06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਟਕਸਾਲੀ ਆਗੂ ਝੱਮਟ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੀਤੀ ਮੁਲਾਕਾਤ

ਹੰਬੜਾਂ, 5 ਅਕਤੂਬਰ (ਮੇਜਰ ਹੰਬੜਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਦੇ ਸਾਬਕਾ ਮੈਂਬਰ ਅਤੇ ਟਕਸਾਲੀ ਅਕਾਲੀ ਆਗੂ ਮਨਜੀਤ ਸਿੰਘ ਝੱਮਟ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਅਗਵਾਈ ਹੇਠ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਐਡਵੋਕੇਟ ਘੁੰਮਣ ਅਤੇ ਸ.

ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਸਮੇਂ ਟਕਸਾਲੀ ਆਗੂ ਮਨਜੀਤ ਸਿੰਘ ਝੱਮਟ। ਅਜੀਤ ਤਸਵੀਰ 06-10-2026
ਹੰਬੜਾਂ, 5 ਅਕਤੂਬਰ (ਮੇਜਰ ਹੰਬੜਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਦੇ ਸਾਬਕਾ ਮੈਂਬਰ ਅਤੇ ਟਕਸਾਲੀ ਅਕਾਲੀ ਆਗੂ ਮਨਜੀਤ ਸਿੰਘ ਝੱਮਟ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਅਗਵਾਈ ਹੇਠ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਐਡਵੋਕੇਟ ਘੁੰਮਣ ਅਤੇ ਸ.ਝੱਮਟ ਨੇ ਪਾਰਟੀ ਪ੍ਰਧਾਨ ਦਾ ਹਾਲ-ਚਾਲ ਜਾਣਿਆ ਅਤੇ ਪਾਰਟੀ ਦੀ ਮੌਜੂਦਾ ਸਥਿਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਕਸਬਾ ਹੰਬੜਾ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਆਗੂ ਝੱਮਟ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਲੁਧਿਆਣਾ ਜ਼ਿਲ੍ਹੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਉੱਭਰ ਰਹੇ ਆਧਾਰ ਅਤੇ ਪਾਰਟੀ ਦੀ ਮਜ਼ਬੂਤੀ ਸਬੰਧੀ ਵਿਸ਼ੇਸ਼ ਤੌਰ ’ਤੇ ਵਿਚਾਰ-ਚਰਚਾ ਹੋਈ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਐਡਵੋਕੇਟ ਘੁੰਮਣ ਤੇ ਹੋਰ ਆਗੂਆਂ ਨੂੰ ਨਾਲ ਲੈ ਕੇ ਲੁਧਿਆਣਾ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਅੱਗੇ ਹੋ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਅਗਾਮੀ ਚੋਣਾਂ ’ਚ ਪਾਰਟੀ ਸ਼ਾਨਦਾਰ ਜਿੱਤ ਦਰਜ ਕਰਕੇ ‘ਆਪ’ ਸਰਕਾਰ ਨੂੰ ਸੂਬੇ ’ਚੋਂ ਚੱਲਦਾ ਕੀਤਾ ਜਾ ਸਕੇ। ਸ: ਝੱਮਟ ਨੇ ਸ: ਬਾਦਲ ਨੂੰ ਵਿਧਾਨ ਸਭਾ ਹਲਕਾ ਗਿੱਲ ਅਤੇ ਵਿਧਾਨ ਸਭਾ ਹਲਕਾ ਦਾਖਾ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਦਿਨੋਂ-ਦਿਨ ਮਜ਼ਬੂਤ ਹੋਣ ਸਬੰਧੀ ਜਾਣੂ ਕਰਵਾਇਆ।ਇਸ ਮੌਕੇ ਮਨਜੀਤ ਸਿੰਘ ਝੱਮਟ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿਵਾਇਆ ਕਿ ਉਹ ਲੁਧਿਆਣਾ ਸਮੇਤ ਵਿਧਾਨ ਸਭਾ ਹਲਕਾ ਗਿੱਲ ਅਤੇ ਦਾਖਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਅੱਗੇ ਹੋ ਕੇ ਕੰਮ ਕਰਨਗੇ।
ਪਿਛਲੀ ਖ਼ਬਰ ਪੁਰਾਣੇ ਜ਼ਮੀਨੀ ਵਿਵਾਦ ਨੂੰ ਲੈ ਕੇ ਸਤਲੁਜ ਦਰਿਆ ਨਜ਼ਦੀਕ ਪਿੰਡ ਮੱਧੇਪੁਰ ਅੱਧੀ ਰਾਤ ਨੂੰ ਦਹਿਲ ਉੱਠਿਆ ਅਗਲੀ ਖ਼ਬਰ ਔਰਤ 10 ਗ੍ਰਾਮ ਹੈਰੋਇਨ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।