18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਨਸ਼ੀਲੀਆਂ ਗੋਲੀਆਂ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਹਠੂਰ, 17 ਸਤੰਬਰ (ਜਸਵਿੰਦਰ ਸਿੰਘ ਛਿੰਦਾ)- ਪੁਲਿਸ ਥਾਣਾ ਹਠੂਰ ਦੋ ਮੁਲਜ਼ਮਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਮੁਖੀ ਐੱਸ.

ਅਜੀਤ ਡੈਸਕ 18-09-2026
ਹਠੂਰ, 17 ਸਤੰਬਰ (ਜਸਵਿੰਦਰ ਸਿੰਘ ਛਿੰਦਾ)- ਪੁਲਿਸ ਥਾਣਾ ਹਠੂਰ ਦੋ ਮੁਲਜ਼ਮਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਮੁਖੀ ਐੱਸ.ਆਈ. ਗੁਰਸੇਵਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਲੋਂ ਇਲਾਕੇ ਦੀ ਗਸ਼ਤ ਦੌਰਾਨ 2 ਮੁਲਜ਼ਮਾਂ ਸੁਖਵਿੰਦਰ ਸਿੰਘ ਉਰਫ਼ ਰਾਜਾ ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਰਸੂਲਪੁਰ ਅਤੇ ਹਰਮਨਦੀਪ ਸਿੰਘ ਉਰਫ਼ ਹਰਮਨ ਪੁੱਤਰ ਸਿਕੰਦਰਜੀਤ ਸਿੰਘ ਵਾਸੀ ਪਿੰਡ ਫੇਰੂਰਾਈ ਨੂੰ ਨਸ਼ੀਲ਼ੀਆਂ ਗੋਲੀਆਂ ਸਮੇਤ ਪਿੰਡ ਫੇਰੂਰਾਈ ਤੋਂ ਕਾਬੂ ਕੀਤਾ ਹੈ। ਜਿਨ੍ਹਾਂ ਵਿਰੁੱਧ ਮੁਕੱਦਮਾ ਨੰਬਰ 162 ਮਿਤੀ 16.09.2026 ਅ/ਧ 22-61-85 ਐ`ਨ. ਡੀ. ਪੀ.ਐੱਸ. ਐਕਟ ਅਧੀਨ ਥਾਣਾ ਹਠੂਰ ਵਿਖੇ ਦਰਜ ਕੀਤਾ ਗਿਆ।ਪੁਲਿਸ ਨੇ ਇਹ ਨਹੀਂ ਦੱਸਿਆ ਕਿ ਉਕਤ ਫੜੇ ਗਏ ਦੋਵਾਂ ਮੁਲਜ਼ਮਾਂ ਤੋਂ ਕਿੰਨੀਆਂ ਨਸ਼ੀਲੀਆਂ ਗੋਲੀਆਂ ਫੜੀਆਂ ਗਈਆਂ ਹਨ।
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਮੇਲਾ ਛਪਾਰ ਕਾਨਫਰੰਸ ਦੀ ਚਰਚਾ ਸਿਖਰਾਂ ’ਤੇ ਅਗਲੀ ਖ਼ਬਰ ਦੀਵਾਨ ਟੋਡਰ ਮੱਲ ਚੈਰੀਟੇਬਲ ਟਰੱਸਟ ਵਲੋਂ 13 ਲੋੜਵੰਦ ਪਰਿਵਾਰਾਂ ਦੀਆਂ ਲੜਕਿਆਂ ਦੇ ਅਨੰਦ ਕਾਰਜ ਕਰਵਾਏ ਪ੍ਰਧਾਨ ਬਿੰਦਰ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।