ਗੁੱਜਰਵਾਲ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਆਯੁਰਵੈਦਿਕ ਹਸਪਤਾਲ ਵਲੋਂ ਮੈਡੀਕਲ ਕੈਂਪ
ਜੋਧਾਂ, 12 ਸਤੰਬਰ (ਗੁਰਵਿੰਦਰ ਸਿੰਘ ਹੈਪੀ)- ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਪਾਤਿਸ਼ਾਹੀ ਛੇਵੀਂ ਗੁੱਜਰਵਾਲ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਆਯੂਰਵੈਦਿਕ ਮੈਡੀਕਲ ਕਾਲਜ ਤੇ ਹਸਪਤਾਲ ਵਲੋਂ ਆਯੂਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਨੇ ਵੱਡੀ ਗਿਣਤੀ ਵਿਚ ਪਹੁੰਚੇ ਮਰੀਜ਼ਾਂ ਦੀ ਮੁਫ਼ਤ ਜਾਂਚ ਕਰਦਿਆਂ ਲੋੜ ਅਨੁਸਾਰ ਡਾਕਟਰੀ ਸਲਾਹ ਅਤੇ ਮੁਫ਼ਤ ਦਵਾਈਆਂ ਦਿੱਤੀਆਂ।
ਜੋਧਾਂ, 12 ਸਤੰਬਰ (ਗੁਰਵਿੰਦਰ ਸਿੰਘ ਹੈਪੀ)- ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਪਾਤਿਸ਼ਾਹੀ ਛੇਵੀਂ ਗੁੱਜਰਵਾਲ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਆਯੂਰਵੈਦਿਕ ਮੈਡੀਕਲ ਕਾਲਜ ਤੇ ਹਸਪਤਾਲ ਵਲੋਂ ਆਯੂਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਨੇ ਵੱਡੀ ਗਿਣਤੀ ਵਿਚ ਪਹੁੰਚੇ ਮਰੀਜ਼ਾਂ ਦੀ ਮੁਫ਼ਤ ਜਾਂਚ ਕਰਦਿਆਂ ਲੋੜ ਅਨੁਸਾਰ ਡਾਕਟਰੀ ਸਲਾਹ ਅਤੇ ਮੁਫ਼ਤ ਦਵਾਈਆਂ ਦਿੱਤੀਆਂ। ਕੈਂਪ ਦੌਰਾਨ ਆਯੂਰਵੈਦਿਕ ਮਾਹਿਰ ਡਾ. ਹਿਮਾਨੀ ਨੇ ਗਠੀਆ, ਸਲਿਪ ਡਿਸਕ, ਮਾਈਗ੍ਰੇਨ, ਕਮਰ ਤੇ ਗਰਦਨ ਦੇ ਦਰਦ, ਐਲਰਜੀ, ਮੋਟਾਪਾ, ਤੇਜ਼ਾਬੀ ਅਤੇ ਚਮੜੀ ਸਬੰਧੀ ਰੋਗਾਂ ਤੋਂ ਪੀੜਤ ਮਰੀਜ਼ਾਂ ਦੀ ਜਾਂਚ ਕੀਤੀ। ਉਨ੍ਹਾਂ ਵਲੋਂ ਮਰੀਜ਼ਾਂ ਨੂੰ ਆਯੂਰਵੈਦਿਕ ਜੀਵਨ-ਸ਼ੈਲੀ, ਖ਼ੁਰਾਕ ਅਤੇ ਰੋਗਾਂ ਤੋਂ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਜਨਰਲ ਸਰਜਨ ਡਾ. ਯੂਨੈਸ ਗੁਪਤਾ ਵਲੋਂ ਜੋੜਾਂ ਅਤੇ ਕਮਰ ਦੇ ਦਰਦ, ਗਠੀਆ, ਬਵਾਸੀਰ, ਭਗੰਦਰ, ਹਰਨੀਆ ਸਮੇਤ ਵੱਖ-ਵੱਖ ਸਰਜੀਕਲ ਸਮੱਸਿਆਵਾਂ ਤੋਂ ਪੀੜਿਤ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਇਲਾਜ ਅਤੇ ਲੋੜੀਂਦੀ ਡਾਕਟਰੀ ਸਲਾਹ ਦਿੱਤੀ। ਅੱਖਾਂ, ਕੰਨ, ਨੱਕ ਤੇ ਗਲੇ ਦੇ ਰੋਗਾਂ ਦੀ ਮਾਹਿਰ ਡਾ. ਤਾਨਿਸਾ ਨੇ ਅੱਖਾਂ ਦੇ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਲੋੜ ਅਨੁਸਾਰ ਇਲਾਜ ਤੇ ਡਾਕਟਰੀ ਸਲਾਹ ਦਿੱਤੀ। ਇਸ ਮੌਕੇ ਕਾਲਜ ਪ੍ਰਬੰਧਨ ਵਲੋਂ ਦੱਸਿਆ ਗਿਆ ਕਿ ਅਜਿਹੇ ਸਿਹਤ ਕੈਂਪ ਲਗਾਉਣ ਦਾ ਮੁੱਖ ਮੰਤਵ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਆਯੂਰਵੈਦਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਲੋਕਾਂ ਨੂੰ ਪ੍ਰਾਚੀਨ ਆਯੁਰਵੈਦਿਕ ਚਿਕਿਤਸਾ ਪ੍ਰਣਾਲੀ ਅਤੇ ਸਿਹਤਮੰਦ ਜੀਵਨ-ਸ਼ੈਲੀ ਪ੍ਰਤੀ ਜਾਗਰੂਕ ਕਰਨਾ ਵੀ ਸੰਸਥਾ ਦੀ ਪ੍ਰਮੁੱਖ ਤਰਜੀਹ ਹੈ। ਕੈਂਪ ਦੇ ਸਫ਼ਲ ਆਯੋਜਨ ਲਈ ਸੰਸਥਾ ਦੇ ਵਾਈਸ ਚੇਅਰਮੈਨ ਅਵਤਾਰ ਸਿੰਘ ਗਰੇਵਾਲ, ਪ੍ਰਿੰਸੀਪਲ ਡਾ. ਇੰਦਰਪਾਲ ਕੌਰ, ਵਾਈਸ ਪ੍ਰਿੰਸੀਪਲ ਡਾ. ਐੱਨ.ਕੇ. ਗੁਪਤਾ ਅਤੇ ਮੈਡੀਕਲ ਸੁਪਰਡੈਂਟ ਡਾ ਸੰਦੀਪ ਚੌਹਾਨ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕੈਂਪ ਇੰਚਾਰਜ ਡਾ. ਜਗਵੰਤ ਸਿੰਘ ਪੰਨੂ, ਸਰਪੰਚ ਹਰਦੀਪ ਸਿੰਘ ਗਰੇਵਾਲ, ਜਥੇਦਾਰ ਜਗਰੂਪ ਸਿੰਘ, ਜਗਦੇਵ ਸਿੰਘ ਗਰੇਵਾਲ, ਮੈਨੇਜਰ ਜਗਦੀਸ਼ ਸਿੰਘ, ਸਰਪੰਚ ਹਾਕਮ ਸਿੰਘ ਲੋਹਗੜ੍ਹ, ਬਲਵੀਰ ਸਿੰਘ ਗਰੇਵਾਲ, ਪ੍ਰਦੀਪ ਭਨੌਟ, ਪਾਲ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।