07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਆਮ ਆਦਮੀ ਸਰਕਾਰ ਦੀਆਂ ਯੋਜਨਾਵਾਂ ਦੇ ਮਿਲ ਰਹੇ ਲਾਭ ਨਾਲ ਲੋਕਾਂ ਦਾ ਭਰੋਸਾ ‘ਆਪ’ ਸਰਕਾਰ ’ਤੇ ਵਧਿਆ-ਐਡਵੋਕੇਟ ਲਵਪ੍ਰੀਤ ਸਿੰਘ

ਹਲਵਾਰਾ, 6 ਅਕਤੂਬਰ (ਮਨਦੀਪ ਸਿੰਘ ਉੱਭੀ) ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਜੁਆਇੰਟ ਸਕੱਤਰ ਐਡਵੋਕੇਟ ਲਵਪ੍ਰੀਤ ਸਿੰਘ ਐਤੀਆਣਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ, ਜਿਸ ਕਾਰਨ ਲੋਕਾਂ ਦਾ ‘ਆਪ’ ਸਰਕਾਰ ਪ੍ਰਤੀ ਭਰੋਸਾ ਵਧ ਰਿਹਾ ਹੈ ਲੋਕ ਆਉਣ ਵਾਲੀ 2027 ਵਿਚ ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਲਈ ਤੱਤਪਰ ਹਨ। ਉਨ੍ਹਾਂ ਕਿਹਾ ਕਿ ਬਿਜਲੀ ਬਿੱਲਾਂ ਦੀ ਮੁਆਫ਼ੀ, 10 ਲੱਖ ਰੁਪਏ ਤੱਕ ਦੀ ਸਿਹਤ ਸਹੂਲਤ ਵਾਲੀ ਯੋਜਨਾ, ਆਟਾ-ਦਾਲ ਸਕੀਮ, ਤੀਰਥ ਯਾਤਰਾ, ਪਿੰਡਾਂ ਵਿੱਚ 3100 ਖੇਡ ਮੈਦਾਨ ਤੇ ਨੌਜਵਾਨਾਂ ਨੂੰ ਖੇਡ ਕਿੱਟਾਂ ਸਮੇਤ ਹੋਰ ਲੋਕ ਭਲਾਈ ਸਕੀਮਾਂ ਨਾਲ ਆਮ ਪਰਿਵਾਰਾਂ ਨੂੰ ਰਾਹਤ ਮਿਲ ਰਹੀ ਹੈ।

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਜੁਆਇੰਟ ਸਕੱਤਰ ਐਡਵੋਕੇਟ ਲਵਪ੍ਰੀਤ ਸਿੰਘ ਐਤੀਆਣਾ 07-10-2026
ਹਲਵਾਰਾ, 6 ਅਕਤੂਬਰ (ਮਨਦੀਪ ਸਿੰਘ ਉੱਭੀ) ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਜੁਆਇੰਟ ਸਕੱਤਰ ਐਡਵੋਕੇਟ ਲਵਪ੍ਰੀਤ ਸਿੰਘ ਐਤੀਆਣਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ, ਜਿਸ ਕਾਰਨ ਲੋਕਾਂ ਦਾ ‘ਆਪ’ ਸਰਕਾਰ ਪ੍ਰਤੀ ਭਰੋਸਾ ਵਧ ਰਿਹਾ ਹੈ ਲੋਕ ਆਉਣ ਵਾਲੀ 2027 ਵਿਚ ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਲਈ ਤੱਤਪਰ ਹਨ। ਉਨ੍ਹਾਂ ਕਿਹਾ ਕਿ ਬਿਜਲੀ ਬਿੱਲਾਂ ਦੀ ਮੁਆਫ਼ੀ, 10 ਲੱਖ ਰੁਪਏ ਤੱਕ ਦੀ ਸਿਹਤ ਸਹੂਲਤ ਵਾਲੀ ਯੋਜਨਾ, ਆਟਾ-ਦਾਲ ਸਕੀਮ, ਤੀਰਥ ਯਾਤਰਾ, ਪਿੰਡਾਂ ਵਿੱਚ 3100 ਖੇਡ ਮੈਦਾਨ ਤੇ ਨੌਜਵਾਨਾਂ ਨੂੰ ਖੇਡ ਕਿੱਟਾਂ ਸਮੇਤ ਹੋਰ ਲੋਕ ਭਲਾਈ ਸਕੀਮਾਂ ਨਾਲ ਆਮ ਪਰਿਵਾਰਾਂ ਨੂੰ ਰਾਹਤ ਮਿਲ ਰਹੀ ਹੈ। ਇਸ ਦੇ ਨਾਲ ਹੀ ਖੇਤਾਂ ਨੂੰ ਨਹਿਰੀ ਪਾਣੀ ਮਿਲਣ ਨਾਲ ਕਿਸਾਨਾਂ ਨੂੰ ਵੀ ਲਾਭ ਹੋ ਰਿਹਾ ਹੈ। ਐਡਵੋਕੇਟ ਲਵਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੇ ਖੇਤਾਂ ਨੂੰ ਜਾਂਦੇ ਨਹਿਰੀ ਖਾਲਿਆਂ ਨੂੰ ਪੱਕਾ ਕਰਨ ਦਾ ਕੰਮ ਕਰਵਾਇਆ, ਜਿਸ ਨਾਲ ਸਿੰਚਾਈ ਪ੍ਰਬੰਧ ਹੋਰ ਬਿਹਤਰ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਅਤੇ ਕਿਸਾਨਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਜਾ ਰਹੇ ਕੰਮਾਂ ਨਾਲ ਪਿੰਡਾਂ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲ ਰਹੀ ਹੈ ਪੰਜਾਬ ਵਾਸੀ ਮੁੜ ਤੋਂ ਆਮ ਆਦਮੀ ਸਰਕਾਰ ਚਾਹੁੰਦੇ ਹਨ।
ਪਿਛਲੀ ਖ਼ਬਰ ਹਲਵਾਰਾ ਏਅਰਪੋਰਟ ਨੂੰ ਗ੍ਰੀਨਫੀਲਡ ਐਕਸਪ੍ਰੈੱਸਵੇਅ ਨਾਲ ਜੋੜਨ ਲਈ 25 ਏਕੜ ਜ਼ਮੀਨ ਦਾ ਐਵਾਰਡ ਜਾਰੀ ਅਗਲੀ ਖ਼ਬਰ ਗੁਰਦੁਆਰਾ ਦਸਮੇਸ਼ ਨਗਰ ਕੱਚਾ ਮਲਕ ਰੋਡ ਜਗਰਾਉਂ ਵਿਖੇ ਮੈਡੀਕਲ ਕੈਂਪ 9 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।