ਹਰਬੀਰ ਇਯਾਲੀ ਵਲੋਂ ਛਪਾਰ ਕਾਨਫਰੰਸ ਦੀ ਸਫ਼ਲਤਾ ਲਈ ਰਾਊਵਾਲ ਦੇ ਵਰਕਰਾਂ ਨਾਲ ਮੀਟਿੰਗ
ਸਿੱਧਵਾਂ ਬੇਟ, 21 ਸਤੰਬਰ (ਜਸਵੰਤ ਸਿੰਘ ਸਲੇਮਪੁਰੀ) ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਛੋਟੇ ਭਰਾ ਹਰਬੀਰ ਸਿੰਘ ਇਯਾਲੀ ਸਾਬਕਾ ਚੇਅਰਮੈਨ ਪੰਚਾਇੰਤ ਸੰਮਤੀ ਸਿੱਧਵਾਂ ਬੇਟ ਨੇ ਅੱਜ ਲਾਗਲੇ ਪਿੰਡ ਰਾਊਵਾਲ ਦੇ ਪਾਰਟੀ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਜਿਸ ਤਰ੍ਹਾਂ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਇਲਾਕੇ ਅੰਦਰ ਲੋਕਾਂ ਦਾ ਭਰਵਾਂ ਸਮੱਰਥਨ ਮਿਲ ਰਿਹਾ ਹੈ, ਉਸ ਤੋਂ ਸਪੱਸ਼ਟ ਵਿਖਾਈ ਦਿੰਦਾ ਹੈ ਕਿ ਐਤਕੀ ਬਾਪੂ ਤਰਸੇਮ ਸਿੰਘ ਦੀ ਰਹਿਨੁਮਾਈ ਹੇਠ ਕੀਤੀ ਜਾ ਰਹੀ ਛਪਾਰ ਕਾਨਫਰੰਸ ਆਪਣੇ ਸਾਰੇ ਵਿਰੋਧੀਆਂ ਦੇ ਭਰਮ ਭੁਲੇਖੇ ਦੂਰ ਕਰ ਦੇਵੇਗੀ। ਉਨ੍ਹਾਂ ਆਖਿਆ ਕਿ ਕਾਂਗਰਸ, ਆਮ ਆਦਮੀ ਪਾਰਟੀ ਸਮੇਤ ਕਈ ਹੋਰ ਸਿਆਸੀ ਪਾਰਟੀਆਂ ਪਹਿਲਾਂ ਹੀ ਕਾਨਫਰੰਸ ਕਰਨ ਤੋਂ ਭੱਜ ਗਈਆਂ ਹਨ ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਨੇ ਪਿਛਲ਼ੇ 10 ਸਾਲਾਂ ਤੋਂ ਨਕਾਰ ਦਿੱਤਾ ਹੈ।
ਪ
ਪਿੰਡ ਰਾਊਵਾਲ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਵਰਕਰਾਂ ਨਾਲ ਸਾਬਕਾ ਚੇਅਰਮੈਨ ਹਰਬੀਰ ਸਿੰਘ ਇਯਾਲੀ, ਸਾਬਕਾ ਸੰਮਤੀ ਮੈਂਬਰ ਸੁਖਵਿੰਦਰ ਸਿੰਘ ਗਰੇਵਾਲ ਆਦਿ। ਤਸਵੀਰ: ਜਸਵੰਤ ਸਿੰਘ ਸਲੇਮਪੁਰੀ
22-09-2026
ਸਿੱਧਵਾਂ ਬੇਟ, 21 ਸਤੰਬਰ (ਜਸਵੰਤ ਸਿੰਘ ਸਲੇਮਪੁਰੀ) ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਛੋਟੇ ਭਰਾ ਹਰਬੀਰ ਸਿੰਘ ਇਯਾਲੀ ਸਾਬਕਾ ਚੇਅਰਮੈਨ ਪੰਚਾਇੰਤ ਸੰਮਤੀ ਸਿੱਧਵਾਂ ਬੇਟ ਨੇ ਅੱਜ ਲਾਗਲੇ ਪਿੰਡ ਰਾਊਵਾਲ ਦੇ ਪਾਰਟੀ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਜਿਸ ਤਰ੍ਹਾਂ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਇਲਾਕੇ ਅੰਦਰ ਲੋਕਾਂ ਦਾ ਭਰਵਾਂ ਸਮੱਰਥਨ ਮਿਲ ਰਿਹਾ ਹੈ, ਉਸ ਤੋਂ ਸਪੱਸ਼ਟ ਵਿਖਾਈ ਦਿੰਦਾ ਹੈ ਕਿ ਐਤਕੀ ਬਾਪੂ ਤਰਸੇਮ ਸਿੰਘ ਦੀ ਰਹਿਨੁਮਾਈ ਹੇਠ ਕੀਤੀ ਜਾ ਰਹੀ ਛਪਾਰ ਕਾਨਫਰੰਸ ਆਪਣੇ ਸਾਰੇ ਵਿਰੋਧੀਆਂ ਦੇ ਭਰਮ ਭੁਲੇਖੇ ਦੂਰ ਕਰ ਦੇਵੇਗੀ। ਉਨ੍ਹਾਂ ਆਖਿਆ ਕਿ ਕਾਂਗਰਸ, ਆਮ ਆਦਮੀ ਪਾਰਟੀ ਸਮੇਤ ਕਈ ਹੋਰ ਸਿਆਸੀ ਪਾਰਟੀਆਂ ਪਹਿਲਾਂ ਹੀ ਕਾਨਫਰੰਸ ਕਰਨ ਤੋਂ ਭੱਜ ਗਈਆਂ ਹਨ ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਨੇ ਪਿਛਲ਼ੇ 10 ਸਾਲਾਂ ਤੋਂ ਨਕਾਰ ਦਿੱਤਾ ਹੈ। ਇਸ ਲਈ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਆਪਣੀ ਪਹਿਲੀ ਇਤਿਹਾਸਕ ਕਾਨਫ਼ਰੰਸ ਕਰਕੇ 2027 ਦੀਆਂ ਚੋਣਾਂ ਦਾ ਬਿਗਲ ਵਜਾ ਦੇਵੇਗੀ। ਇਸ ਕਾਨਫਰੰਸ ਦੀ ਸਫ਼ਲਤਾ ਲਈ ਜਿੱਥੇ ਸਾਡਾ ਸਾਰਾ ਪਰਿਵਾਰ ਦਿਨ-ਰਾਤ ਇਕ ਕਰ ਰਿਹਾ ਹੈ, ਉੱਥੇ ਸਾਡੇ ਵਰਕਰ ਵੀ ਪੂਰੀ ਤਨਦੇਹੀ ਨਾਲ ਲੋਕਾਂ ਵਿਚ ਜਾ ਕੇ ਕੰਮ ਕਰ ਰਹੇ ਹਨ। ਇਸ ਮੌਕੇ ਸਾਬਕਾ ਸੰਮਤੀ ਮੈਂਬਰ ਸੁਖਵਿੰਦਰ ਸਿੰਘ ਗਰੇਵਾਲ ਨੇ ਵੀ ਆਪਣੇ ਸੰਬੋਧਨ ਵਿਚ ਆਖਿਆ ਕਿ ਪੂਰੇ ਬੇਟ ਇਲਾਕੇ ਵਿਚੋਂ ਵਰਕਰਾਂ ਦੇ ਵੱਡੇ ਕਾਫ਼ਲੇ ਸਾਡੇ ਹਰਮਨ ਪਿਆਰੇ ਨੇਤਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਛਪਾਰ ਕਾਨਫਰੰਸ ਵਿਚ ਸ਼ਮੂਲੀਅਤ ਕਰਨਗੇ। ਇਸ ਮੌਕੇ ਵੱਡੀ ਗਿਣਤੀ ’ਚ ਜੁੜੇ ਪਾਰਟੀ ਵਰਕਰਾਂ ਨੇ ਹਰਬੀਰ ਸਿੰਘ ਇਯਾਲੀ ਨੂੰ ਹੱਥ ਖੜ੍ਹੇ ਕਰਕੇ ਛਪਾਰ ਕਾਨਫਰੰਸ ਵਿਚ ਸ਼ਾਮਿਲ ਹੋਣ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਨਾਅਰੇ ਵੀ ਲਗਾਏ।