30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਹੰਬੜਾਂ ’ਚ ਨਸ਼ੇੜੀ ਚੋਰਾਂ ਦੀ ਭਰਮਾਰ, ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਲਗਾਤਾਰ ਕਰ ਰਹੇ ਹਨ ਚੋਰੀ

ਹੰਬੜਾਂ, 29 ਸਤੰਬਰ (ਮੇਜਰ ਹੰਬੜਾਂ)-ਕਸਬਾ ਹੰਬੜਾਂ ਤੇ ਆਸ-ਪਾਸ ਦੇ ਖੇਤਰਾਂ ਵਿਚ ਕਿਸਾਨਾਂ ਦੀਆਂ ਖੇਤਾਂ ਵਾਲੀਆਂ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ ਹੋਣ ਦੀਆਂ ਘਟਨਾਵਾਂ ਕਾਰਨ ਕਿਸਾਨਾਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਬੀਤੀ ਰਾਤ ਨਸ਼ੇੜੀ ਚੋਰਾਂ ਦੇ ਗਰੋਹ ਵਲੋਂ ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਮਨਜੀਤ ਸਿੰਘ ਭੈਰੋਮੁੰਨਾਂ, ਕਮਲਦੀਪ ਸਿੰਘ ਬਾਦਲ ਸਮੇਤ ਹੋਰ ਦਰਜਨਾਂ ਕਿਸਾਨਾਂ ਦੇ ਖੇਤਾਂ ਵਿਚ ਲੱਗੀਆਂ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ ਕਰ ਲਏ ਜਾਣ ਨਾਲ ਕਿਸਾਨਾਂ ’ਚ ਭਾਰੀ ਚਿੰਤਾ ਪਾਈ ਜਾ ਰਹੀ ਹੈ।

ਹੰਬੜਾਂ ਵਿਖੇ ਆਪਣੇ ਖੇਤ ’ਚੋਂ ਚੋਰਾਂ ਵਲੋਂ ਤੀਸਰੀ ਵਾਰ ਮੋਟਰ ਵਾਲੀ ਤਾਰ ਚੋਰੀ ਕਰ ਲਏ ਜਾਣ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ। ੋਤਸਵੀਰ : ਮੇਜਰ ਹੰਬੜਾਂ 30-09-2026
ਹੰਬੜਾਂ, 29 ਸਤੰਬਰ (ਮੇਜਰ ਹੰਬੜਾਂ)-ਕਸਬਾ ਹੰਬੜਾਂ ਤੇ ਆਸ-ਪਾਸ ਦੇ ਖੇਤਰਾਂ ਵਿਚ ਕਿਸਾਨਾਂ ਦੀਆਂ ਖੇਤਾਂ ਵਾਲੀਆਂ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ ਹੋਣ ਦੀਆਂ ਘਟਨਾਵਾਂ ਕਾਰਨ ਕਿਸਾਨਾਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਬੀਤੀ ਰਾਤ ਨਸ਼ੇੜੀ ਚੋਰਾਂ ਦੇ ਗਰੋਹ ਵਲੋਂ ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਮਨਜੀਤ ਸਿੰਘ ਭੈਰੋਮੁੰਨਾਂ, ਕਮਲਦੀਪ ਸਿੰਘ ਬਾਦਲ ਸਮੇਤ ਹੋਰ ਦਰਜਨਾਂ ਕਿਸਾਨਾਂ ਦੇ ਖੇਤਾਂ ਵਿਚ ਲੱਗੀਆਂ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ ਕਰ ਲਏ ਜਾਣ ਨਾਲ ਕਿਸਾਨਾਂ ’ਚ ਭਾਰੀ ਚਿੰਤਾ ਪਾਈ ਜਾ ਰਹੀ ਹੈ। ਕਿਸਾਨਾਂ ਨੇ ਦੁਖੀ ਮਨ ਨਾਲ ਦੱਸਿਆ ਕਿ ਇਨ੍ਹਾਂ ਮੋਟਰਾਂ ਦੀਆਂ ਤਾਰਾਂ ਪਹਿਲਾਂ ਵੀ ਦੋ ਵਾਰ ਚੋਰੀ ਹੋ ਚੁੱਕੀਆਂ ਹਨ ਅਤੇ ਇਹ ਤੀਜੀ ਵਾਰ ਚੋਰੀ ਦੀ ਘਟਨਾ ਵਾਪਰੀ ਹੈ, ਜਿਸ ਨਾਲ ਕਿਸਾਨਾਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ। ਸਾਬਕਾ ਸਰਪੰਚ ਜੱਗਾ ਭੰਦੋਲ ਨੇ ਦੱਸਿਆ ਕਿ ਚਿੱਟੇ ਨਸ਼ੇ ਦੇ ਆਦੀ ਚੋਰ ਥੋੜੇ ਜਿਹੇ ਪੈਸਿਆਂ ਦੇ ਲਾਲਚ ਵਿਚ ਕਿਸਾਨਾਂ ਦੀਆਂ ਮੋਟਰਾਂ ਦੀਆਂ ਕੇਬਲ ਤਾਰਾਂ ਚੋਰੀ ਕਰ ਰਹੇ ਹਨ, ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ, ਜਿਸ ਪਾਸੇ ਪੁਲਿਸ ਪ੍ਰਸ਼ਾਸ਼ਨ ਨੂੰ ਧਿਆਨ ਦਿੱਤੇ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ਲੁਧਿਆਣਾ ਦਿਹਾਤੀ ਬਲਾਕ ਕਾਂਗਰਸ ਕਮੇਟੀਆਂ ਦੀਆਂ ਸਮੀਖਿਆ ਮੀਟਿੰਗਾਂ ਸ਼ੁਰੂ-ਮੁੱਲਾਂਪੁਰ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਅਥਲੀਟਾਂ ਨੇ ਰਾਏਕੋਟ ਜ਼ੋਨ ਪੱਧਰੀ ਅਥਲੈਟਿਕਸ ਮੀਟ ’ਚ ਜਿੱਤ ਦੇ ਝੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।