਕਮੇਟੀ ਵਿੱਚ ਕੇਵਲ ਸਿੰਘ ਨੱਤ ਨੂੰ ਪ੍ਰਧਾਨ ਅਤੇ ਹਰਜੀਤ ਸਿੰਘ ਨੂੰ ਮੀਤ ਪ੍ਰਧਾਨ ਬਣਾਇਆ ਗਿਆ। ਇਸ ਤੋਂ ਇਲਾਵਾ ਗੁਰਵਿੰਦਰ ਸਿੰਘ ਚਹਿਲ, ਹਰਪ੍ਰੀਤ ਸਿੰਘ ਮਾਨ, ਗੁਰਦੀਪ ਸਿੰਘ ਚਹਿਲ, ਪਰਮਜੀਤ ਸਿੰਘ, ਮੇਜਰ ਸਿੰਘ ਚਹਿਲ, ਰਮਨਪ੍ਰੀਤ ਸਿੰਘ, ਬਚਿੱਤਰ ਸਿੰਘ ਕਲੇਰ, ਹਰਪਾਲ ਕੌਰ ਅਤੇ ਪ੍ਰੀਤਮ ਕੌਰ ਨੂੰ ਸਭਾ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਸਾਬਕਾ ਸਰਪੰਚ ਕੇਵਲ ਸਿੰਘ, ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਚਹਿਲ, ਕੁਲਵਿੰਦਰ ਸਿੰਘ, ਸਰਪੰਚ ਦਰਸ਼ਨ ਸਿੰਘ, ਤੋਤੀ ਗਿੱਲ, ਰਣਜੋਧ ਸਿੰਘ, ਬਲਵਿੰਦਰ ਸਿੰਘ, ਗੁਰਦੇਵ ਸਿੰਘ, ਪ੍ਰਧਾਨ ਕਮਲਜੀਤ ਸਿੰਘ ਸੰਘੇੜਾ, ਮੀਤ ਪ੍ਰਧਾਨ ਲਖਬੀਰ ਸਿੰਘ, ਸੁਖਦੇਵ ਸਿੰਘ ਮਾਨ, ਸਭਾ ਸੈਕਟਰੀ ਉਂਕਾਰ ਸਿੰਘ, ਇੰਸਪੈਕਟਰ ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਹਾਜ਼ਰ ਸਨ। ਇਸ ਮੌਕੇ ਹਾਜ਼ਰ ਆਗੂਆਂ ਅਤੇ ਨਗਰ ਨਿਵਾਸੀਆਂ ਨੇ ਨਵੀਂ ਚੁਣੀ ਗਈ ਕਮੇਟੀ ਨੂੰ ਵਧਾਈ ਦਿੱਤੀ ਅਤੇ ਪਿੰਡ ਦੀ ਚੜ੍ਹਦੀ ਕਲਾ, ਵਿਕਾਸ ਅਤੇ ਆਪਸੀ ਭਾਈਚਾਰੇ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ।
ਪਿਛਲੀ ਖ਼ਬਰ ਜੀ.ਐੱਚ.ਜੀ. ਇੰਸਟੀਚਿਊਟ ਆਫ਼ ਲਾਅ ਸਿੱਧਵਾਂ ਖੁਰਦ ਦਾ ਦੂਜੇ ਸਮੈਸਟਰ ਦੀ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਬ ) ਦੀ ਛਪਾਰ ਕਾਨਫ਼ਰੰਸ ਇਤਿਹਾਸਕ ਹੋਵੇਗੀ - ਹਰਪ੍ਰੀਤ ਸਿੰਘ ਸਿੰਮਕ ਪਾਰਟੀ ਪ੍ਰਧਾਨ ਸੁਖਬੀਰ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।