ਰਾਏਕੋਟ, 29 ਸਤੰਬਰ (ਸੁਸ਼ੀਲ)-ਸਥਾਨਕ ਜੀ. ਐੱਚ. ਜੀ. ਕਾਲਜ ਆਫ ਐਜੂਕੇਸ਼ਨ ਦਾ ਬੀ. ਐੱਡ (ਸਮੈਸਟਰ ਦੂਜਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਐਲਾਨੇ ਨਤੀਜੇ ਬਾਰੇ ਕਾਲਜ ਪ੍ਰਿੰਸੀਪਲ ਡਾ. ਹਰਜੀਤ ਕੌਰ ਨੇ ਦੱਸਿਆ ਕਿ ਕਾਲਜ ਦਾ ਬੀ. ਐੱਡ ਦਾ ਦੂਜੇ ਸਮੈਸਟਰ ਦਾ ਨਤੀਜਾ ਸੌ ਫੀਸਦੀ ਰਿਹਾ ਹੈ ਅਤੇ ਕਾਲਜ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ। ਉਨ੍ਹਾਂ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਜੋਤੀ ਬਾਲਾ ਸਹਿਗਲ ਪੁੱਤਰੀ ਏ. ਕੇ. ਸਹਿਗਲ ਨੇ 82.22 ਫ਼ੀਸਦੀ ਅੰਕ ਲੈ ਕੇ ਪਹਿਲਾ, ਅੰਤਰਪ੍ਰੀਤ ਕੌਰ ਪੁੱਤਰੀ ਦਰਸ਼ਨ ਸਿੰਘ ਨੇ 81.77 ਫ਼ੀਸਦੀ ਅੰਕ ਲੈ ਕੇ ਦੂਜਾ, ਇਤੀ ਜੈਨ ਪੁੱਤਰੀ ਮਨੋਜ ਜੈਨ, ਕਨਿਕਾ ਪੁੱਤਰੀ ਗੁਲਸ਼ਨ ਕੁਮਾਰ ਤੇ ਲੱਕੀ ਗੁਪਤਾ ਪੁੱਤਰ ਦਵਿੰਦਰ ਗੁਪਤਾ ਨੇ 81.33 ਫ਼ੀਸਦੀ ਅੰਕ ਲੈ ਕੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਿਲ ਕੀਤਾ ਹੈ। ਇਸ ਸ਼ਾਨਦਾਰ ਨਤੀਜੇ ਲਈ ਸੰਸਥਾ ਦੇ ਚੇਅਰਮੈਨ ਡਾ. ਬੀ. ਐੱਲ. ਬਾਂਸਲ ਤੇ ਡਾਇਰੈਕਟਰ ਡਾ: ਵਰੁਣ ਬਾਂਸਲ ਨੇ ਵਿਦਿਆਰਥੀਆਂ ਅਤੇ ਕਾਲਜ ਸਟਾਫ ਨੂੰ ਮੁਬਾਰਕਬਾਦ ਦਿੱਤੀ।