17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਯੂਕੋ ਬੈਂਕ ਦੀ ਰੂਮੀ ਸ਼ਾਖਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕਵਿਤਾ ਪਾਠ ਮੁਕਾਬਲਾ ਕਰਵਾਇਆ

ਜਗਰਾਉਂ, 16 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਯੂਕੋ ਬੈਂਕ ਦੀ ਰੂਮੀ ਸ਼ਾਖਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਰੂਮੀ ਵਿਖੇ ਕਵਿਤਾ ਪਾਠ ਮੁਕਾਬਲਾ ਕਰਵਾਇਆ ਗਿਆ। ‘ਹਿੰਦੀ ਪਖਵਾੜੇ’ ਤਹਿਤ ਕਰਵਾਏ ਗਏ ਇਸ ਮੁਕਾਬਲੇ ’ਚ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 17-09-2026
ਜਗਰਾਉਂ, 16 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਯੂਕੋ ਬੈਂਕ ਦੀ ਰੂਮੀ ਸ਼ਾਖਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਰੂਮੀ ਵਿਖੇ ਕਵਿਤਾ ਪਾਠ ਮੁਕਾਬਲਾ ਕਰਵਾਇਆ ਗਿਆ। ‘ਹਿੰਦੀ ਪਖਵਾੜੇ’ ਤਹਿਤ ਕਰਵਾਏ ਗਏ ਇਸ ਮੁਕਾਬਲੇ ’ਚ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਦੀ ਮਹੱਤਤਾ ਨੂੰ ਉਜਾਗਰ ਕਰਦੀਆਂ ਕਵਿਤਾਵਾਂ ਸੁਣਾਈਆਂ। ਇਸ ਸਮਾਗਮ ਦੌਰਾਨ ਬੈਂਕ ਅਧਿਕਾਰੀ ਯਸ਼ਵਰਧਨ ਅਗਰਵਾਲ, ਕੇਸ਼ਵ, ਪ੍ਰਤੀਕ, ਨਿਖਿਲ, ਨੇਹਾ ਅਤੇ ਪਰਗਟ ਮੌਜੂਦ ਸਨ। ਇਸ ਦੌਰਾਨ ਜੇਤੂ ਬੱਚਿਆਂ ਨੂੰ ਬੈਂਕ ਵਲੋਂ ਸਨਮਾਨਿਤ ਕੀਤਾ ਗਿਆ। ਸਕੂਲ ਦੇ ਮੁੱਖ ਅਧਿਆਪਕ ਬਲਜਿੰਦਰ ਸਿੰਘ ਨੇ ਪ੍ਰੋਗਰਾਮ ਕਰਵਾਉਣ ਅਤੇ ਵਿਦਿਆਰਥੀਆਂ ਦੀ ਹੌਸਲਾ-ਅਫਜ਼ਾਈ ਕਰਨ ਲਈ ਬੈਂਕ ਦੇ ਸਟਾਫ਼ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਬਹੁਮੰਤਵੀ ਸਹਿਕਾਰੀ ਸਭਾ ਰਸੂਲਪੁਰ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਬੀ.ਐੱਸ.ਸੀ. ਦੇ ਵਿਦਿਆਰਥੀਆਂ ਨੇ ਸੁਧਾਰ ਕਾਲਜ ਦਾ ਨਾਂਅ ਕੀਤਾ ਰੌਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।