ਭਾਜਪਾ ਦੀ ਨਸ਼ਿਆਂ ਸੰਬੰਧੀ ਪੰਜਾਬ ਯਾਤਰਾ ਪੂਰੀ ਤਰ੍ਹਾਂ ਗੁਮਰਾਹਕੁੰਨ- ਪਰਮਿੰਦਰ ਰੱਤੋਵਾਲ
ਗੁਰੂਸਰ ਸੁਧਾਰ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕੱਢੀ ਜਾ ਰਹੀ ਯਾਤਰਾ ਨੂੰ ਪੂਰੀ ਤਰ੍ਹਾਂ ਗੁੰਮਰਾਹਕੁੰਨ ਦੱਸਦਿਆਂ ਆਮ ਆਦਮੀ ਪਾਰਟੀ ਦੇ ਲੁਧਿਆਣਾ ਦਿਹਾਤੀ ਜੁਆਇੰਟ ਸਕੱਤਰ ਪਰਮਿੰਦਰ ਸਿੰਘ ਰੱਤੋਵਾਲ ਨੇ ਕਿਹਾ ਕਿ ਅਸਲ ਵਿਚ ਪ੍ਰਧਾਨ ਮੰਤਰੀ ਦਾ ਜੱਦੀ ਸੂਬਾ ਗੁਜਰਾਤ ਨਸ਼ੇ ਦੀ ਹੱਬ ਬਣ ਚੁੱਕਾ ਹੈ, ਜਿੱਥੋਂ ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਨੂੰ ਵੱਡੇ ਪੱਧਰ ’ਤੇ ਨਸ਼ੇ ਦੀ ਕਥਿਤ ਤੌਰ ’ਤੇ ਸਪਲਾਈ ਹੋ ਰਹੀ ਹੈ। ਉਨ੍ਹਾਂ ਆਖਿਆ ਕਿ ਜੇਕਰ ਇਹ ਮੰਨ ਵੀ ਲਿਆ ਜਾਵੇ ਕਿ ਪੰਜਾਬ ਵਿਚ ਗੁਆਂਢੀ ਦੇਸ਼ ਪਾਕਿਸਤਾਨ ਤੋਂ ਸਿੱਧੇ ਨਸ਼ੇ ਆਉਂਦੇ ਹਨ ਤਾਂ ਕੌਮਾਂਤਰੀ ਸਰਹੱਦ ਤੋਂ ਲੈਕੇ ਅੰਦਰ ਤੱਕ 50 ਕਿਲੋਮੀਟਰ ਦੇ ਦਾਇਰੇ ‘ਤੇ ਕੇਂਦਰੀ ਸੁਰੱਖਿਆ ਬਲਾਂ ਬੀ.
‘
‘ਆਪ’ ਜ਼ਿਲ੍ਹਾ ਜੁਆਇੰਟ ਸਕੱਤਰ ਪਰਮਿੰਦਰ ਸਿੰਘ ਰੱਤੋਵਾਲ
20-09-2026
ਗੁਰੂਸਰ ਸੁਧਾਰ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕੱਢੀ ਜਾ ਰਹੀ ਯਾਤਰਾ ਨੂੰ ਪੂਰੀ ਤਰ੍ਹਾਂ ਗੁੰਮਰਾਹਕੁੰਨ ਦੱਸਦਿਆਂ ਆਮ ਆਦਮੀ ਪਾਰਟੀ ਦੇ ਲੁਧਿਆਣਾ ਦਿਹਾਤੀ ਜੁਆਇੰਟ ਸਕੱਤਰ ਪਰਮਿੰਦਰ ਸਿੰਘ ਰੱਤੋਵਾਲ ਨੇ ਕਿਹਾ ਕਿ ਅਸਲ ਵਿਚ ਪ੍ਰਧਾਨ ਮੰਤਰੀ ਦਾ ਜੱਦੀ ਸੂਬਾ ਗੁਜਰਾਤ ਨਸ਼ੇ ਦੀ ਹੱਬ ਬਣ ਚੁੱਕਾ ਹੈ, ਜਿੱਥੋਂ ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਨੂੰ ਵੱਡੇ ਪੱਧਰ ’ਤੇ ਨਸ਼ੇ ਦੀ ਕਥਿਤ ਤੌਰ ’ਤੇ ਸਪਲਾਈ ਹੋ ਰਹੀ ਹੈ। ਉਨ੍ਹਾਂ ਆਖਿਆ ਕਿ ਜੇਕਰ ਇਹ ਮੰਨ ਵੀ ਲਿਆ ਜਾਵੇ ਕਿ ਪੰਜਾਬ ਵਿਚ ਗੁਆਂਢੀ ਦੇਸ਼ ਪਾਕਿਸਤਾਨ ਤੋਂ ਸਿੱਧੇ ਨਸ਼ੇ ਆਉਂਦੇ ਹਨ ਤਾਂ ਕੌਮਾਂਤਰੀ ਸਰਹੱਦ ਤੋਂ ਲੈਕੇ ਅੰਦਰ ਤੱਕ 50 ਕਿਲੋਮੀਟਰ ਦੇ ਦਾਇਰੇ ‘ਤੇ ਕੇਂਦਰੀ ਸੁਰੱਖਿਆ ਬਲਾਂ ਬੀ.ਐੱਸ.ਐਫ. ਦਾ ਕੰਟਰੋਲ ਹੈ, ਜੇਕਰ ਇਸ ਦੇ ਬਾਵਜੂਦ ਨਸ਼ਿਆਂ ਦੀ ਰੋਕਥਾਮ ਨਹੀਂ ਹੋ ਰਹੀ ਤਾਂ ਇਸ ਅਸਫ਼ਲਤਾ ਲਈ ਕੇਂਦਰ ਦੀ ਭਾਜਪਾ ਸਰਕਾਰ ਹੀ ਜ਼ਿੰਮੇਵਾਰ ਸਮਝੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਹ ਯਾਤਰਾ ਸਿਰਫ਼ ਚੋਣ ਸਟੰਟ ਅਤੇ ਪੰਜਾਬੀਆਂ ਨੂੰ ਗੁੰਮਰਾਹ ਤੇ ਬਦਨਾਮ ਕਰਨ ਲਈ ਰਚੀ ਜਾ ਰਹੀ ਸਾਜਿਸ਼ ਤੋਂ ਵਧ ਕੇ ਕੁਝ ਵੀ ਨਹੀਂ ਹੈ। ਪਰਮਿੰਦਰ ਸਿੰਘ ਰੱਤੋਵਾਲ ਨੇ ਕਿਹਾ ਕਿ ਜੇਕਰ ਭਾਜਪਾ ਨੇ ਨਸ਼ੇ ਖ਼ਤਮ ਕਰਨੇ ਹੀ ਹਨ ਤਾਂ ਗੁਜਰਾਤ ਵਿਚੋਂ ਆਉਂਦੀ ਸਪਲਾਈ ਪੂਰਨ ਤੌਰ ’ਤੇ ਰੋਕਣ ਸਮੇਤ ਸਰਹੱਦ ਪਾਰੋਂ ਆਉਂਦੇ ਨਸ਼ਿਆਂ ਨੂੰ ਕਾਬੂ ਕਰਨ ਲਈ ਸੰਜੀਦਾ ਯਤਨ ਕਰੇ। ਜ਼ਿਲ੍ਹਾ ਜੁਆਇੰਟ ਸਕੱਤਰ ਪਰਮਿੰਦਰ ਰੱਤੋਵਾਲ ਨੇ ਇਹ ਵੀ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਰਕੇ ਭਾਜਪਾ ਨੇ ਪੰਜਾਬ ਵਿਚ 15 ਸਾਲ ਰਾਜ ਕੀਤਾ ਤੇ ਉਸੇ ਸਮੇਂ ਦੌਰਾਨ ਹੀ ਰਾਜ ਵਿਚ ਚਿੱਟੇ ਦਾ ਜਨਮ ਹੋਇਆ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਭਾਜਪਾ ਦੀਆਂ ਗੁੰਮਰਾਹਕੁੰਨ ਚਾਲਾਂ ਤੋਂ ਸੁਚੇਤ ਰਹਿਣ ਅਤੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਪੱਤਾ ਸਾਫ਼ ਕਰਕੇ ਪੰਜਾਬ ਨੂੰ ਬਰਬਾਦ ਹੋਣ ਤੋਂ ਰੋਕਿਆ ਜਾਵੇ।