14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ

ਗੁਰੂਸਰ ਸੁਧਾਰ, 13 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਤੋਂ ਇਲਾਵਾ ਰਾਗੀ ਜਥਿਆਂ ਵਲੋਂ ਸ਼ਬਦ ਗੁਰਬਾਣੀ ਦਾ ਰੂਹਾਨੀ ਕੀਰਤਨ ਕੀਤਾ ਗਿਆ।

ਅਜੀਤ ਡੈਸਕ 14-09-2026
ਗੁਰੂਸਰ ਸੁਧਾਰ, 13 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਤੋਂ ਇਲਾਵਾ ਰਾਗੀ ਜਥਿਆਂ ਵਲੋਂ ਸ਼ਬਦ ਗੁਰਬਾਣੀ ਦਾ ਰੂਹਾਨੀ ਕੀਰਤਨ ਕੀਤਾ ਗਿਆ। ਦੇਰ ਸ਼ਾਮ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਗਿਆਨੀ ਸਰਬਜੀਤ ਸਿੰਘ ਜੀ ਲੁਧਿਆਣਾ (ਆਲਮਗੀਰ ਸਾਹਿਬ) ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਤੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕੇਵਲ ਸਿੱਖ ਕੌਮ ਦੇ ਧਾਰਮਿਕ ਗ੍ਰੰਥ ਹੀ ਨਹੀਂ ਸਗੋਂ ਸਮੁੱਚੀ ਮਨੁੱਖਤਾ ਲਈ ਸੱਚ, ਪ੍ਰੇਮ, ਨਿਮਰਤਾ, ਸੇਵਾ ਅਤੇ ਭਾਈਚਾਰੇ ਦਾ ਮਹਾਨ ਸੰਦੇਸ਼ ਦੇਣ ਵਾਲੇ ਸਦੀਵੀ ਗੁਰੂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਪਵਿੱਤਰ ਬਾਣੀ ਮਨੁੱਖ ਦੇ ਅੰਦਰਲੇ ਹਨੇਰੇ ਨੂੰ ਦੂਰ ਕਰਕੇ ਆਤਮਿਕ ਚਾਨਣ ਪੈਦਾ ਕਰਦੀ ਹੈ ਅਤੇ ਜੀਵਨ ਨੂੰ ਸਹੀ ਦਿਸ਼ਾ ਪ੍ਰਦਾਨ ਕਰਦੀ ਹੈ। ਗਿਆਨੀ ਸਰਬਜੀਤ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੀ ਪਵਿੱਤਰ ਬਾਣੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਸੱਚੀ ਸੇਵਾ, ਸਿਮਰਨ ਅਤੇ ਪਰਉਪਕਾਰ ਦੇ ਮਾਰਗ ’ਤੇ ਚੱਲਿਆ ਜਾਵੇ। ਗੁਰਦੁਆਰਾ ਸਾਹਿਬ ਮੈਨੇਜਰ ਅਮਰੀਕ ਸਿੰਘ ਦਿਓਲ, ਸਰਪੰਚ ਇੰਦਰਜੀਤ ਸਿੰਘ ਗਿੱਲ, ਪ੍ਰਧਾਨ ਹਰਮੇਲ ਸਿੰਘ ਗਿੱਲ, ਪ੍ਰਧਾਨ ਰਜਿੰਦਰ ਸਿੰਘ ਧਾਲੀਵਾਲ, ਪ੍ਰਧਾਨ ਚਰਨਜੀਤ ਸਿੰਘ ਗਿੱਲ, ਪ੍ਰਧਾਨ ਪਵਨਜੀਤ ਸਿੰਘ ਗਿੱਲ ਤੇ ਹੋਰਨਾਂ ਵਲੋਂ ਇਸ ਮੌਕੇ ਗਿਆਨੀ ਸਰਬਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸਰਕਲ ਸੁਧਾਰ ਪ੍ਰਧਾਨ ਸਾਬਕਾ ਸਰਪੰਚ ਗੁਰਚੀਨ ਸਿੰਘ ਚਾਹਲ ਰੱਤੋਵਾਲ, ਸਾਬਕਾ ਸਰਪੰਚ ਤੇ ਸੰਮਤੀ ਮੈਂਬਰ ਹਰਮਿੰਦਰ ਸਿੰਘ ਪੱਪ ਗਿੱਲ, ਹਾਕਮ ਸਿੰਘ ਗਿੱਲ ਸਮੇਤ ਹੋਰਨਾਂ ਪਤਵੰਤੇ ਸੱਜਣਾਂ ਨੇ ਵੀ ਸਮਾਗਮ ਵਿਚ ਸ਼ਮੂਲੀਅਤ ਕੀਤੀ। ਇਸ ਸਮੇਂ ਗੁਰਵਿੰਦਰ ਸਿੰਘ ਸਟੋਰ ਕੀਪਰ, ਬਲਜੀਤ ਸਿੰਘ ਖ਼ਜ਼ਾਨਚੀ, ਸਿਕੰਦਰ ਸਿੰਘ ਗ੍ਰੰਥੀ, ਰੁਪਿੰਦਰ ਸਿੰਘ ਮੁੱਖ ਰਾਗੀ, ਭਗਵੰਤ ਸਿੰਘ ਸਹਾਇਕ ਰਾਗੀ, ਹਰਮੀਤ ਸਿੰਘ ਆਰ.ਕੇ., ਰਮਿੰਦਰ ਸਿੰਘ, ਸੁਖਪ੍ਰੀਤ ਸਿੰਘ, ਪੁਨਰਪ੍ਰੀਤ ਸਿੰਘ ਆਦਿ ਸਮੇਤ ਹੋਰ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸਾਰਾਗੜ੍ਹੀ ਦੇ ਸ਼ਹੀਦ ਹਵਾਲਦਾਰ ਈਸ਼ਰ ਸਿੰਘ ਝੋਰੜਾਂ ਦੀ ਬਰਸੀ ’ਤੇ 25 ਸਿੱਖ ਰੈਜੀਮੈਂਟ ਨੇ ਦਿੱਤੀ ਸਲਾਮੀ ਸਰਕਾਰ ਅਤੇ ਪ੍ਰ... ਅਗਲੀ ਖ਼ਬਰ ਸੜਕ ਹਾਦਸੇ ਵਿਚ ਮਾਰੇ ਗਏ ਜਸਵੰਤ ਸਿੰਘ ਸੰਤਾ ਸਿੱਧੂ ਦਾ ਪਿੰਡ ਸਿੱਧਵਾਂ ਬੇਟ ਦੇ ਸ਼ਮਸ਼ਾਨਘਾਟ ਵਿਚ ਹੋਇਆ ਅੰਤਿਮ ਸੰਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।