24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਲਾਦੀਆਂ ਤੇ ਵਿਰਕ ਵਲੋਂ ਸੰਗਤਾਂ ਦਾ ਜਥਾ ਹਰਿਦੁਆਰ ਦੇ ਦਰਸ਼ਨਾਂ ਲਈ ਰਵਾਨਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ’ਚ ਹਲਕੇ ਦੇ ਵੱਡੇ ਵਿਕਾਸ ਕਾਰਜ ਜਾਰੀ-ਵਿਰਕ

ਹੰਬੜਾਂ, 22 ਸਤੰਬਰ (ਮੇਜਰ ਹੰਬੜਾਂ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਪਿੰਡ ਹੰਬੜਾਂ ਤੋਂ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ਦੇ ਸੂਬਾਈ ਆਗੂ ਸਰਪੰਚ ਹਰਨੇਕ ਸਿੰਘ ਲਾਦੀਆ ਤੇ ‘ਆਪ’ ਦੇ ਬਲਾਕ ਪ੍ਰਧਾਨ ਮੋਹਨ ਸਿੰਘ ਵਿਰਕ ਵਲੋਂ ਸੰਗਤਾਂ ਦੇ ਜੱਥੇ ਨੂੰ ਸ੍ਰੀ ਹਰਿਦੁਆਰ, ਰਿਸ਼ੀਕੇਸ਼ ਵਰਿੰਦਾਵਨ ਤੇ ਹੋਰ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੂਬਾਈ ਆਗੂ ਹਰਨੇਕ ਸਿੰਘ ਲਾਦੀਆ ਤੇ ਬਲਾਕ ਪ੍ਰਧਾਨ ਮੋਹਨ ਸਿੰਘ ਵਿਰਕ ਨੇ ਆਖਿਆ ਕਿ ਆਮ ਆਦਮੀ ਪਾਰਟੀ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਸਾਰੇ ਹੀ ਵਾਅਦਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਸਰਕਾਰ ਵਲੋਂ ਇਕ ਇਕ ਕਰਕੇ ਪੂਰਾ ਕੀਤਾ ਗਿਆ ਹੈ।

ਅਜੀਤ ਡੈਸਕ 23-09-2026
ਹੰਬੜਾਂ, 22 ਸਤੰਬਰ (ਮੇਜਰ ਹੰਬੜਾਂ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਪਿੰਡ ਹੰਬੜਾਂ ਤੋਂ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ਦੇ ਸੂਬਾਈ ਆਗੂ ਸਰਪੰਚ ਹਰਨੇਕ ਸਿੰਘ ਲਾਦੀਆ ਤੇ ‘ਆਪ’ ਦੇ ਬਲਾਕ ਪ੍ਰਧਾਨ ਮੋਹਨ ਸਿੰਘ ਵਿਰਕ ਵਲੋਂ ਸੰਗਤਾਂ ਦੇ ਜੱਥੇ ਨੂੰ ਸ੍ਰੀ ਹਰਿਦੁਆਰ, ਰਿਸ਼ੀਕੇਸ਼ ਵਰਿੰਦਾਵਨ ਤੇ ਹੋਰ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੂਬਾਈ ਆਗੂ ਹਰਨੇਕ ਸਿੰਘ ਲਾਦੀਆ ਤੇ ਬਲਾਕ ਪ੍ਰਧਾਨ ਮੋਹਨ ਸਿੰਘ ਵਿਰਕ ਨੇ ਆਖਿਆ ਕਿ ਆਮ ਆਦਮੀ ਪਾਰਟੀ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਸਾਰੇ ਹੀ ਵਾਅਦਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਸਰਕਾਰ ਵਲੋਂ ਇਕ ਇਕ ਕਰਕੇ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਸਰਕਾਰ ਵਲੋਂ ਹਰੇਕ ਵਰਗ ਦੇ ਲੋਕਾਂ ਨੂੰ ਬਿਨਾ ਪੱਖਪਾਤ ਤੋਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੁਣ 202 7 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਮੁੜ ਸਰਕਾਰ ਬਣਾ ਕੇ ਨਵਾਂ ਇਤਿਹਾਸ ਸਿਰਜਣਗੇ। ਵਿਰਕ ਨੇ ਕਿਹਾ ਕਿ ਵਿਧਾਇਕ ਜੀਵਨ ਸਿੰਘ ਸੰਗੋਵਾਲ ਜੀ ਦੀ ਅਗਵਾਈ ਹੇਠ ਹਲਕੇ ਦੇ ਵੱਡੇ ਵਿਕਾਸ ਕਾਰਜ ਹੋ ਰਹੇ ਹਨ ਤੇ ਲੋਕ ਉਨ੍ਹਾਂ ਨੂੰ ਆਗਾਮੀ ਚੋਣਾਂ ’ਚ ਮੁੜ ਹਲਕੇ ਤੋਂ ਕਾਮਯਾਬ ਕਰਨਗੇ। ਇਸ ਮੋਕੇ ਪੰਚ ਹਰਜਿੰਦਰ ਸਿੰਘ ਸਨੀ ਹੰਬੜਾਂ, ਪੰਚ ਕੁਲਵਿੰਦਰ ਸਿੰਘ ਸਹੋਤਾ, ਸੁਖਦੀਪ ਸਿੰਘ, ‘ਆਪ’ ਆਗੂ ਮਨਪ੍ਰੀਤ ਸਿੰਘ ਚੰਨੀ, ਜਗਤਾਰ ਸਿੰਘ, ਰਣਜੀਤ ਸਿੰਘ ਚੀਮਾ, ਸ਼ਮਸ਼ੇਰ ਸਿੰਘ ਗਿੱਲ, ਸੁਲਤਾਨ ਸਿੰਘ ਦਾਨਾ, ਸਾਬਕਾ ਸਰਪੰਚ ਬਚਿੱਤਰ ਸਿੰਘ, ਜੋਗਿੰਦਰ ਸਿੰਘ, ਰਜੇਸ਼ ਗੁਪਤਾ, ਬਲਵਿੰਦਰ ਸਿੰਘ ਚੀਨਾ, ਇਕਬਾਲ ਸਿੰਘ ਗਿੱਲ ਸਮੇਤ ਆਮ ਆਦਮੀ ਪਾਰਟੀ ਦੇ ਵਲੰਟੀਅਰ ਮੌਜੂਦ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵੀ ਬਾਕੀ ਪਾਰਟੀਆਂ ਵਾਂਗ ਦਿੱਲੀ ਦੀ ਪਾਰਟੀ ਬਣ ਕੇ ਰਹਿ ਗਈ-ਹਰਬੀਰ ਸਿੰਘ ਇਯਾਲੀ ਪਿੰਡ ਜੰਡੀ ਦੇ... ਅਗਲੀ ਖ਼ਬਰ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਸੰਭਾਲਣ ਲਈ ਜਾਗਰੂਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-ਡਿਪਟੀ ਕਮਿਸ਼ਨਰ ਤਿੰਨ ਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।