13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ddfdd

ਜਗਰਾਉਂ, 12 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਬੀਤੇ ਕੱਲ੍ਹ ਭਾਜਪਾ ਦੇ ਸਾਬਕਾ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਜਗਰਾਉਂ ਦਾਣਾ ਮੰਡੀ ਪੁੱਜ ਕੇ ਮੀਂਹ ਨਾਲ ਭਿੱਜੀ ਝੋਨੇ ਦੀ ਫ਼ਸਲ ਵਿਰੁੱਧ ਪੰਜਾਬ ਸਰਕਾਰ ’ਤੇ ਕਈ ਤਰ੍ਹਾਂ ਦੇ ਦੋਸ਼ ਲਗਾਏ ਸਨ, ਉਸੇ ਤਹਿਤ ਹੀ ਅੱਜ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਝੱਜ ਨੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਅਤੇ ਮੰਡੀਆਂ ਦੇ ਪ੍ਰਬੰਧਾਂ ਬਾਰੇ ਕੀਤੀਆਂ ਟਿੱਪਣੀਆਂ ਦੇ ਜਵਾਬ ਵਿੱਚ ਭਾਜਪਾ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਝੋਨੇ ਦੀ ਖ਼ਰੀਦ ਦਾ ਸੀਜ਼ਨ ਜ਼ੋਰਾਂ ’ਤੇ ਹੈ ਤਾਂ ਕਿਸਾਨਾਂ ਦੇ ਮਸਲਿਆਂ ਨੂੰ ਸਿਆਸੀ ਰੰਗ ਦੇਣ ਦੀ ਥਾਂ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ।

ਲਾਇਨਜ਼ ਕਲੱਬ ਵਲੋਂ ਸਕੂਲ ’ਚ ਲਗਾਏ ਕੈਂਪ ਦੌਰਾਨ ਡਾਕਟਰੀ ਟੀਮ ਦਾ ਸਨਮਾਨ ਕਰਨ ਸਮੇਂ ਕਲੱਬ ਮੈਂਬਰ। ਅਜੀਤ ਤਸਵੀਰ ਮਾਰਕੀਟ ਕਮੇਟੀ ਦਫ਼ਤਰ ਜਗਰਾਉਂ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਕੁਲਵਿੰਦਰ ਸਿੰਘ ਝੱਜ, ਨਾਲ ਪ੍ਰਧਾਨ ਜਗਪਾਲ ਸਿੰਘ ਕਲੇਰ ਤੇ ਹੋਰ। ਤਸਵੀਰ: ਭੁਪਿੰਦਰ ਸਿੰਘ ਮੁਰਲੀ 13-10-2026
ਜਗਰਾਉਂ, 12 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਬੀਤੇ ਕੱਲ੍ਹ ਭਾਜਪਾ ਦੇ ਸਾਬਕਾ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਜਗਰਾਉਂ ਦਾਣਾ ਮੰਡੀ ਪੁੱਜ ਕੇ ਮੀਂਹ ਨਾਲ ਭਿੱਜੀ ਝੋਨੇ ਦੀ ਫ਼ਸਲ ਵਿਰੁੱਧ ਪੰਜਾਬ ਸਰਕਾਰ ’ਤੇ ਕਈ ਤਰ੍ਹਾਂ ਦੇ ਦੋਸ਼ ਲਗਾਏ ਸਨ, ਉਸੇ ਤਹਿਤ ਹੀ ਅੱਜ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਝੱਜ ਨੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਅਤੇ ਮੰਡੀਆਂ ਦੇ ਪ੍ਰਬੰਧਾਂ ਬਾਰੇ ਕੀਤੀਆਂ ਟਿੱਪਣੀਆਂ ਦੇ ਜਵਾਬ ਵਿੱਚ ਭਾਜਪਾ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਝੋਨੇ ਦੀ ਖ਼ਰੀਦ ਦਾ ਸੀਜ਼ਨ ਜ਼ੋਰਾਂ ’ਤੇ ਹੈ ਤਾਂ ਕਿਸਾਨਾਂ ਦੇ ਮਸਲਿਆਂ ਨੂੰ ਸਿਆਸੀ ਰੰਗ ਦੇਣ ਦੀ ਥਾਂ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਸ਼ੈਲਰਾਂ ਵਿੱਚ ਪਏ ਅਨਾਜ ਦੀ ਲਿਫਟਿੰਗ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸ਼ੈਲਰਾਂ ਵਿੱਚ ਪਏ ਅਨਾਜ ਨੂੰ ਚੁਕਵਾਉਣ ਵੱਲ ਕੇਂਦਰ ਸਰਕਾਰ ਵਲੋਂ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ। ਹੁਣ ਝੋਨੇ ਦੀ ਆਮਦ ਅਤੇ ਖ਼ਰੀਦ ਦੇ ਦੌਰਾਨ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਅਨਾਜ ਦੀ ਢੋਆ-ਢੁਆਈ ਕੀਤੇ ਜਾਣ ਕਾਰਨ ਲਿਫਟਿੰਗ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਚੇਅਰਮੈਨ ਝੱਜ ਨੇ ਕਿਹਾ ਕਿ ਇਹ ਮੁੱਦਾ ਰਵਨੀਤ ਬਿੱਟੂ ਨੂੰ ਕੇਂਦਰ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਨਾਜ਼ੁਕ ਸਮੇਂ ਦੌਰਾਨ ਅਨਾਜ ਦੀ ਢੋਆ-ਢੁਆਈ ਵਿੱਚ ਰੁਕਾਵਟ ਆਉਂਦੀ ਹੈ ਤਾਂ ਇਸ ਦਾ ਅਸਰ ਮੰਡੀਆਂ ਵਿੱਚ ਝੋਨੇ ਦੀ ਚੁਕਾਈ ’ਤੇ ਪੈ ਸਕਦਾ ਹੈ, ਜਿਸ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਚੇਅਰਮੈਨ ਝੱਜ ਨੇ ਮੀਂਹ ਕਾਰਨ ਮੰਡੀਆਂ ਵਿੱਚ ਪੈਦਾ ਹੋਏ ਹਾਲਾਤ ਬਾਰੇ ਰਵਨੀਤ ਸਿੰਘ ਬਿੱਟੂ ਦੀਆਂ ਟਿੱਪਣੀਆਂ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੇ ਰਵਨੀਤ ਬਿੱਟੂ ਨੂੰ ਕਿਸਾਨੀ ਸੰਘਰਸ਼ ਦੌਰਾਨ ਭਾਜਪਾ ਵਲੋਂ ਕਿਸਾਨਾਂ ਨਾਲ ਹੋਏ ਦੁਰਵਿਵਹਾਰ ਬਾਰੇ ਕੇਂਦਰ ਸਰਕਾਰ ਤੋਂ ਜਵਾਬ ਮੰਗਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਦੀਆਂ ਜਾਨਾਂ ਗਈਆਂ ਅਤੇ ਕਿਸਾਨਾਂ ਨੂੰ ਲੰਮਾ ਸੰਘਰਸ਼ ਕਰਨਾ ਪਿਆ, ਉਸ ਲਈ ਰਵਨੀਤ ਬਿੱਟੂ ਕਦੇ ਕੁਝ ਨਹੀਂ ਬੋਲੇ। ਚੇਅਰਮੈਨ ਕੁਲਵਿੰਦਰ ਸਿੰਘ ਝੱਜ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਅਤੇ ਚੁੱਕਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀਆਂ ਦੇ ਫੜ੍ਹਾਂ ਦੀ ਉੱਬੜ-ਖਾਬੜ ਹਾਲਤ ਅਤੇ ਮੀਂਹ ਦਾ ਪਾਣੀ ਖੜ੍ਹਨ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਇਹ ਫੜ੍ਹ ਪਿਛਲੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਦੇ ਸਮੇਂ ਬਣਾਏ ਗਏ ਸਨ। ਉਨ੍ਹਾਂ ਦਲੀਲ ਦਿੱਤੀ ਕਿ ਦੋਵੇਂ ਪਾਰਟੀਆਂ ਨਾਲ ਭਾਜਪਾ ਦੀ ਸਿਆਸੀ ਸਾਂਝ ਰਹੀ ਹੈ, ਇਸ ਲਈ ਰਵਨੀਤ ਸਿੰਘ ਬਿੱਟੂ ਨੂੰ ਪੁਰਾਣੇ ਪ੍ਰਬੰਧਾਂ ਦੀਆਂ ਕਮੀਆਂ ਲਈ ਮੌਜੂਦਾ ਸਰਕਾਰ ਨੂੰ ਘੇਰਨ ਤੋਂ ਪਹਿਲਾਂ ਤੱਥਾਂ ਨੂੰ ਵੀ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ, ਚੁਕਾਈ ਅਤੇ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਭਾਜਪਾ ਆਗੂਆਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਮਸਲਿਆਂ ’ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਥਾਂ ਉਨ੍ਹਾਂ ਦੇ ਹੱਲ ਲਈ ਉਸਾਰੂ ਭੂਮਿਕਾ ਨਿਭਾਈ ਜਾਵੇ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਗਪਾਲ ਸਿੰਘ ਕਲੇਰ, ਪਰਮਜੀਤ ਸਿੰਘ ਪੰਮਾ, ਪ੍ਰਹਿਲਾਦ ਸਿੰਗਲਾ, ਜਗਸੀਰ ਸਿੰਘ ਕਲੇਰ, ਧਰਮਿੰਦਰ ਭਾਰਦਵਾਜ, ਰਾਹੁਲ ਬਾਂਸਲ, ਭਜਨ ਲਾਲ, ਕੁਲਵਿੰਦਰ ਸਿੰਘ ਹਾਂਸ (ਸਾਰੇ ਆੜ੍ਹਤੀਏ) ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਸ਼ਵ ਗਠੀਆ ਦਿਵਸ ਮੌਕੇ ਜੋੜਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਦਾ ਸੱਦਾ ਅਗਲੀ ਖ਼ਬਰ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਪਿੰਡ ਅਮਰਗੜ੍ਹ ਕਲੇਰ ਵਿਖੇ ਖੇਡ ਗਰਾਊਂਡ ’ਚ ਖਿਡਾਰੀਆਂ ਨੂੰ ਮਿਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।