19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸਿੱਧਵਾਂ ਕਾਲਜ ਵਿਖੇ ਵਿਸ਼ਵ ਓਜ਼ੋਨ ਦਿਵਸ ਮਨਾਇਆ

ਚੌਂਕੀਮਾਨ, 18 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪ੍ਰਿੰਸੀਪਲ ਡਾ: ਸਤਿੰਦਰ ਕੌਰ ਦੀ ਅਗਵਾਈ ਅਧੀਨ ਐੱਨ. ਐੱਸ.

ਅਜੀਤ ਡੈਸਕ 19-09-2026
ਚੌਂਕੀਮਾਨ, 18 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪ੍ਰਿੰਸੀਪਲ ਡਾ: ਸਤਿੰਦਰ ਕੌਰ ਦੀ ਅਗਵਾਈ ਅਧੀਨ ਐੱਨ.ਐੱਸ.ਐੱਸ. ਯੂਨਿਟਾਂ ਵੱਲੋਂ ‘ਵਿਸ਼ਵ ਓਜ਼ੋਨ ਦਿਵਸ’ ਮਨਾਇਆ ਗਿਆ। ਇਸ ਦਿਵਸ ਨੂੰ ਮਨਾਉਣ ਦਾ ਮੰਤਵ ਵਾਤਾਵਰਨ ਦੀ ਸਾਂਭ-ਸੰਭਾਲ ਤੇ ਸਾਫ਼-ਸੁਥਰਾ ਬਣਾਉਣ ਦਾ ਸੁਨੇਹਾ ਦੇਣ ਦੇ ਨਾਲ-ਨਾਲ ਵਾਤਾਵਰਨ ਦੀ ਸੁਰੱਖਿਆ ਕਰਨ ਲਈ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿਚ ਈਕੋ-ਫ਼ਰੈਡਲੀ ਗਤੀਵਿਧੀਆਂ ਨੂੰ ਅਪਣਾਉਣ ’ਤੇ ਜ਼ੋਰ ਦੇਣਾ ਵੀ ਸੀ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੇ ਵਾਤਾਵਰਨ ਦੀ ਸੁਰੱਖਿਆ ਹਿੱਤ ਸਹੁੰ ਚੁੱਕੀ। ਐੱਨ.ਐੱਸ.ਐੱਸ ਵਲੰਟੀਅਰ ਗੁਰਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਵਾਤਾਵਰਨ ਨੂੰ ਸੁਰੱਖਿਅਤ ਲਈ ਸਾਂਝੇ ਯਤਨ ਕਰਨ ਲਈ ਉਤਸ਼ਾਹਿਤ ਕੀਤਾ। ਇਸ ਗਤੀਵਿਧੀ ਨੇ ਓਜ਼ੋਨ ਪਰਤ ਨੂੰ ਸੁਰੱਖਿਅਤ ਕਰਨ ਅਤੇ ਓਜ਼ੋਨ ਪਰਤ ਦੀਆਂ ਵਿਸ਼ੇਸਤਾਵਾਂ ਨੂੰ ਬਿਆਨਦਿਆਂ ਧਰਤੀ ’ਤੇ ਪੈਣ ਵਾਲੇ ਮਾੜੇ ਪ੍ਰਭਾਵ ਤੋਂ ਸੁਚੇਤ ਕੀਤਾ। ਪ੍ਰਿੰਸੀਪਲ ਡਾ: ਸਤਿੰਦਰ ਕੌਰ ਨੇ ਯੂਨਿਟ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥਣਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਅਤੇ ਸੁਰੱਖਿਆ ਨੂੰ ਪਹਿਲ ਕਦਮੀ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਕਲੱਸਟਰ ਪੱਧਰੀ ਸਕੂਲ ਮੈਨੇਜਮੈਂਟ ਕਮੇਟੀ ਐੱਸ.ਐਮ.ਸੀ ਮੈਂਬਰਾਂ ਦੀ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ ਫਾਰਮਟਰੈਕ ਟਰੈਕਟਰ ਕੰ... ਅਗਲੀ ਖ਼ਬਰ ਬਹਾਦਰਗੜ੍ਹ ਖ਼ਾਲਸਾ ਸਕੂਲ ਦੀ ਪ੍ਰਬੰਧਕ ਕਮੇਟੀ ਬਹਾਲ ਹੋਈ ਕਮੇਟੀ ਵਿਰੁੱਧ ਹਾਈਕੋਰਟ ’ਚ ਪਾਈ ਰਿੱਟ ਵੀ ਖਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।