08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

2027 ਦੀਆਂ ਚੋਣਾਂ ਵਿਚ ਮੁੜ ‘ਆਪ’ ਦੀ ਸਰਕਾਰ ਬਣੇਗੀ-ਚਾਹਲ, ਗੋਪੀ ਪਿੰਡਾਂ ਵਿਚ ‘ਆਪ’ ਦੇ ਵੱਧ ਰਹੇ ਪ੍ਰਭਾਵ ਤੋਂ ਵਿਰੋਧੀ ਘਬਰਾਏ, ਰੇਡਾਂ ਨਾਲ ਨਹੀਂ ਟੁੱਟੇਗਾ ਲੋਕਾਂ ਦਾ ਮਨੋਬਲ

ਹਲਵਾਰਾ, 7 ਅਕਤੂਬਰ (ਮਨਦੀਪ ਸਿੰਘ ਉੱਭੀ)-ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਪੱਖੀ ਨੀਤੀਆਂ ਅਤੇ ਪਿੰਡਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਕਾਰਨ ਪਾਰਟੀ ਦਾ ਪਿੰਡਾਂ ਵਿਚ ਪ੍ਰਭਾਵ ਵਧ ਰਿਹਾ ਹੈ। ਇਸ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਕਥਿਤ ਸੀ.

ਮਨਪ੍ਰੀਤ ਸਿੰਘ ਚਾਹਲ ਅਤੇ ਨਿਰਮਲ ਸਿੰਘ ਸਾਬਕਾ ਸਰਪੰਚ ਰਾਜੋਆਣਾ ਕਲਾਂ 08-10-2026
ਹਲਵਾਰਾ, 7 ਅਕਤੂਬਰ (ਮਨਦੀਪ ਸਿੰਘ ਉੱਭੀ)-ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਪੱਖੀ ਨੀਤੀਆਂ ਅਤੇ ਪਿੰਡਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਕਾਰਨ ਪਾਰਟੀ ਦਾ ਪਿੰਡਾਂ ਵਿਚ ਪ੍ਰਭਾਵ ਵਧ ਰਿਹਾ ਹੈ। ਇਸ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਕਥਿਤ ਸੀ.ਬੀ.ਆਈ. ਰੇਡਾਂ ਨਾਲ ਆਮ ਆਦਮੀ ਪਾਰਟੀ ਅਤੇ ਇਸ ਦੇ ਸਮਰਥਕਾਂ ਦਾ ਮਨੋਬਲ ਨਹੀਂ ਟੁੱਟੇਗਾ। ਇਹ ਪ੍ਰਗਟਾਵਾ ਨਸ਼ਾ ਵਿਰੋਧੀ ਸੰਗਠਨ ਦੇ ਹਲਕਾ ਕੋਆਰਡੀਨੇਟਰ ਮਨਪ੍ਰੀਤ ਸਿੰਘ ਚਾਹਲ ਰਾਜੋਆਣਾ ਖੁਰਦ ਅਤੇ ਸਾਬਕਾ ਸਰਪੰਚ ਨਿਰਮਲ ਸਿੰਘ ਗੋਪੀ ਰਾਜੋਆਣਾ ਕਲਾਂ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤੀਰਥ ਯਾਤਰਾ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਸਮੇਤ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਲੋਕ ਪੱਖੀ ਪਹਿਲਕਦਮੀਆਂ ਕਾਰਨ ਪੰਜਾਬ ਦੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਵਿਸ਼ਵਾਸ ਵਧਿਆ ਹੈ। ਚਾਹਲ ਅਤੇ ਗੋਪੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਅਤੇ ਸੀ.ਬੀ.ਆਈ ਦੀਆਂ ਰੇਡਾਂ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਮੁੜ ਸਰਕਾਰ ਬਣਾਏਗੀ।
ਪਿਛਲੀ ਖ਼ਬਰ ਐਤੀਆਣਾ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਕਾਰਡ ਵੰਡੇ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ’ਚ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੀ ਸ਼ਾਨਦਾਰ ਪ੍ਰਾਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।