ਬਿੱਟੂ ਵਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦਾ ਭਰਵਾਂ ਸਵਾਗਤ ਪਾਰਟੀ ਵਿਚ ਨਵਾਂ ਜੋਸ਼ ਪੈਦਾ ਹੋਣ ਦਾ ਦਾਅਵਾ
ਗੁਰੂਸਰ ਸੁਧਾਰ, 3 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਅਖਿਲ ਭਾਰਤੀ ਪੰਜਾਬ ਕਾਂਗਰਸ ਸੋਨੀਆ ਬ੍ਰਿਗੇਡ ਦੇ ਸੂਬਾ ਪ੍ਰਧਾਨ ਜਗਦੀਪ ਸਿੰਘ ਬਿੱਟੂ ਨੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਈਕਮਾਂਡ ਵਲੋਂ ਲਿਆ ਗਿਆ, ਇਹ ਫ਼ੈਸਲਾ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਪ੍ਰਦਾਨ ਕਰੇਗਾ।
ਗੱਲਬਾਤ ਕਰਦੇ ਪ੍ਰਧਾਨ ਜਗਦੀਪ ਸਿੰਘ ਬਿੱਟੂ ਨਾਲ ਸੀਨੀਅਰ ਆਗੂ ਸੁਭਾਸ਼ ਜਿੰਦਲ। ਤਸਵੀਰ: ਬਲਵਿੰਦਰ ਸਿੰਘ ਧਾਲੀਵਾਲ
04-10-2026