ਸਾਬਕਾ ਪੁਲਿਸ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਪਿੰਡ ਕਲੇਰਾਂ ਵਿਖੇ ਕੀਤੀ ਮੀਟਿੰਗ
ਜਗਰਾਉਂ, 28 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਹਲਕਾ ਜਗਰਾਉਂ ਵਿੱਚ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਜਗਰਾਉਂ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਅਤੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਹੈ। ਇਸੇ ਕੜੀ ਤਹਿਤ ਅੱਜ ਪ੍ਰੇਮ ਸਿੰਘ ਭੰਗੂ ਨੇ ਪਿੰਡ ਕਲੇਰਾਂ ਵਿਖੇ ਪਹੁੰਚ ਕੇ ਪ੍ਰੇਮ ਸ਼ਰਮਾ ਚੱਕੀ ਵਾਲੇ ਅਤੇ ਯੂਥ ਕਲੱਬ ਦੇ ਪ੍ਰਧਾਨ ਅਨਮੋਲ ਕਲੇਰ ਨਾਲ ਮੁਲਾਕਾਤ ਕੀਤੀ।
ਅਜੀਤ ਡੈਸਕ
29-09-2026