25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮਾਨ ਸਰਕਾਰ ਨੇ ਤੀਰਥ ਯਾਤਰਾ ਨਾਲ ਬਜ਼ੁਰਗਾਂ ਦੇ ਸੁਪਨਿਆਂ ਨੂੰ ਹਕੀਕਤ ’ਚ ਬਦਲਿਆ-ਵਿਧਾਇਕ ਹਾਕਮ ਸਿੰਘ

ਜਗਰਾਉਂ, 24 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਆਗਾਮੀ ਝੋਨੇ ਦੇ ਸ਼ੀਜਨ ’ਚ ਮੰਡੀਆਂ ਵਿਚੋਂ ਝੋਨੇ ਦਾ ਇਕ-ਇਕ ਦਾਣਾ ਚੁੱਕਣ ਦੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਦੀਆਂ ਖ਼ਰੀਦ ਏਜੰਸੀਆਂ ਦੇ ਮੁਖੀਆਂ ਅਤੇ ਆੜ੍ਹਤੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਰੱਖੀ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਝੋਨੇ ਦੇ ਸੀਜ਼ਨ ਲਈ ਖ਼ਰੀਦ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸਿਖ਼ਾ ਭਗਤ ਨੇ ਦੱਸਿਆ ਕਿ ਲੁਧਿਆਣਾ ਵਿਚ ਤਕਰੀਬਨ 2.

ਅਜੀਤ ਡੈਸਕ 25-09-2026
ਜਗਰਾਉਂ, 24 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਆਗਾਮੀ ਝੋਨੇ ਦੇ ਸ਼ੀਜਨ ’ਚ ਮੰਡੀਆਂ ਵਿਚੋਂ ਝੋਨੇ ਦਾ ਇਕ-ਇਕ ਦਾਣਾ ਚੁੱਕਣ ਦੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਦੀਆਂ ਖ਼ਰੀਦ ਏਜੰਸੀਆਂ ਦੇ ਮੁਖੀਆਂ ਅਤੇ ਆੜ੍ਹਤੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਰੱਖੀ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਝੋਨੇ ਦੇ ਸੀਜ਼ਨ ਲਈ ਖ਼ਰੀਦ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸਿਖ਼ਾ ਭਗਤ ਨੇ ਦੱਸਿਆ ਕਿ ਲੁਧਿਆਣਾ ਵਿਚ ਤਕਰੀਬਨ 2.57 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਹੈ ਅਤੇ ਲਗਭਗ 17.25 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਖਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 13.11 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਲੁਧਿਆਣਾ ਦੀਆਂ 109 ਨਿਯਮਤ ਅਨਾਜ ਮੰਡੀਆਂ ਵਿਚ ਸਾਰੇ ਪੁੱਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਇਕ ਪਾਸੇ ਝੋਨੇ ਦੀ ਨਿਰਵਿਘਨ, ਸੁਚਾਰੂ ਅਤੇ ਤੇਜ਼ੀ ਨਾਲ ਖਰੀਦ ਨੂੰ ਯਕੀਨੀ ਬਣਾਉਣ ਅਤੇ ਦੂਜੇ ਪਾਸੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਕਰਨ ਵਿਚ ਸੁਵਿਧਾ ਪ੍ਰਦਾਨ ਕਰਨ ਦੇ ਸਾਰੇ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਉਨ੍ਹਾਂ ਦੀ ਉਪਜ ਵੇਚਣ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ (ਐੱਸ.ਡੀ.ਐੱਮਜ਼) ਆਪਣੇ ਅਧਿਕਾਰ ਖੇਤਰ ਅਧੀਨ ਅਨਾਜ ਮੰਡੀਆਂ ਵਿੱਚ ਨਿਰਵਿਘਨ ਖਰੀਦ ਕਾਰਜਾਂ ਲਈ ਜਵਾਬਦੇਹ ਹੋਣਗੇ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੰਡੀਆਂ ਵਿੱਚ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਤਾਂ ਜੋ ਉਤਪਾਦਨ ਨੂੰ ਮੀਂਹ ਤੋਂ ਬਚਾਇਆ ਜਾ ਸਕੇ ਅਤੇ ਢੁੱਕਵੀ ਸਫ਼ਾਈ ਸਹੂਲਤ ਹੋਵੇ। ਇਸੇ ਤਰ੍ਹਾਂ ਹਰੇਕ ਖ਼ਰੀਦ ਕੇਂਦਰ ਵਿੱਚ ਝੋਨੇ ਦੀ ਗੁਣਵੱਤਾ ਦੀ ਨਿਗਰਾਨੀ ਲਈ ਬਿਜਲੀ, ਕਿਸਾਨਾਂ ਲਈ ਸ਼ੈੱਡ, ਪੋਰਟੇਬਲ ਵਾਟਰ ਸਪਲਾਈ ਅਤੇ ਉਪਕਰਣਾਂ ਦੀ ਲੋੜੀਂਦੀ ਵਿਵਸਥਾ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਵਧੀਕ ਡਿਪਟੀ ਕਮਿਸ਼ਨਰ ਸਿਖਾ ਭਗਤ ਨੇ ਕਿਸਾਨ ਭਰਾਵਾਂ ਨੂੰ ਵਿਸ਼ੇਸ਼ ਤੌਰ ’ਤੇ ਅਪੀਲ ਕਰਦਿਆਂ ਕਿਹਾ ਕਿ 17 ਫ਼ੀਸਦ ਜਾਂ ਇਸ ਤੋਂ ਘੱਟ ਨਮੀ ਵਾਲਾ ਝੋਨਾ ਅਨਾਜ ਮੰਡੀਆਂ ਵਿੱਚ ਲਿਆਉਣ ਤਾਂ ਜੋ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਜ਼ਿਲ੍ਹਾ ਖੁਰਾਕ, ਸਿਵਲ ਸਪਲਾਈ ਅਤੇ ਕੰਟਰੋਲਰ (ਡੀ.ਐੱਫ.ਐੱਸ.ਸੀ.) ਪੱਛਮੀ ਸਰਤਾਜ ਸਿੰਘ ਚੀਮਾ, ਡੀ.ਐੱਫ.ਐੱਸ.ਸੀ. ਪੂਰਬੀ ਲਖਵੀਰ ਸਿੰਘ, ਡੀ.ਐੱਮ. ਮਾਰਕਫੈੱਡ ਸੁਧੀਰ, ਡੀ.ਐਮ. ਪਨਸਪ ਮੋਨਿਕਾ ਗੋਇਲ, ਡੀ.ਐੱਮ.ਪੀ.ਐੱਸ.ਡਬਲਿਊ.ਸੀ. ਸੁਖਵਿੰਦਰ ਸਿੰਘ, ਡੀ.ਐੱਮ.ਓ. ਗੁਰਮਤਪਾਲ ਸਿੰਘ, ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਹੋਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ‘ ਟੀ.ਏ.ਸੀ’ ਇੰਮੀਗ੍ਰੇਸ਼ਨ ਬ੍ਰਾਂਚ ਰਾਏਕੋਟ ਨੇ ਘੱਟ ਸਮੇਂ ’ਚ ਯੂਰਪ ਸਟੂਡੈਂਟ ਵੀਜ਼ਾ ਲਗਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਲਾਪੁਰਾ ਦੇ ਬੱਚਿਆਂ ਨੇ ਅੰਡਰ-11 ਜ਼ੋਨਲ ਖੇਡਾਂ ’ਚ ਮੱਲਾਂ ਮਾਰੀਆਂ ਬੱਚਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।