04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਗੇ ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੇ ਅਹੁਦੇਦਾਰ ਹੋਏ ਪੇਸ਼

ਰਾਏਕੋਟ, 3 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਦੀ ਸਿਆਸਤ ’ਚ ਉਸ ਸਮੇਂ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ, ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਕਮਾਨ ਤਜਰਬੇਕਾਰ ਅਤੇ ਕਾਂਗਰਸੀ ਵਿਧਾਇਕ ਪਰਗਟ ਸਿੰਘ (ਹਲਕਾ ਜਲੰਧਰ ਕੈਂਟ) ਨੂੰ ਸੌਂਪੀ ਗਈ। ਇਸ ਨਿਯੁਕਤੀ ਨਾਲ ਕਾਂਗਰਸੀ ਵਰਕਰਾਂ ਵਿਚ ਭਾਰੀ ਜੋਸ਼ ਦੇਖਣ ਨੂੰ ਮਿਲ ਰਿਹਾ ਹੈ।

ਅਜੀਤ ਡੈਸਕ 04-10-2026
ਰਾਏਕੋਟ, 3 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਦੀ ਸਿਆਸਤ ’ਚ ਉਸ ਸਮੇਂ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ, ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਕਮਾਨ ਤਜਰਬੇਕਾਰ ਅਤੇ ਕਾਂਗਰਸੀ ਵਿਧਾਇਕ ਪਰਗਟ ਸਿੰਘ (ਹਲਕਾ ਜਲੰਧਰ ਕੈਂਟ) ਨੂੰ ਸੌਂਪੀ ਗਈ। ਇਸ ਨਿਯੁਕਤੀ ਨਾਲ ਕਾਂਗਰਸੀ ਵਰਕਰਾਂ ਵਿਚ ਭਾਰੀ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਰਾਏਕੋਟ ਦੇ ਪਿੰਡ ਬੁਰਜ ਹਰੀ ਸਿੰਘ ਵਿਖੇ ਕਾਂਗਰਸ ਦੇ ਹਲਕਾ ਰਾਏਕੋਟ ਤੋਂ ਇੰਚਾਰਜ ਕਾਮਿਲ ਅਮਰ ਸਿੰਘ ਅਤੇ ਸਾਬਕਾ ਸਰਪੰਚ ਅਵਤਾਰ ਸਿੰਘ ਗਿੱਲ ਸਾਬਕਾ ਚੇਅਰਮੈਨ ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਅਗਵਾਈ ਹੇਠ ਇਕੱਤਰ ਹੋਏ ਕਾਂਗਰਸੀ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ਵੰਡ ਕੇ ਖੁਸ਼ੀ ਮਨਾਈ। ਇਸ ਖੁਸ਼ੀ ਦੇ ਮੌਕੇ ‘ਤੇ ਚੇਅਰਮੈਨ ਅਵਤਾਰ ਸਿੰਘ ਗਿੱਲ ਬੁਰਜ ਹਰੀ ਸਿੰਘ ਦਾ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਵਲੋਂ ਲੱਡੂਆਂ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਨੇ ਕਿਹਾ ਕਿ ਪ੍ਰਗਟ ਸਿੰਘ ਦਾ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨਾ ਪਾਰਟੀ ਅਤੇ ਪੰਜਾਬ ਦੇ ਹਿੱਤਾਂ ਲਈ ਬਹੁਤ ਹੀ ਸ਼ੁਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਇੱਕ ਮਿਹਨਤੀ ਅਤੇ ਇਮਾਨਦਾਰ ਆਗੂ ਹਨ, ਜੋ ਹਮੇਸ਼ਾ ਪੰਜਾਬ ਦੇ ਹੱਕਾਂ ਅਤੇ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਚੱਟਾਨ ਵਾਂਗ ਖੜ੍ਹਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਸੂਬੇ ਵਿਚ ਕਾਂਗਰਸ ਪਾਰਟੀ ਹੋਰ ਜ਼ਿਆਦਾ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਇਸ ਮੌਕੇ ਕਾਮਿਲ ਅਮਰ ਸਿੰਘ ਨੇ ਅੱਗੇ ਕਿਹਾ ਕਿ ਹਾਈਕਮਾਂਡ ਵਲੋਂ ਲਏ ਗਏ ਇਸ ਫ਼ੈਸਲੇ ਤੋਂ ਬਾਅਦ ਕਾਂਗਰਸੀ ਵਰਕਰਾਂ ਦਾ ਹੌਂਸਲਾ ਹੋਰ ਜ਼ਿਆਦਾ ਬੁਲੰਦ ਹੋਇਆ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਮੌਕੇ ਝੱਖੜ ਸਿੰਘ ਗਰੇਵਾਲ, ਦਲਜੀਤ ਸਿੰਘ ਗਰੇਵਾਲ ਪ੍ਰਧਾਨ ਵੇਰਕਾ ਡੇਅਰੀ, ਸਾਬਕਾ ਸਰਪੰਚ ਭੁਪਿੰਦਰ ਕੌਰ ਬੁਰਜ ਹਰੀ ਸਿੰਘ, ਨੰਬਰਦਾਰ ਕਮਲਜੀਤ ਸਿੰਘ ਧਾਲੀਵਾਲ, ਬਲਜੀਤ ਸਿੰਘ ਕੁੱਕੂ, ਦਰਸ਼ਨ ਸਿੰਘ ਫੌਜੀ, ਸੰਤੋਖ ਸਿੰਘ ਫੌਜੀ, ਦੁੱਲਾ ਸਿੰਘ ਗਰੇਵਾਲ, ਡਾ. ਲਾਡੀ ਸਿੰਘ, ਡਾ. ਸੁਰਿੰਦਰ ਨਾਗਪਾਲ, ਬਚਿੱਤਰ ਸਿੰਘ ਸਰੋਏ, ਕਰਨੈਲ ਸਿੰਘ ਭੰਗੂ, ਬਲਜੀਤ ਸਿੰਘ ਨੱਤ, ਚਮਕੌਰ ਸਿੰਘ, ਡਾ. ਖ਼ਾਲਸਾ, ਚਰਨਜੀਤ ਸਿੰਘ ਗਰੇਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿੱਟੂ ਵਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦਾ ਭਰਵਾਂ ਸਵਾਗਤ ਪਾਰਟੀ ਵਿਚ ਨਵਾਂ ਜੋਸ਼ ਪੈਦਾ ਹੋ... ਅਗਲੀ ਖ਼ਬਰ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।