05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮਨਪ੍ਰੀਤ ਸਿੰਘ ਤਲਵੰਡੀ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ਨਿਯੁਕਤ ਸਮਰਥਕਾਂ ’ਚ ਖੁਸ਼ੀ ਦੀ ਲਹਿਰ

ਰਾਏਕੋਟ, 4 ਅਕਤੂਬਰ (ਸੁਸ਼ੀਲ)-ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਅੱਜ ਇਲਾਕੇ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਤਲਵੰਡੀ ਨੂੰ ਭਾਜਪਾ ਕਿਸਾਨ ਮੋਰਚਾ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਐਲਾਨ ਹੁੰਦਿਆਂ ਹੀ ਮਨਪ੍ਰੀਤ ਸਿੰਘ ਤਲਵੰਡੀ ਦੇ ਸਮਰਥਕਾਂ, ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਖੁਸ਼ੀ ਦੀ ਮਾਹੌਲ ਹੈ।

ਮਨਪ੍ਰੀਤ ਸਿੰਘ ਤਲਵੰਡੀ 05-10-2026
ਰਾਏਕੋਟ, 4 ਅਕਤੂਬਰ (ਸੁਸ਼ੀਲ)-ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਅੱਜ ਇਲਾਕੇ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਤਲਵੰਡੀ ਨੂੰ ਭਾਜਪਾ ਕਿਸਾਨ ਮੋਰਚਾ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਐਲਾਨ ਹੁੰਦਿਆਂ ਹੀ ਮਨਪ੍ਰੀਤ ਸਿੰਘ ਤਲਵੰਡੀ ਦੇ ਸਮਰਥਕਾਂ, ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਖੁਸ਼ੀ ਦੀ ਮਾਹੌਲ ਹੈ। ਇਸ ਅਹਿਮ ਅਤੇ ਵੱਡੀ ਜ਼ਿੰਮੇਵਾਰੀ ਮਿਲਣ ’ਤੇ ਮਨਪ੍ਰੀਤ ਸਿੰਘ ਤਲਵੰਡੀ ਨੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਅਤੇ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਮੇਰੇ ’ਤੇ ਜੋ ਭਰੋਸਾ ਜਤਾਇਆ ਹੈ ਉਹ ਉਸ ’ਤੇ ਪੂਰੀ ਤਰ੍ਹਾਂ ਖਰਾ ਉਤਰਨਗੇ। ਸਮਰਥਕਾਂ ਨੇ ਭਰੋਸਾ ਜਤਾਇਆ ਕਿ ਮਨਪ੍ਰੀਤ ਸਿੰਘ ਤਲਵੰਡੀ ਜੋ ਕਿ ਹਮੇਸ਼ਾ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੇ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਂਦੇ ਰਹੇ ਹਨ, ਹੁਣ ਇਸ ਨਵੇਂ ਅਹੁਦੇ ਰਾਹੀਂ ਪੰਜਾਬ ਦੇ ਕਿਸਾਨਾਂ ਦੀ ਆਵਾਜ਼ ਨੂੰ ਹੋਰ ਵੀ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਤਲਵੰਡੀ ਦੀ ਅਗਵਾਈ ਵਿੱਚ ਕਿਸਾਨ ਮੋਰਚਾ ਪੰਜਾਬ ਭਰ ਵਿੱਚ ਕਿਸਾਨਾਂ ਦੀ ਭਲਾਈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਇਕ ਕਰੇਗਾ। ਇਸ ਨਿਯੁਕਤੀ ’ਤੇ ਖੁਸ਼ੀ ਜ਼ਾਹਿਰ ਕਰਨ ਵਾਲਿਆਂ ਵਿਚ ਲਖਵਿੰਦਰ ਸਿੰਘ ਸਪਰਾ, ਡਾਕਟਰ ਦੁਰਗੇਸ਼ ਸ਼ਰਮਾਂ, ਅਨਿਲ ਪਰੂਥੀ, ਰੋਹਿਤ ਅਗਰਵਾਲ ਸੋਨੂ, ਵਿਸ਼ਾਲ ਭਾਰਦਵਾਜ, ਮਹੀਪਾਲ ਬੌਬੀ, ਸਲਿਲ ਜੈਨ ਟਿੰਕਾ, ਦੀਪਕ ਬਾਂਸਲ, ਕਪਿਲ ਗਰਗ, ਜਗਦੀਸ਼ ਵਰਮਾਂ, ਸੂਰਜ ਪਰੂਥੀ, ਵਿਕਾਸ ਚੋਪੜਾ, ਰਾਜ ਠਾਕੁਰ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਲੀਲਾ ਮੇਘ ਸਿੰਘ ਦੇ ਜੇ.ਐੱਮ.ਕੇ. ਸਕੂਲ ਵਿਚ ਚਾਰ ਰੋਜ਼ਾ ਯੋਗਾ ਕੈਂਪ ਦੀ ਸ਼ੁਰੂਆਤ ਅਗਲੀ ਖ਼ਬਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਮਿਲ ਕੇ ਦਿੱਤੀਆਂ ਵਧਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।