09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਭਾਜਪਾ ਦੀ ਸੀ.ਬੀ.ਆਈ. ਤੇ ਈ.ਡੀ ਵਰਗੀ ਧੱਕੇਸ਼ਾਹੀ ਨਾਲ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ-ਵਿਧਾਇਕ ਹਾਕਮ ਸਿੰਘ ਤੁੰਗਾਹੇੜੀ ’ਚ ਸੈਂਕੜੇ ਪਰਿਵਾਰਾਂ ਨੂੰ ਮੁੱਖ ਮੰਤਰੀ ਮੁਫ਼ਤ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ

ਲੋਹਟਬੱਦੀ, 8 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਕਰਵਾਏ ਗਏ ਵਿਕਾਸ ਕਾਰਜਾਂ ਕਾਰਨ ਅੱਜ ਵਿਰੋਧੀ ਦਲ ਖਾਸ ਕਰਕੇ ਭਾਜਪਾ ਬੁਰੀ ਤਰ੍ਹਾਂ ਬੁਖਲਾਹਟ ’ਚ ਆ ਚੁੱਕੀ ਹੈ। ਭਾਜਪਾ ਉਹ ਪਾਰਟੀ ਹੈ ਜਿਸ ਨੇ ਹਮੇਸ਼ਾਂ ਹੀ ਪੰਜਾਬ ਦੇ ਹੱਕਾਂ, ਲੋੜਾਂ ਅਤੇ ਪਾਣੀਆਂ ’ਤੇ ਡਾਕਾ ਮਾਰਨ ਦੀ ਕਥਿਤ ਕੋਸ਼ਿਸ ਕੀਤੀ ਹੈ।

ਅਜੀਤ ਡੈਸਕ 09-10-2026
ਲੋਹਟਬੱਦੀ, 8 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਕਰਵਾਏ ਗਏ ਵਿਕਾਸ ਕਾਰਜਾਂ ਕਾਰਨ ਅੱਜ ਵਿਰੋਧੀ ਦਲ ਖਾਸ ਕਰਕੇ ਭਾਜਪਾ ਬੁਰੀ ਤਰ੍ਹਾਂ ਬੁਖਲਾਹਟ ’ਚ ਆ ਚੁੱਕੀ ਹੈ। ਭਾਜਪਾ ਉਹ ਪਾਰਟੀ ਹੈ ਜਿਸ ਨੇ ਹਮੇਸ਼ਾਂ ਹੀ ਪੰਜਾਬ ਦੇ ਹੱਕਾਂ, ਲੋੜਾਂ ਅਤੇ ਪਾਣੀਆਂ ’ਤੇ ਡਾਕਾ ਮਾਰਨ ਦੀ ਕਥਿਤ ਕੋਸ਼ਿਸ ਕੀਤੀ ਹੈ। ‘ਆਪ’ ਸਰਕਾਰ ਵਲੋਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਗਈਆਂ ਜਨ-ਹਿੱਤੂ ਨੀਤੀਆਂ ਨੇ ਰਾਜ ਵਿੱਚ ਵਿਕਾਸ ਅਤੇ ਲੋਕ-ਭਲਾਈ ਦਾ ਇੱਕ ਨਵਾਂ ਦੌਰ ਸ਼ੁਰੂ ਕਰਕੇ ਹਰ ਨਾਗਰਿਕ ਨੂੰ ਸਿੱਧੇ ਤੌਰ ’ਤੇ ਲਾਭ ਦੇਣ ਦੀਆਂ ਨੀਤੀਆਂ ਅਪਣਾਈਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਪਿੰਡ ਤੁੰਗਾਹੇੜੀ ਵਿਖੇ ਕੀਤਾ। ਉੁਨ੍ਹਾਂ ਇਸ ਮੌਕੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਮੁਫ਼ਤ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡਦਿਆਂ ਕਿਹਾ ਕਿ ਸਿਹਤ ਬੀਮਾ ਯੋਜਨਾ, ਔਰਤਾਂ ਦੇ ਸਨਮਾਨ ’ਚ 1000-1500 ਰੁਪਏ ਦੀ ਸਹਾਇਤਾ ਰਾਸ਼ੀ, 600 ਯੂਨਿਟ ਬਿਜਲੀ ਮੁਆਫ਼, ਨਹਿਰੀ ਪਾਣੀ ਰਾਹੀਂ ਫ਼ਸਲਾਂ ਦੀ ਪੈਦਾਵਾਰ, ਸਿੱਖਿਆ ਕ੍ਰਾਂਤੀ, ਸਕੂਲਾਂ ਦਾ ਨਵੀਂਨੀਕਰਨ, ਕਿਸਾਨਾਂ ਨੂੰ ਖੇਤੀ ਸੈਕਟਰ ਲਈ ਦਿਨ ਸਮੇਂ ਬਿਜਲੀ ਸਪਲਾਈ ਦੇਣ ਵਰਗੀਆਂ ਸਹੂਲਤਾਂ ਭਾਜਪਾ ਤੋੋਂ ਬਰਦਾਸ਼ਤ ਨਾ ਹੋਣ ਕਾਰਨ ਆਮ ਆਦਮੀ ਪਾਰਟੀ ਦੇ ਆਗੂਆਂ ਖ਼ਿਲਾਫ਼ ਸੀ.ਬੀ.ਆਈ ਤੇ ਈ.ਡੀ ਵਰਗੀਆਂ ਏਜੰਸੀਆਂ ਦੀ ਤਾਕਤ ਨੂੰ ਵਰਤਿਆ ਜਾ ਰਿਹਾ ਹੈ। ਠੇਕੇਦਾਰ ਹਾਕਮ ਸਿੰਘ ਨੇ ਕਿਹਾ ਕਿ ਇਹ ਸੱਚ ਹੈ ਕਿ ਪੰਜਾਬ ਦੇ ਲੋਕ ਆਗਾਮੀ 2027 ਦੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਦਾ ਰਾਹ ਰੋਕਣ ਲਈ ਸੀ.ਬੀ.ਆਈ. ਅਤੇ ਈ.ਡੀ ਨੂੰ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ ਪ੍ਰੰਤੂ ਇਸ ਤਰ੍ਹਾਂ ‘ਆਪ’ ਕਮਜ਼ੋਰ ਨਾ ਹੋ ਕੇ ਹੋਰ ਮਜ਼ਬੂਤ ਹੋ ਕੇ ਮੁੜ ਤੋਂ ਸਰਕਾਰ ਬਣਾਏਗੀ। ਉਨ੍ਹਾਂ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਯੋਜਨਾ ਦੀ ਗੱਲ ਕਰਦਿਆਂ ਕਿਹਾ ਕਿ ਜਿੰਨ੍ਹਾਂ ਲੋਕਾਂ ਨੇ ਇਸ ਕਾਰਡ ਰਾਹੀਂ ਕੈਂਸਰ, ਦਿਲ ਦੇ ਰੋਗ, ਗੁਰਦੇ ਦਾ ਇਲਾਜ/ਡਾਇਲਸਿਸ, ਨਿਊਰੋ ਸਰਜਰੀ ਰਾਹੀਂ ਨਾ-ਮੁਰਾਦ ਬਿਮਾਰੀਆਂ ਦਾ ਇਲਾਜ ਕਰਵਾਇਆ ਹੈ, ਉਹ ਪਰਿਵਾਰ ਕਿਸੇ ਆਮ ਆਦਮੀ ਪਾਰਟੀ ਤੋਂ ਬਿਨਾਂ ਕਿਸੇ ਹੋਰ ਧਿਰ ਨੂੰ ਵੋਟ ਪਾਉਣਾ ਪਸੰਦ ਹੀ ਨਹੀਂ ਕਰਨਗੇ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ’ਚ ਮਰੀਜ਼ਾਂ ਦੀ ਮੁਫ਼ਤ ਜਾਂਚ ਅਤੇ ਇਲਾਜ ਹੋ ਰਿਹਾ ਹੈ। ਇਸ ਮੌਕੇ ਸਰਪੰਚ ਜਗਪ੍ਰੀਤ ਸਿੰਘ ਜੱਗੀ, ਪੰਚਾਂ ’ਚ ਹਰਮਨ ਸਿੰਘ ਪੰਧੇਰ, ਰਛਪਾਲ ਸਿੰਘ, ਦਰਸ਼ਨ ਸਿੰਘ, ਮਨਜੀਤ ਕੌਰ, ਕਿਰਨਜੀਤ ਕੌਰ, ਕਮਲ ਸਿੰਘ ਸੁਖਾਣਾ ਪੀ.ਏ ਵਿਧਾਇਕ, ਜਸਵੰਤ ਸਿੰਘ ਜੱਸ ਹਲਵਾਰਾ ਪੀ.ਏ, ਨੰਬਰਦਾਰ ਇੰਦਰਜੀਤ ਸਿੰਘ, ਰਜਿੰਦਰ ਸਿੰਘ, ਜੋਰਾ ਸਿੰਘ ਗਿੱਲ, ਭੁਪਿੰਦਰ ਸਿੰਘ ਧਾਲੀਵਾਲ, ਅਮਰਜੀਤ ਸਿੰਘ, ਭਗਵੰਤ ਸਿੰਘ, ਸੁਰਿੰਦਰ ਸਿੰਘ, ਜਸਵੰਤ ਸਿੰਘ, ਕੁਲਵਿੰਦਰ ਸਿੰਘ ਧਾਲੀਵਾਲ ਸਾਬਕਾ ਸਰਪੰਚ, ਗੁਰਦੇਵ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਕਿੰਡਰ ਗਾਰਟਨ ਸੀ. ਸਕੂਲ ਸਮਰਾਲਾ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਪ੍ਰਾਇਮਰੀ ਖੇਡ ਮੁਕਾਬਲਿਆਂ ਵਿਚ ਗੋਲਡ ਮੈਡਲ ਜਿੱਤੇ ਅਗਲੀ ਖ਼ਬਰ ਪਿੰਡ ਪੁੜੈਣ ਵਿਖੇ ਬਲਾਕ ਸਿੱਧਵਾਂ ਬੇਟ-2 ਦੀਆਂ ਬਲਾਕ ਪੱਧਰੀ ਖੇਡਾਂ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।