10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਲੋਕ ਸੇਵਾ ਸੁਸਾਇਟੀ ਵਲੋਂ ਸਾਇੰਸ ਕਾਲਜ ਦੇ 33 ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਜਗਰਾਉਂ, 9 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਸਮਾਜ ਸੇਵੀ ਸੰਸਥਾ ਲੋਕ ਸੇਵਾ ਸੁਸਾਇਟੀ ਵੱਲੋਂ ਸਨਮਤੀ ਸਰਕਾਰੀ ਸਾਇੰਸ ਤੇ ਖੋਜ ਕਾਲਜ ਦੇ 33 ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਦਨ ਲਾਲ ਅਰੋੜਾ, ਸੈਕਟਰੀ ਡਾ: ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਵਿਚ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਲਈ ਲੜੀਵਾਰ ਕਰਵਾਏ ਜਾ ਰਹੇ ਪ੍ਰਤਿਭਾ ਸਨਮਾਨ ਸਮਾਗਮਾਂ ਤਹਿਤ ਅੱਜ ਸਾਇੰਸ ਕਾਲਜ ਜਗਰਾਉਂ ਦੀਆਂ ਸਾਰੀਆਂ ਕਲਾਸਾਂ ਵਿਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ 33 ਵਿਦਿਆਰਥੀਆਂ ਨੂੰ ਸੁਸਾਇਟੀ ਵੱਲੋਂ ‘ਪ੍ਰਤਿਭਾ ਸਨਮਾਨ ਪੱਤਰ’ ਦੇ ਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 10-10-2026
ਜਗਰਾਉਂ, 9 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਸਮਾਜ ਸੇਵੀ ਸੰਸਥਾ ਲੋਕ ਸੇਵਾ ਸੁਸਾਇਟੀ ਵੱਲੋਂ ਸਨਮਤੀ ਸਰਕਾਰੀ ਸਾਇੰਸ ਤੇ ਖੋਜ ਕਾਲਜ ਦੇ 33 ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਦਨ ਲਾਲ ਅਰੋੜਾ, ਸੈਕਟਰੀ ਡਾ: ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਵਿਚ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਲਈ ਲੜੀਵਾਰ ਕਰਵਾਏ ਜਾ ਰਹੇ ਪ੍ਰਤਿਭਾ ਸਨਮਾਨ ਸਮਾਗਮਾਂ ਤਹਿਤ ਅੱਜ ਸਾਇੰਸ ਕਾਲਜ ਜਗਰਾਉਂ ਦੀਆਂ ਸਾਰੀਆਂ ਕਲਾਸਾਂ ਵਿਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ 33 ਵਿਦਿਆਰਥੀਆਂ ਨੂੰ ਸੁਸਾਇਟੀ ਵੱਲੋਂ ‘ਪ੍ਰਤਿਭਾ ਸਨਮਾਨ ਪੱਤਰ’ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਅਹੁਦੇਦਾਰਾਂ ਨੇ ਦੱਸਿਆ ਕਿ ਪਹਿਲਾਂ ਵੀ ਸੁਸਾਇਟੀ ਵਲੋਂ ਸਮੇਂ ਸਮੇਂ ’ਤੇ ਸਾਇੰਸ ਕਾਲਜ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਵਾਉਣ ਅਤੇ ਕਾਲਜ ਦੇ ਜ਼ਰੂਰਤਮੰਦ ਵਿਦਿਆਰਥੀਆਂ ਦੀਆਂ ਫ਼ੀਸਾਂ ਦੇਣ ਦੇ ਕਾਰਜ ਕੀਤੇ ਜਾਂਦੇ ਹਨ। ਇਸ ਮੌਕੇ ਸਾਇੰਸ ਕਾਲਜ ਦੀ ਡਾਇਰੈਕਟਰ ਡਾ: ਸੁਮੀਤ ਬਰਾੜ ਨੇ ਸੁਸਾਇਟੀ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੁਸਾਇਟੀ ਵੱਲੋਂ ਹਮੇਸ਼ਾ ਹੀ ਸਾਇੰਸ ਕਾਲਜ ਦੀ ਹਰ ਜ਼ਰੂਰਤ ਨੂੰ ਕਰਨ ਲਈ ਸਹਿਯੋਗ ਦਿੱਤਾ ਜਾਂਦਾ ਹੈ। ਇਸ ਮੌਕੇ ਸੁਸਾਇਟੀ ਦੇ ਵਾਈਸ ਚੇਅਰਮੈਨ ਕੰਵਲ ਕੱਕੜ, ਸੁਖਜਿੰਦਰ ਸਿੰਘ ਢਿੱਲੋਂ, ਚੇਅਰਮੈਨ ਮਨੋਹਰ ਸਿੰਘ ਟੱਕਰ, ਕੈਪਟਨ ਨਰੇਸ਼ ਵਰਮਾ, ਆਰ.ਕੇ. ਗੋਇਲ, ਜਗਦੀਪ ਸਿੰਘ ਮੋਗੇ ਵਾਲੇ, ਰਜਿੰਦਰ ਜੈਨ ਕਾਕਾ, ਬਿਕਰਮ ਬਾਂਸਲ, ਰਾਜਪਾਲ ਜੈਨ, ਪ੍ਰਵੀਨ ਮਿੱਤਲ, ਡਾ: ਭਾਰਤ ਭੂਸ਼ਨ ਬਾਂਸਲ ਸਮੇਤ ਕਾਲਜ ਦੇ ਵਾਈਸ ਡਾਇਰੈਕਟਰ ਨਿਧੀ ਮਹਾਜਨ, ਪ੍ਰੋਫੈਸਰ ਸਰਬਜੀਤ ਕੌਰ ਸਿੱਧੂ, ਪ੍ਰੋਫੈਸਰ ਸੁਮਿਤ ਸੋਨੀ, ਪ੍ਰੋ: ਪਰਮਿੰਦਰ ਸਿੰਘ, ਪ੍ਰੋ: ਸੁਰਭੀ ਗੁਪਤਾ ਸਮੇਤ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਬਲੌਜ਼ਮ ਸਕੂਲ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਮਾਵੇਸ਼ੀ ਸਿੱਖਿਆ ਬਾਰੇ ਅਧਿਆਪਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਰੋਟਰੀ ਕਲੱਬ ਆਫ ਲੁਧਿਆਣਾ ਵਲੋਂ ਗੁਰੂ ਅਮਰਦਾਸ ਅਪਾਹਜ ਆਸ਼ਰਮ ’ਚ ਰਾਸ਼ਨ ਕਿੱਟਾਂ ਤੇ ਹੋਰ ਸਮੱਗਰੀ ਭੇਟ ਮਨੁੱਖਤਾ ਦੀ ਸੇਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।