15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

4 ਸੋਨ ਤਗਮੇ ਜਿੱਤਣ ਵਾਲੀ ਬੱਚੀ ਨਵਪ੍ਰੀਤ ਕੌਰ ਦਾ ਕੀਤਾ ਸਨਮਾਨ

ਚੌਂਕੀਮਾਨ, 14 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਵਿਖੇ ਇੱਕ ਪ੍ਰਭਾਵਸਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਨੇ ਪਿੰਡ ਸਵੱਦੀ ਕਲਾਂ ਦੇ ਕੁਲਦੀਪ ਸਿੰਘ ਤੂਰ ਤੇ ਜਗਵੰਤ ਕੌਰ ਤੂੂਰ ਦੀ ਹੋਣਹਾਰ ਬੇਟੀ ਨਵਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ।

ਅਜੀਤ ਡੈਸਕ 15-10-2026
ਚੌਂਕੀਮਾਨ, 14 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਵਿਖੇ ਇੱਕ ਪ੍ਰਭਾਵਸਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਨੇ ਪਿੰਡ ਸਵੱਦੀ ਕਲਾਂ ਦੇ ਕੁਲਦੀਪ ਸਿੰਘ ਤੂਰ ਤੇ ਜਗਵੰਤ ਕੌਰ ਤੂੂਰ ਦੀ ਹੋਣਹਾਰ ਬੇਟੀ ਨਵਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਮਾ: ਮਹਿੰਦਰਪਾਲ ਸਿੰਘ ਬਰਸਾਲ ਨੇ ਦੱਸਿਆ ਕੇ ਨਵਪ੍ਰੀਤ ਕੌਰ ਨੇ ਜੰਮੂ ਕਸ਼ਮੀਰ ਦੇ ਸ੍ਰੀਨਗਰ ਵਿਚ ਪਿਛਲੇ ਦਿਨੀਂ ਹੋਈ ਨੈਸਨਲ ਪੱਧਰ ਖੇਡਾਂ ਵਿਚ ਹਿੱਸਾ ਲਿਆ ਤੇ ਆਰਮ ਰੈਸਲਿੰਗ ਨੈਸ਼ਨਲ ਚੈਂਪੀਅਨਸਿੱਪ ਜਿੱਤ ਕੇ 4 ਸੋਨ ਮੈਡਮ ਪ੍ਰਾਪਤ ਕਰਕੇ ਪਿੰਡ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਗੋਲਡ ਮੈਡਲ ਜੇਤੂ ਨਵਪ੍ਰੀਤ ਕੌਰ ਦਾ ਪਿੰਡ ਪੁੱਜਣ ’ਤੇ ਭਰਵਾਂ ਸਵਾਗਤ ਗ੍ਰਾਂਮ ਪੰਚਾਇਤ ਤੇ ਪਤਵੰਤੇ ਸੱਜਣਾਂ ਵਲੋਂ ਕੀਤਾ ਗਿਆ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਵਿਚ ਖੁਸ਼ੀ ਦਾ ਮਾਹੌਲ ਸੀ ਤੇ ਨਵਪ੍ਰੀਤ ਕੌਰ ਦੀ ਜਿੱਤ ਇਹ ਦਰਸਾਉਂਦੀ ਸੀ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਵਿਦਿਆਰਥਣਾਂ ਨੂੰ ਸਖ਼ਤ ਮਿਹਨਤ ਕਰਵਾਈ ਜਾਂਦੀ ਹੈ। ਇਸ ਮੌਕੇ ਸਰਪੰਚ ਜਗਦੀਪ ਸਿੰਘ ਖ਼ਾਲਸਾ ਤੇ ਮੈਂਬਰ ਪੰਚਾਇਤ ਮਾ:ਅਵਤਾਰ ਸਿੰਘ ਬਿੱਲੂ ਵਲੈਤੀਆ ਨੇ ਪਿੰਡ ਦੀ ਹੋਣਹਾਰ ਬੱਚੀ ਨਵਪ੍ਰੀਤ ਕੌਰ ਨੂੰ ਵਧਾਈ ਦਿੱਤੀ ਤੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਉਸ ਤੋਂ ਪ੍ਰੇਰਨਾ ਲੈ ਕੇ ਪੜ੍ਹਾਈ ਦੇ ਨਾਲ ਖੇਡਾਂ ਵਿਚ ਵੀ ਸਖ਼ਤ ਮਿਹਨਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰੀ ਅਦਾਰਿਆਂ ਵਿਚ ਖਾਲੀ ਪੋਸਟਾਂ ਪਈਆਂ ਰਹਿੰਦੀਆਂ ਹਨ ਤੇ ਪੰਜਾਬ ਸਰਕਾਰ ਖੇਡ ਕੋਟੇ ਵਿਚ ਖਿਡਾਰੀਆਂ ਨੂੰ ਨੌਕਰੀਆਂ ਦੇ ਕੇ ਨਿਵਾਜੇ ਤਾਂ ਜੋ ਖਿਡਾਰੀਆਂ ਦੇ ਹੌਂਸਲੇ ਵੱਧਣ ’ਤੇ ਆਪਣੇ ਦੇਸ਼ ਦਾ ਨਾਂਅ ਖੇਡਾਂ ਵਿਚ ਚਮਕਾਉਣ। ਇਸ ਮੌਕੇ ‘ਆਪ’ ਦੇ ਬਲਾਕ ਪ੍ਰਧਾਨ ਸਤਵਿੰਦਰ ਸਿੰਘ ਕੋਨੀ ਸਵੱਦੀ, ਪੰਚ ਮਨਜੀਤ ਸਿੰਘ ਜੇ.ਈ ਤੂਰ ਤੇ ਪੰਚ ਗੁਰਤੇਜਪਾਲ ਸਿੰਘ ਤੂਰ ਨੇ ਸਕੂਲ ਸਟਾਫ਼ ਦੀ ਸ਼ਲਾਘਾ ਕੀਤੀ ਤੇ ਬੱਚੀ ਨਵਪ੍ਰੀਤ ਕੌਰ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਮੈਂਬਰ ਪੰਚਾਇਤ ਮਾ: ਅਵਤਾਰ ਸਿੰਘ ਬਿੱਲੂ ਵਲੈਤੀਆ, ਕੁਲਦੀਪ ਸਿੰਘ ਤੂਰ, ਜਗਵੰਤ ਕੌਰ ਤੂੂਰ, ਅੰਮ੍ਰਿਤਪਾਲ ਸਿੰਘ, ਨਿਰਮਲਜੀਤ ਸਿੰਘ, ਬਲਜੀਤ ਸਿੰਘ ਧਨੋਆ ਆਦਿ ਸਕੂਲ ਦਾ ਸਮੁੱਚਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਏਕੋਟ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਪੁਤਲਾ ਫੂਕ ਪ੍ਰਦਰਸ਼ਨ ਅੱਜ ਅਗਲੀ ਖ਼ਬਰ ਮਾਨਸਾ ਜਾ ਰਹੇ ਸਿਆਸੀ ਆਗੂਆਂ ਤੇ ਸਮਾਜ ਸੇਵੀਆਂ ਨੂੰ ਨਜ਼ਰਬੰਦ ਕਰਨਾ ਲੋਕਤੰਤਰੀ ਹੱਕਾਂ ਦਾ ਘਾਣ- ਕਾਮਿਲ ਅਮਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।