19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸਵ: ਜਸਵੰਤ ਸਿੰਘ ਸਿੱਧੂ (ਸਿੱਧਵਾਂ ਬੇਟ) ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ

ਚੌਂਕੀਮਾਨ, 18 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸਵ: ਜਸਵੰਤ ਸਿੰਘ ਸਿੱਧੂ ਪੁੱਤਰ ਸਵ: ਗੁਰਦਿਆਲ ਸਿੰਘ ਸਿੱਧੂ (ਸਿੱਧਵਾਂ ਬੇਟ) ਜੋ ਕਿ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ ਸਨ। ਉਨ੍ਹਾਂ ਨਮਿਤ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ ।

ਅਜੀਤ ਡੈਸਕ 19-09-2026
ਚੌਂਕੀਮਾਨ, 18 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸਵ: ਜਸਵੰਤ ਸਿੰਘ ਸਿੱਧੂ ਪੁੱਤਰ ਸਵ: ਗੁਰਦਿਆਲ ਸਿੰਘ ਸਿੱਧੂ (ਸਿੱਧਵਾਂ ਬੇਟ) ਜੋ ਕਿ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ ਸਨ। ਉਨ੍ਹਾਂ ਨਮਿਤ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ । ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸਾਹਿਬ ਪਿੰਡ ਸਿੱਧਵਾਂ ਬੇਟ (ਲੁਧਿਆਣਾ) ਵਿਖੇ ਕਰਵਾਇਆ ਗਿਆ। ਇਸ ਮੌਕੇ ਭਾਈ ਗੁਰਪ੍ਰੀਤ ਸਿੰਘ, ਭਾਈ ਰਮਨਦੀਪ ਸਿੰਘ ਭੌਰੇ ਵਾਲੇ ਤੇ ਭਾਈ ਗੁਰਦਿਆਲ ਸਿੰਘ ਨਾਨਕਸਰ ਵਾਲਿਆਂ ਨੇ ਵੈਰਾਗਮਈ ਕੀਰਤਨ ਕੀਤਾ। ਇਸ ਮੌਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਸਿੱਧੂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸਵ: ਜਸਵੰਤ ਸਿੰਘ ਸਿੱਧੂ ਬਹੁਤ ਹੀ ਸਾਊ ਤੇ ਮਿਹਨਤੀ ਸੁਭਾਅ ਦਾ ਮਾਲਕ ਸੀ ਜਿਸ ਨੇ ਖੇਤੀਬਾੜੀ ਧੰਦੇ ਵਿਚ ਸਖ਼ਤ ਮਿਹਨਤ ਕਰਦਿਆਂ ਆਪਣੇ ਪਰਿਵਾਰ ਨੂੰ ਤਰੱਕੀ ਦੀਆਂ ਲੀਹਾਂ ’ਤੇ ਪਾਇਆ ਤੇ ਆਪਣੇ ਦੋਨੋਂ ਬੱਚਿਆਂ ਅਰਸ਼ਦੀਪ ਸਿੰਘ ਸਿੱਧੂ ਤੇ ਸਿਮਰਪ੍ਰੀਤ ਕੌਰ ਸਿੱਧੂ ਨੂੰ ਚੰਗੀ ਤਾਲੀਮ ਦਿੱਤੀ ਤੇ ਵਿਦੇਸ਼ਾਂ ਵਿਚ ਸੈਟਲ ਕੀਤੇ ਤੇ ਸਵ: ਜਸਵੰਤ ਸਿੰਘ ਸਿੱਧੂ ਨੇ ਹਮੇਸ਼ਾਂ ਹੀ ਸਮਾਜ ਸੇਵੀ ਕੰਮਾਂ ਨੂੰ ਪਹਿਲ ਦਿੱਤੀ ਤੇ ਜਿੰਨ੍ਹਾਂ ਦੇ ਤੁਰ ਜਾਣ ਨਾਲ ਸਮਾਜ ਨੂੰ ਤਾਂ ਘਾਟਾ ਪਿਆ ਹੀ ਹੈ ਪਰ ਪਰਿਵਾਰ ਨੁੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਸਵ: ਜਸਵੰਤ ਸਿੰਘ ਸਿੱਧੂ ਦੀ ਯਾਦ ਵਿਚ ਪਰਿਵਾਰ ਵੱਲੋਂ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਨਗਦ ਰਾਸ਼ੀ ਭੇਂਟ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਬਲਕਾਰ ਸਿੰਘ ਲਾਡੀ, ਬਲਜੀਤ ਸਿੰਘ ਸਿੱਧੂ, ਕੁਲਵੰਤ ਸਿੰਘ ਕਾਕਾ ਸਿੱਧੂ, ਸਾਬਕਾ ਸਰਪੰਚ ਹਵਨ ਕੁਮਾਰ ਟੀਟਾ, ਸੁਰਿੰਦਰ ਸਿੰਘ ਟੀਟੂ, ਪੰਚ ਭੁਪਿੰਦਰ ਸਿੰਘ, ਪੰਚ ਨਵੀ ਜੰਡ, ਇੰਦਰਜੀਤ ਸਿੰਘ ਸਿੱਧੂ, ਪ੍ਰਧਾਨ ਹਰਦੀਪ ਸਿੰਘ, ਪੰਚ ਪਰਮਜੀਤ ਕੌਰ ਸਿੱਧੂ, ਗੁਰਸੇਵਕ ਸਿੰਘ, ਸੁਰੇਸ ਗਰਗ, ਬਲਦੇਵ ਸਿੰਘ ਪੰਮਾ, ਸਾਬਕਾ ਸਰਪੰਚ ਪਰਮਜੀਤ ਸਿੰਘ, ਅਸੋਕ ਕੁਮਾਰ ਢੰਡ, ਮਨਜੀਤ ਸ ਿੰਘ ਦੁੱਲਾ, ਹੀਰਾ ਸਿੰਘ ਸਿੱਧੂ, ਡਾ: ਮਨਜੀਤ ਸਿੰਘ, ਜਰਨੈਲ ਸਿੰਘ ਸਿੱਧੂ, ਮਨਜੀਤ ਸਿੰਘ ਲੀਲਾਂ, ਡਾ: ਕੁਲਵੰਤ ਸਿੰਘ ਸਿੱਧੂ, ਸਾਬਕਾ ਸਰਪੰਚ ਦਿਲਬਾਗ ਸਿੰਘ, ਹਰਵਿੰਦਰ ਸਿੰਘ ਸਿੱਧੂ, ਦਿਲਬਾਗ ਸਿੰਘ ਸਿੱਧੂ, ਕੁਲਦੀਪ ਸਿੰਘ ਗਿੱਦੜਵਿੰਡੀ, ਬਲਵੀਰ ਸਿੰਘ ਸਿੱਧੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਛਪਾਰ ਕਾਨਫ਼ਰੰਸ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ ਵਲੋਂ ਕਾਨਫ਼ਰੰਸ ਦੀ ਸਫਲਤਾ ਲਈ ਦਰਜਨ... ਅਗਲੀ ਖ਼ਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਵਲੋਂ ਪ੍ਰਸਿੱਧ ਕਥਾਵਾਚਕ ਭਾਈ ਹਰਜਿੰਦਰ ਸਿੰਘ ਗੌਂਸਪੁਰ ਦਾ ਵਿਸ਼ੇਸ਼ ਸਨਮਾਨ ਪ੍ਰਚਾਰਕ ਸੰਗਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।