30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੀ ਭਾਜਪਾ ਦਾ ਮੁੱਖ ਏਜੰਡਾ- ਰਵਨੀਤ ਬਿੱਟੂ

ਰਾਏਕੋਟ, 29 ਸਤੰਬਰ (ਸੁਸ਼ੀਲ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਵਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ‘ਸੇਵਾ ਸੰਕਲਪ ਅਤੇ ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਪਿੰਡ ਤਲਵੰਡੀ ਰਾਏ ਵਿਖੇ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ। ਰੈਲੀ ਦਾ ਪ੍ਰਬੰਧ ਨੌਜਵਾਨ ਭਾਜਪਾ ਆਗੂ ਮਨਪ੍ਰੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਕੀਤਾ ਗਿਆ ਸੀ।

ਤਲਵੰਡੀ ਰਾਏੇ ਵਿਖੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਨੌਜਵਾਨ ਆਗੂ ਮਨਪ੍ਰੀਤ ਸਿੰਘ ਤਲਵੰਡੀ ’ਤੇ ਹੋਰ ਭਾਜਪਾ ਆਗੂ, ਹੇਠਾਂ ਸਮਾਗਮ ’ਚ ਜੁੜਿਆ ਲੋਕਾਂ ਦਾ ਇਕੱਠ। ਤਸਵੀਰ : ਸੁਸ਼ੀਲ 30-09-2026
ਰਾਏਕੋਟ, 29 ਸਤੰਬਰ (ਸੁਸ਼ੀਲ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਵਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ‘ਸੇਵਾ ਸੰਕਲਪ ਅਤੇ ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਪਿੰਡ ਤਲਵੰਡੀ ਰਾਏ ਵਿਖੇ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ। ਰੈਲੀ ਦਾ ਪ੍ਰਬੰਧ ਨੌਜਵਾਨ ਭਾਜਪਾ ਆਗੂ ਮਨਪ੍ਰੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਕੀਤਾ ਗਿਆ ਸੀ। ਪ੍ਰਭਾਵਸ਼ਾਲੀ ਸਮਾਗਮ ਵਿਚ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਪ੍ਰਧਾਨ ਵਾਲਮੀਕਿ ਗੇਜਾ ਰਾਮ ਤੋਂ ਇਲਾਵਾ ਹੋਰ ਕਈ ਭਾਜਪਾ ਆਗਆਂ ਵਲੋਂ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਸਮਾਗਮ ’ਚ ਪੁੱਜੇ ਇਲਾਕਾ ਨਿਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਤੇ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣਾ ਹੀ ਭਾਜਪਾ ਦਾ ਮੁੱਖ ਏਜੰਡਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ਤਾਂ ਹੀ ਸੁਰੱਖਿਅਤ ਹੈ ਜੇਕਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਜਾਲ ਵਿਚੋਂ ਕੱਢ ਕੇ ਸਹੀ ਰਸਤੇ ’ਤੇ ਪਾਇਆ ਜਾਵੇ। ਆਪਣੇ ਸੰਬੋਧਨ ਦੌਰਾਨ ਰਵਨੀਤ ਬਿੱਟੂ ਨੇ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਗਾਇਆ ਕਿ ਮੌਜੂਦਾ ਸੂਬਾ ਸਰਕਾਰ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਦੇ ਆਪਣੇ ਚੋਣ ਵਾਅਦਿਆਂ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਿਆਸਤ ਤੋਂ ਉੱਪਰ ਉੱਠ ਕੇ ਫ਼ੈਸਲਾਕੁੰਨ ਲੜਾਈ ਲੜਨੀ ਪਵੇਗੀ, ਜਿਸ ਲਈ ਸੂਬੇ ਦੀ ਜਨਤਾ ਨੂੰ ਲਾਮਬੰਦ ਕਰਨ ਦੇ ਮੰਤਵ ਨਾਲ ਭਾਜਪਾ ਵਲੋਂ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਕੇਂਦਰ ਸਰਕਾਰ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਗੇਜਾ ਰਾਮ ਵਾਲਮੀਕਿ, ਲਖਵਿੰਦਰ ਸਿੰਘ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਾਸੀ ਭਾਜਪਾ ਨੂੰ ਇਕ ਮੌਕਾ ਦੇਣ। ਸਮਾਗਮ ਦੇ ਮੁੱਖ ਪ੍ਰਬੰਧਕ ਨੌਜਵਾਨ ਭਾਜਪਾ ਆਗੂ ਮਨਪ੍ਰੀਤ ਸਿੰਘ ਤਲਵੰਡੀ ਨੇ ਯਾਤਰਾ ’ਚ ਪਹੁੰਚੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਨੌਜਵਾਨਾਂ ਨੂੰ ਮਿਲ ਕੇ ਲੜਾਈ ਲੜਨੀ ਹੋਵੇਗੀ ਅਤੇ ਭਾਜਪਾ ਵਲੋਂ ਸ਼ੁਰੂ ਕੀਤੀ ਗਈ। ਇਸ ਨਸ਼ੇ ਵਿਰੁੱਧ ਮੁਹਿੰਮ ਨੂੰ ਲੋਕ ਲਹਿਰ ਬਣਾਉਣਾ ਪਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਰਾਏਕੋਟ ਹਲਕੇ ਦੇ ਲੋਕ ਨਸ਼ਿਆਂ ਖਿਲਾਫ਼ ਛੇੜੀ ਗਈ ਇਸ ਜੰਗ ਵਿਚ ਭਾਜਪਾ ਦਾ ਪੂਰਾ ਸਾਥ ਦੇਣਗੇ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਇਸ ਲਾਹਨਤ ਪ੍ਰਤੀ ਜਾਗਰੂਕ ਕਰਨਗੇ। ਇਸ ਮੌਕੇ ਸ: ਤਲਵੰਡੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਤੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਰਾਜਿੰਦਰ ਸ਼ਰਮਾ ਜ਼ਿਲ੍ਹਾ ਪ੍ਰਧਾਨ, ਰਮਨ ਕੁਮਾਰ, ਅਜੀਤ ਸਿੰਘ ਅਖਾੜਾ, ਡਾ. ਦੁਰਗੇਸ਼ ਸ਼ਰਮਾ, ਅਨਿਲ ਪਰੂਥੀ, ਅਸੋਕ ਕੁਮਾਰ ਚੋਪੜਾ, ਸੁਭਾਸ਼ ਕੱਕੜ, ਰੋਹਿਤ ਅਗਰਵਾਲ ਸੋਨੂ, ਵਿਸ਼ਾਲ ਭਾਰਦਵਾਜ, ਮਹੀਪਾਲ ਬੌਬੀ, ਸਲਿਲ ਜੈਨ ਟਿੰਕਾ, ਦੀਪਕ ਬਾਂਸਲ, ਸੁਮੀਤ ਅਰੋੜਾ, ਨਵੀਨ ਜੈਨ, ਸੁਰੇਸ਼ ਗਰਗ, ਰਾਜਨ ਅਰੋੜਾ, ਕਪਿਲ ਗਰਗ, ਜਗਦੀਸ਼ ਵਰਮਾ, ਸੂਰਜ ਪਰੂਥੀ, ਵਿਕਾਸ ਚੋਪੜਾ, ਰਾਜ ਠਾਕੁਰ, ਕਸ਼ਮੀਰ ਸਿੰਘ ਕਾਕਾ, ਹਰਜਿੰਦਰ ਸਿੰਘ ਢੀਂਡਸਾ, ਗੋਲੂ ਝਾਂਡੇ, ਸ਼ੇਰੀ ਝਾਂਡੇ, ਗਗਨ ਝਾਂਡੇ ਪੰਚ, ਨੰਨੀ ਝਾਂਡੇ, ਹਰਜੋਤ ਸਿੰਘ ਝਾਂਡੇ, ਸਾਬਕਾ ਸਰਪੰਚ ਗੁਰਸਿਮਰਨ ਸਿੰਘ ਰਸੂਲਪੁਰ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਤੇ ਵਰਕਰ ਸ਼ਾਮਿਲ ਸਨ।
ਪਿਛਲੀ ਖ਼ਬਰ ਨਗਰ ਕੌਂਸਲ ਨੇ ਹਾਈ ਕੋਰਟ ਦੀਆਂ ਹਦਾਇਤਾਂ ’ਤੇ ਸ਼ਹਿਰ ਦੇ ਮੁੱਖ ਬਾਜ਼ਾਰਾਂ ’ਚੋਂ ਨਾਜਾਇਜ਼ ਕਬਜ਼ੇ ਹਟਾਏ ਅਗਲੀ ਖ਼ਬਰ ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਰਵਿੰਦਰ ਡਾਲਵੀ ਵਲੋਂ ਹਲਕਾ ਜਗਰਾਉਂ ਦੇ ਕਾਂਗਰਸੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।