06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕੇਂਦਰ ਨੇ ਕਣਕ ਤੇ ਹੋਰ ਫ਼ਸਲਾਂ ਦੀਆਂ ਕੀਮਤਾਂ ਵਿਚ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ-ਢਿੱਲੋਂ, ਜੌਹਲ

ਸਿੱਧਵਾਂ ਬੇਟ, 5 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਲੁਧਿਆਣਾ (ਪੱਛਮੀ) ਦੇ ਪ੍ਰਧਾਨ ਜੋਗਿੰਦਰ ਸਿੰਘ ਢਿੱਲੋਂ ਮਲਸੀਹਾਂ ਬਾਜਣ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸਿੱਧਵਾਂ ਬੇਟ ਦੇ ਪ੍ਰਧਾਨ ਹਰਜੀਤ ਸਿੰਘ ਕਾਲਾ ਜੌਹਲ ਜਨੇਤਪੁਰਾ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦੇ ਹੋਏ ਆਖਿਆ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੀਆਂ ਐੱਮ. ਸੀ.

ਅਜੀਤ ਡੈਸਕ 06-10-2026
ਸਿੱਧਵਾਂ ਬੇਟ, 5 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਲੁਧਿਆਣਾ (ਪੱਛਮੀ) ਦੇ ਪ੍ਰਧਾਨ ਜੋਗਿੰਦਰ ਸਿੰਘ ਢਿੱਲੋਂ ਮਲਸੀਹਾਂ ਬਾਜਣ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸਿੱਧਵਾਂ ਬੇਟ ਦੇ ਪ੍ਰਧਾਨ ਹਰਜੀਤ ਸਿੰਘ ਕਾਲਾ ਜੌਹਲ ਜਨੇਤਪੁਰਾ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦੇ ਹੋਏ ਆਖਿਆ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੀਆਂ ਐੱਮ. ਸੀ. ਪੀ. ਕੀਮਤਾਂ ਵਿਚ 25 ਰੁਪਏ ਪ੍ਰਤੀ ਕੁਇੰਟਲ ਤੇ ਹੋਰ ਫ਼ਸਲਾਂ ਦੀਆਂ ਵੀ ਮਾਮੂਲੀ ਕੀਮਤਾ ਵਧਾ ਕੇ ਇਕ ਤਰ੍ਹਾਂ ਨਾਲ ਕਿਰਸਾਨੀ ਨਾਲ ਕੋਝਾ ਮਜ਼ਾਕ ਕੀਤਾ ਹੈ। ਉਨ੍ਹਾਂ ਆਖਿਆ ਕਿ ਇਕ ਪਾਸੇ ਸਰਕਾਰਾਂ ਕਿਸ਼ਾਨਾਂ ਨੂੰ ਦੇਸ਼ ਦੀ ਰੀੜ੍ਹ ਦੀ ਹੱਡੀ ਆਖ ਰਹੀਆਂ ਹਨ, ਪਰ ਦੂਜੇ ਪਾਸੇ ਉਨਾਂ ਵੱਲੋਂ ਕਿਸਾਨਾਂ ਪ੍ਰਤੀ ਲੈ ਜਾ ਰਹੇ ਫ਼ੈਸਲੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਂਗ ਹਨ। ਇਸ ਮੌਕੇ ਰਾਬਿੰਦਰ ਸਿੰਘ ਸੋਢੀਵਾਲ, ਹਰੀ ਸਿੰਘ ਕੋਟਮਾਨ, ਸਾਬਕਾ ਸਰਪੰਚ ਕਰਨੈਲ ਸਿੰਘ ਆਦਿ ਨੇ ਕੇਂਦਰ ਸਰਕਾਰ ਵਲੋਂ ਕਣਕ ਤੇ ਹੋਰ ਫ਼ਸਲਾਂ ਦੀਆਂ ਕੀਮਤਾਂ ਵਿਚ ਕੀਤੇ ਮਮੂਲੀ ਵਾਧੇ ਨੂੰ ਮੁੱਢੋਂ ਰੱਦ ਕਰਦਿਆਂ ਦੁਬਾਰਾ ਫ਼ੈਸਲਾ ਲੈਣ ਦੀ ਗੱਲ ਆਖੀ।
ਪਿਛਲੀ ਖ਼ਬਰ ਪਿੰਡ-ਪਿੰਡ, ਘਰ-ਘਰ ਪਹੁੰਚੇਗੀ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ-ਕਲੇਰ, ਡੱਲਾ ਅਗਲੀ ਖ਼ਬਰ ਡੀ.ਏ.ਵੀ. ਸਕੂਲ ਰਤੀਆ ਵਿਖੇ ਪੇਂਟਿੰਗ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।