03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸ਼ਿਵਾਲਿਕ ਮਾਡਲ ਸਕੂਲ ਵਿਖੇ ਗਾਂਧੀ ਜੈਅੰਤੀ ਮਨਾਈ

ਰਾਏਕੋਟ, 2 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਯੂਕੋ ਬੈਂਕ ਬ੍ਰਾਂਚ ਰੂੰਮੀ ਦੇ ਵਿਸ਼ੇਸ਼ ਸਹਿਯੋਗ ਨਾਲ ‘ਸਵੱਛਤਾ ਪਖਵਾੜਾ’ ਤੇ ‘ਸਵੱਛ ਭਾਰਤ ਹਫ਼ਤੇ’ ਦੇ ਸੰਬੰਧ ਵਿਚ ਪ੍ਰਭਾਵਸ਼ਾਲੀ ਸਮਾਗਮ ਉਲੀਕਿਆ। ਸਮਾਗਮ ਦਾ ਮੁੱਖ ਮਕਸਦ ਵਿਦਿਆਰਥੀਆਂ ਤੇ ਸਟਾਫ਼ ਨੂੰ ਵਾਤਾਵਰਨ ਦੀ ਸੰਭਾਲ ਅਤੇ ਆਲੇ-ਦੁਆਲੇ ਦੀ ਸਫ਼ਾਈ ਪ੍ਰਤੀ ਜਾਗਰੂਕ ਕਰਨਾ ਸੀ।

ਅਜੀਤ ਡੈਸਕ 03-10-2026
ਰਾਏਕੋਟ, 2 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਯੂਕੋ ਬੈਂਕ ਬ੍ਰਾਂਚ ਰੂੰਮੀ ਦੇ ਵਿਸ਼ੇਸ਼ ਸਹਿਯੋਗ ਨਾਲ ‘ਸਵੱਛਤਾ ਪਖਵਾੜਾ’ ਤੇ ‘ਸਵੱਛ ਭਾਰਤ ਹਫ਼ਤੇ’ ਦੇ ਸੰਬੰਧ ਵਿਚ ਪ੍ਰਭਾਵਸ਼ਾਲੀ ਸਮਾਗਮ ਉਲੀਕਿਆ। ਸਮਾਗਮ ਦਾ ਮੁੱਖ ਮਕਸਦ ਵਿਦਿਆਰਥੀਆਂ ਤੇ ਸਟਾਫ਼ ਨੂੰ ਵਾਤਾਵਰਨ ਦੀ ਸੰਭਾਲ ਅਤੇ ਆਲੇ-ਦੁਆਲੇ ਦੀ ਸਫ਼ਾਈ ਪ੍ਰਤੀ ਜਾਗਰੂਕ ਕਰਨਾ ਸੀ। ਇਸ ਦੌਰਾਨ ਸਕੂਲ ਕੈਂਪਸ ਵਿਚ ਵੱਡੇ ਪੱਧਰ ’ਤੇ ਬੂਟੇ ਲਗਾਉਣ ਦੀ ਮੁਹਿੰਮ (ਟ੍ਰੀ-ਪਲਾਂਟੇਸ਼ਨ) ਚਲਾਈ ਗਈ ਅਤੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ। ਪ੍ਰੋਗਰਾਮ ਵਿਚ ਯੂਕੋ ਬੈਂਕ ਦੇ ਮੈਨੇਜਰ ਸ੍ਰੀ ਯਸ਼ਵਰਧਨ ਅਗਰਵਾਲ ਆਪਣੀ ਸਹਿਯੋਗੀ ਟੀਮ ਸਮੇਤ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਤੋਂ ਇਲਾਵਾ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਟਰੱਸਟ ਦੀਆਂ ਵੱਖ-ਵੱਖ ਸੰਸਥਾਵਾਂ ਦੇ ਪ੍ਰਿੰਸੀਪਲ ਸਾਹਿਬਾਨ ਸ੍ਰੀਮਤੀ ਗੀਤਾ ਸ਼ਰਮਾ, ਸ੍ਰੀਮਤੀ ਰਵਿੰਦਰ ਕੌਰ, ਸ੍ਰੀਮਤੀ ਸੰਦੀਪ ਕੌਰ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪੂਨਮ ਕੇ. ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਟਰੱਸਟ ਦੇ ਮੈਨੇਜਮੈਂਟ ਮੈਂਬਰ ਸ਼ੇਰ ਸਿੰਘ ਹੰਸਰਾ ਵਲੋਂ ਸਮਾਗਮ ਵਿਚ ਪਹੁੰਚ ਕੇ ਸਮੂਹ ਗਤੀਵਿਧੀਆਂ ਦਾ ਨਿਰੀਖਣ ਕੀਤਾ ਤੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਸਕੂਲ ਕੈਂਪਸ ਵਿਚ ਬੂਟੇ ਲਗਾਏ ਗਏ, ਜਦਕਿ ਬੈਂਕ ਅਧਿਕਾਰੀਆਂ, ਸਕੂਲ ਪ੍ਰਬੰਧਕਾਂ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸ਼ੁੱਧਤਾ ਦਾ ਸੁਨੇਹਾ ਦਿੰਦਿਆਂ ਵੱਖ-ਵੱਖ ਕਿਸਮਾਂ ਦੇ ਛਾਂਦਾਰ ਤੇ ਫ਼ਲਦਾਰ ਬੂਟੇ ਲਗਾਏ। ਉਪਰੰਤ ਵਿਦਿਆਰਥੀਆਂ ਵਿਚਕਾਰ ਸਵੱਛਤਾ ਤੇ ਦੇਸ਼ ਭਗਤੀ ਦੇ ਵਿਸ਼ਿਆਂ ’ਤੇ ਆਧਾਰਿਤ ਰੰਗੋਲੀ ਮੁਕਾਬਲੇ ਕਰਵਾਏ ਗਏ। ਬੈਂਕ ਅਤੇ ਸਕੂਲ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸਫ਼ਾਈ ਦੀਆਂ ਪੂਰੀਆਂ ਕਿੱਟਾਂ ਅਤੇ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਈ ਗਈ। ਸਮਾਗਮ ਦੇ ਅੰਤ ਵਿਚ ਰੰਗੋਲੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨਾਂ ਵਲੋਂ ਵਿਸ਼ੇਸ਼ ਇਨਾਮ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੈਂਕ ਮੈਨੇਜਰ ਯਸ਼ਵਰਧਨ ਅਗਰਵਾਲ ਤੇ ਪ੍ਰਿੰਸੀਪਲ ਸ੍ਰੀਮਤੀ ਪੂਨਮ.ਕੇ. ਸਿੱਧੂ ਨੇ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰ ਨਾਗਰਿਕ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਅਤੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਜ਼ਿੰਮੇਵਾਰੀ ਚੁੱਕਣੀ ਚਾਹੀਦੀ ਹੈ।
ਪਿਛਲੀ ਖ਼ਬਰ ਨਸ਼ਿਆਂ ਖਿਲਾਫ਼ ਭਾਜਪਾ ਦੀ ਯਾਤਰਾ ਨੇ ਰਾਏਕੋਟ ’ਚ ਦਿੱਤਾ ਨਸ਼ਾ ਮੁਕਤ ਪੰਜਾਬ ਦਾ ਹੋਕਾ ਅਗਲੀ ਖ਼ਬਰ ਲਾਇਨਜ਼ ਕਲੱਬ ਵਲੋਂ ਲਗਾਏ ਦਿਲ ਦੇ ਰੋਗਾਂ ਦੀ ਜਾਂਚ ਕੈਂਪ ’ਚ 55 ਮਰੀਜ਼ਾਂ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।