11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਡਰਾਈਵਿੰਗ ਲਰਨਿੰਗ ਲਾਇਸੰਸ ਬਣਾਉਣ ਦੇ ਲਗਾਏ ਕੈਂਪ ਦੌਰਾਨ 207 ਲਾਇਸੰਸ ਬਣਾਏ

ਜਗਰਾਉਂ, 10 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪ੍ਰੈੱਸ ਕਲੱਬ ਰਜਿਸਟਰਡ ਜਗਰਾਉਂ ਦੇ ਪ੍ਰਧਾਨ ਹਰਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਉੱਦਮ ਸਦਕਾ ਲਾਇਨ ਕਲੱਬ ਦੇ ਸਹਿਯੋਗ ਨਾਲ ਲਾਇਨ ਭਵਨ ਕੱਚਾ ਕਿਲਾ ਵਿਖੇ ਡਰਾਈਵਿੰਗ ਲਰਨਿੰਗ ਲਾਇਸੈਂਸ ਬਣਾਉਣ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ, ਜੋ ਕਿ ਇਲਾਕਾ ਨਿਵਾਸੀਆਂ ਅਤੇ ਮੀਡੀਆ ਕਰਮੀਆਂ ਦੇ ਭਰਪੂਰ ਸਹਿਯੋਗ ਨਾਲ ਸਫ਼ਲਤਾਪੂਰਵਕ ਸੰਪੰਨ ਹੋ ਗਿਆ। ਕੈਂਪ ਦਾ ਉਦਘਾਟਨ ਤਹਿਸੀਲਦਾਰ ਰੇਸ਼ਮ ਸਿੰਘ ਨੇ ਰੀਬਨ ਕੱਟ ਕੇ ਕੀਤਾ।

ਅਜੀਤ ਡੈਸਕ 11-10-2026
ਜਗਰਾਉਂ, 10 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪ੍ਰੈੱਸ ਕਲੱਬ ਰਜਿਸਟਰਡ ਜਗਰਾਉਂ ਦੇ ਪ੍ਰਧਾਨ ਹਰਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਉੱਦਮ ਸਦਕਾ ਲਾਇਨ ਕਲੱਬ ਦੇ ਸਹਿਯੋਗ ਨਾਲ ਲਾਇਨ ਭਵਨ ਕੱਚਾ ਕਿਲਾ ਵਿਖੇ ਡਰਾਈਵਿੰਗ ਲਰਨਿੰਗ ਲਾਇਸੈਂਸ ਬਣਾਉਣ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ, ਜੋ ਕਿ ਇਲਾਕਾ ਨਿਵਾਸੀਆਂ ਅਤੇ ਮੀਡੀਆ ਕਰਮੀਆਂ ਦੇ ਭਰਪੂਰ ਸਹਿਯੋਗ ਨਾਲ ਸਫ਼ਲਤਾਪੂਰਵਕ ਸੰਪੰਨ ਹੋ ਗਿਆ। ਕੈਂਪ ਦਾ ਉਦਘਾਟਨ ਤਹਿਸੀਲਦਾਰ ਰੇਸ਼ਮ ਸਿੰਘ ਨੇ ਰੀਬਨ ਕੱਟ ਕੇ ਕੀਤਾ। ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਡੀ.ਐੱਸ.ਪੀ. ਕੁਲਵੰਤ ਸਿੰਘ (ਕ੍ਰਾਈਮ) ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਅਮਨਪ੍ਰੀਤ ਸਿੰਘ ਸਿੱਧੂ ਤੇ ਕਰ ਭਲਾ ਹੋ ਭਲਾ ਦੇ ਪ੍ਰਧਾਨ ਵਿਸ਼ਾਲ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਪਹੁੰਚ ਕੇ ਕੁੱਲ 207 ਲਰਨਿੰਗ ਲਾਇਸੈਂਸ ਬਣਵਾਉਣ ਲਈ ਲੋੜੀਂਦੀ ਪ੍ਰਕਿਰਿਆ ਪੂਰੀ ਕੀਤੀ। ਕੈਂਪ ਦੌਰਾਨ ਸਟੇਜ਼ ਦੀ ਕਾਰਵਾਈ ਕੈਪਟਨ ਨਰੇਸ਼ ਵਰਮਾ ਵੱਲੋਂ ਬਾਖ਼ੂਬੀ ਨਿਭਾਈ ਗਈ। ਇਸ ਮੌਕੇ ਸਾਂਝ ਕੇਂਦਰ ਦੇ ਸਟਾਫ਼ ਅਤੇ ਇਲੈਕਸ਼ਨ ਸੈੱਲ ਦੇ ਇੰਚਾਰਜ ਮੋਹਿਤ ਕੁਮਾਰ ਵੱਲੋਂ ਵੀ ਆਪਣੀਆਂ ਸੇਵਾਵਾਂ ਬਾਖ਼ੂਬੀ ਨਿਭਾਈਆਂ ਗਈਆਂ। ਇਸ ਮੌਕੇ ਤਹਿਸੀਲਦਾਰ ਰਜੇਸ਼ਇੰਦਰ ਸਿੰਘ ਸਿੱਧੂ, ਸੁਖਵਿੰਦਰ ਸਿੰਘ ਸਿੱਧੂ, ਪ੍ਰੇਮ ਸਿੰਘ ਭੰਗੂ, ਲਾਈਨ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਸਿੱਧੂ, ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ ਅਤੇ ਆਏ ਹੋਰ ਆਗੂਆਂ ਨੇ ਕੈਂਪ ਦੇ ਪ੍ਰਬੰਧਾਂ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਲੋਕ-ਪੱਖੀ ਉਪਰਾਲੇ ਆਮ ਲੋਕਾਂ ਲਈ ਕਾਫ਼ੀ ਸਹਾਈ ਸਿੱਧ ਹੁੰਦੇ ਹਨ। ਕੈਂਪ ਵਿੱਚ ਸਰਕਾਰੀ ਹਸਪਤਾਲ ਦੇ ਮੈਡੀਕਲ ਅਫ਼ਸਰ ਗੁਰਸਿਮਰਨ ਸਿੰਘ ਨੇ ਸੇਵਾ ਨਿਭਾਉਂਦੇ ਹੋਏ ਲਾਈਸੈਂਸ ਬਣਾਉਣ ਲਈ ਆਏ ਲੋਕਾਂ ਦੀ ਮੈਡੀਕਲ ਰਿਪੋਰਟ ਬਣਾਉਣ ਦੀ ਸੇਵਾ ਨਿਭਾਈ।
ਪਿਛਲੀ ਖ਼ਬਰ ਦਾਖਾ ਮੰਡੀ ਫੜ੍ਹਾਂ ’ਚ ਝੋਨੇ ਦੀ ਖ਼ਰੀਦ ਨਿਰਵਿਘਨ, ਲਿਫਟਿੰਗ ਪ੍ਰਬੰਧ ਢਿੱਲੇ ਅਗਲੀ ਖ਼ਬਰ ਅੱਡਾ ਦਾਖਾ ਪੈਨਸ਼ਨਰਜ਼ ਐਸੋ: ਅਹੁਦੇਦਾਰ-ਮੈਂਬਰ ਸੰਗਰੂਰ ਰੋਸ ਪ੍ਰਦਰਸ਼ਨ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।