25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

‘ਆਪ’ ਸਰਕਾਰ ਨਸ਼ਿਆਂ ਨੂੰ ਰੋਕਣ ’ਚ ਨਾਕਾਮ ਸਿੱਧ ਹੋਈ-ਜੱਗਾ ਭੰਦੋਲ

ਹੰਬੜਾਂ, 24 ਸਤੰਬਰ (ਮੇਜਰ ਹੰਬੜਾਂ)-‘ਆਪ’ ਸਰਕਾਰ ਨਸ਼ਿਆਂ ਨੂੰ ਰੋਕਣ ’ਚ ਨਾਕਾਮ ਹੋਈ ਹੈ ਤੇ ਅੱਜ ਵੀ ਮਾਵਾਂ ਦੇ ਪੁੱਤ ਨਸ਼ਿਆਂ ਦੀ ਭੇਂਟ ਚੜ੍ਹ ਰਹੇ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ ਨੇ ਸੂਬੇ ਵਿਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਨੂੰ ਰੋਕੇ ਜਾਣ ਅਤੇ ਨਸ਼ਿਆਂ ’ਤੇ ਕਾਬੂ ਪਾਏ ਜਾਣ ’ਚ ‘ਆਪ’ ਸਰਕਾਰ ਦੇ ਅਸਫ਼ਲ ਰਹਿਣ ਦੇ ਦੋਸ਼ ਲਗਾਉਂਦਿਆਂ ਕੀਤਾ।

ਅਜੀਤ ਡੈਸਕ 25-09-2026
ਹੰਬੜਾਂ, 24 ਸਤੰਬਰ (ਮੇਜਰ ਹੰਬੜਾਂ)-‘ਆਪ’ ਸਰਕਾਰ ਨਸ਼ਿਆਂ ਨੂੰ ਰੋਕਣ ’ਚ ਨਾਕਾਮ ਹੋਈ ਹੈ ਤੇ ਅੱਜ ਵੀ ਮਾਵਾਂ ਦੇ ਪੁੱਤ ਨਸ਼ਿਆਂ ਦੀ ਭੇਂਟ ਚੜ੍ਹ ਰਹੇ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ ਨੇ ਸੂਬੇ ਵਿਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਨੂੰ ਰੋਕੇ ਜਾਣ ਅਤੇ ਨਸ਼ਿਆਂ ’ਤੇ ਕਾਬੂ ਪਾਏ ਜਾਣ ’ਚ ‘ਆਪ’ ਸਰਕਾਰ ਦੇ ਅਸਫ਼ਲ ਰਹਿਣ ਦੇ ਦੋਸ਼ ਲਗਾਉਂਦਿਆਂ ਕੀਤਾ। ਸਾਬਕਾ ਸਰਪੰਚ ਜੱਗਾ ਭੰਦੋਲ ਨੇ ਹੋਰ ਕਿਹਾ ਕਿ ਅੱਜ ਹਰ ਵਰਗ ‘ਆਪ’ ਸਰਕਾਰ ਦੀਆਂ ਮਾੜੀਆਂ ਤੇ ਲੋਕ ਮਾਰੂ ਨੀਤੀਆਂ ਤੋਂ ਦੁਖੀ ਦਿਖਾਈ ਦੇ ਰਿਹਾ ਹੈ ਤੇ ਸਰਕਾਰ ਲੋਕਾਂ ਦੀ ਕਚਿਹਰੀ ’ਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆਗਾਮੀ ਚੋਣਾਂ ’ਚ ‘ਆਪ’ ਸਰਕਾਰ ਨੂੰ ਸੂਬੇ ’ਚੋਂ ਚੱਲਦਾ ਕਰਕੇ ਸੂਬੇ ’ਚ ਕਾਂਗਰਸ ਸਰਕਾਰ ਬਣਾਕੇ ਮਿਸਾਲ ਕਾਇਮ ਕਰਨਗੇ। ਜੱਗਾ ਭੰਦੋਲ ਨੇ ਕਿਹਾ ਕਿ ਸੂਬੇ ਦਾ ਜਦੋਂ ਵੀ ਵਿਕਾਸ ਹੋਇਆਂ ਉਹ ਕਾਂਗਰਸ ਸਰਕਾਰਾਂ ਸਮੇਂ ਹੋਇਆਂ ਹੈ ਪਰ ਅਫਸੋਸ ਦੀ ਗੱਲ ਹੈ ਕਿ ‘ਆਪ’ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ’ਤੇ ਅੱਜ ਪਿੰਡਾਂ ਅਤੇ ਸ਼ਹਿਰਾਂ ਅੰਦਰ ਵਿਕਾਸ ਕਾਰਜ ਪੂਰੀ ਤਰ੍ਹਾਂ ਨਾਲ ਠੱਪ ਪਏ ਹਨ। ਇਸ ਮੌਕੇ ਸਰਪ੍ਰਸਤ ਤੇਜਾ ਸਿੰਘ ਗਿੱਲ, ਗੁਰਪ੍ਰੀਤ ਸਿੰਘ ਗੋਪੀ, ਦਵਿੰਦਰ ਸਿੰਘ ਬਿੱਟੂ ਸਿੱਧੂ, ਪੰਚ ਅਵਤਾਰ ਸਿੰਘ ਭੰਦੋਲ, ਸਾਬਕਾ ਪੰਚ ਫੌਜੀ ਹਰਪਾਲ ਸਿੰਘ, ਸਾਬਕਾ ਪੰਚ ਜਸਪਾਲ ਸਿੰਘ ਪਾਲਾ, ਗੁਰਪ੍ਰੀਤ ਸਿੰਘ ਕਲੋਨੀਆਂ ਤੇ ਹੋਰ ਕਾਂਗਰਸੀ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਈਸਟਵੁੱਡ ਸਕੂਲ ਮੰਡੀ ਮੁੱਲਾਂਪੁਰ ਵਿਖੇ ਲੜਕੀਆਂ ਦੀ 6 ਰੋਜ਼ਾ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ ਜਾਰੀ ਅਗਲੀ ਖ਼ਬਰ ਜਸਕਰਨ ਸਿੰਘ ਦਿਉਲ ਵਲੋਂ ਅਕਾਲੀ ਦਲ (ਬ) ਦੀ ਛਪਾਰ ਕਾਨਫ਼ਰੰਸ ਸਫ਼ਲਤਾ ਲਈ ਗੁਰਪਿੰਦਰ ਸਿੰਘ ਬੱਲੋਵਾਲ ਦੇ ਗ੍ਰਹਿ ਭਰਵੀਂ ਮੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।