ਮੋਗਾ-ਲੁਧਿਆਣਾ ਮੁੱਖ ਮਾਰਗ ’ਤੇ ਵਾਪਰਿਆ ਭਿਆਨਕ ਹਾਦਸਾ
ਜਗਰਾਉਂ, 12 ਅਕਤੂਬਰ (ਗੁਰਦੀਪ ਸਿੰਘ ਮਲਕ) ਮੋਗਾ -ਲੁਧਿਆਣਾ ਰੋਡ ’ਤੇ ਦੀਪਕ ਢਾਬੇ ਨੇੜੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਸਾਬਕਾ ਸੂਬੇਦਾਰ ਹਰਜਿੰਦਰ ਸਿੰਘ (75) ਗੰਭੀਰ ਜ਼ਖ਼ਮੀ ਹੋ ਗਏ, ਜਦਕਿ ਉਨ੍ਹਾਂ ਦੀ ਪਤਨੀ ਸੁਖਵਿੰਦਰ ਕੌਰ (70 ) ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਮਗਰੋਂ ਇਲਾਕੇ ਵਿੱਚ ਸ਼ੋਗ ਦੀ ਲਹਿਰ ਦੌੜ ਗਈ।
ਪ
ਪਤਨੀ ਦੀ ਹੋਈ ਮੌਤ -ਪਤੀ ਗੰਭੀਰ ਜ਼ਖ਼ਮੀ
13-10-2026
ਜਗਰਾਉਂ, 12 ਅਕਤੂਬਰ (ਗੁਰਦੀਪ ਸਿੰਘ ਮਲਕ) ਮੋਗਾ -ਲੁਧਿਆਣਾ ਰੋਡ ’ਤੇ ਦੀਪਕ ਢਾਬੇ ਨੇੜੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਸਾਬਕਾ ਸੂਬੇਦਾਰ ਹਰਜਿੰਦਰ ਸਿੰਘ (75) ਗੰਭੀਰ ਜ਼ਖ਼ਮੀ ਹੋ ਗਏ, ਜਦਕਿ ਉਨ੍ਹਾਂ ਦੀ ਪਤਨੀ ਸੁਖਵਿੰਦਰ ਕੌਰ (70 ) ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਮਗਰੋਂ ਇਲਾਕੇ ਵਿੱਚ ਸ਼ੋਗ ਦੀ ਲਹਿਰ ਦੌੜ ਗਈ। ਮ੍ਰਿਤਕਾ ਦੇ ਪਰਿਵਾਰ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਪਿੰਡ ਗਾਲਿਬ ਖੁਰਦ ਦੇ ਵਸਨੀਕ ਸਾਬਕਾ ਸੂਬੇਦਾਰ ਹਰਜਿੰਦਰ ਸਿੰਘ ਆਪਣੀ ਪਤਨੀ ਸੁਖਵਿੰਦਰ ਕੌਰ ਨਾਲ ਜਗਰਾਉਂ ਸਥਿਤ ਆਰਮੀ ਕੰਟੀਨ ਤੋਂ ਸਾਮਾਨ ਲੈ ਕੇ ਸਕੂਟਰੀ ਰਾਹੀਂ ਪਿੰਡ ਪਰਤ ਰਹੇ ਸਨ। ਜਦੋਂ ਉਹ ਦੀਪਕ ਢਾਬੇ ਨੇੜੇ ਪਹੁੰਚੇ ਤਾਂ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਵਿੱਚ ਸੁਖਵਿੰਦਰ ਕੌਰ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ, ਜਦਕਿ ਹਰਜਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਪਰਿਵਾਰ ਵਲੋਂ ਹਾਦਸੇ ਦੀ ਪੂਰੀ ਜਾਂਚ ਕਰਵਾਉਣ ਅਤੇ ਇਸ ਲਈ ਜ਼ਿੰਮੇਵਾਰ ਵਾਹਨ ਦੀ ਪਛਾਣ ਕਰਕੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਜਗਰਾਉਂ ਦੇ ਏ.ਐੱਸ.ਆਈ. ਬਲਰਾਜ ਸਿੰਘ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਕਾਰਨ ਇਹ ਹਾਦਸਾ ਵਾਪਰਿਆ, ਜਿਸ ਵਿਚ ਹਰਜਿੰਦਰ ਸਿੰਘ ਗੰਭੀਰ ਜ਼ਖ਼ਮੀ ਹੋਏ, ਜਦਕਿ ਉਨ੍ਹਾਂ ਦੀ ਪਤਨੀ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਲਈ ਜ਼ਿੰਮੇਵਾਰ ਵਾਹਨ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ। ਪੁਲਿਸ ਅਧਿਕਾਰੀ ਨੇ ਦਾਅਵਾ ਕੀਤਾ ਕਿ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਜਲਦੀ ਲੱਭ ਲਿਆ ਜਾਵੇਗਾ।