17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਰਬ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਵਲੋਂ 23 ਨੂੰ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ

ਸਿੱਧਵਾਂ ਬੇਟ, 16 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਵ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਵੱਲੋਂ 23 ਅਕਤੂਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਵਾਲੀ ਕੋਠੀ ਸਾਹਮਣੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਧਾਨ ਬੀਬੀ ਕਿਰਨਜੀਤ ਕੌਰ ਭੈਣੀ ਗੁੁੱਜਰਾਂ ਨੇ ਦੱਸਿਆ ਕਿ ਇਸ ਵਿਸ਼ਾਲ ਧਰਨਾ ਸੂਬਾ ਪ੍ਰਧਾਨ ਬੀਬੀ ਦਵਿੰਦਰਜੀਤ ਕੌਰ ਛੀਨਾਂ ਦੀ ਅਗਵਾਈ ਹੇਠ ਲਗਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਵਾਅਦਾ ਕੀਤਾ ਸੀ ਕਿ ਜੇਕਰ ਸਾਡੀ ਸਰਕਾਰ ਬਣੀ ਤਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ।

ਸੂਬਾ ਪ੍ਰਧਾਨ ਦਵਿੰਦਰਜੀਤ ਕੌਰ ਛੀਨਾਂ ਅਤੇ ਬਲਾਕ ਪ੍ਰਧਾਨ ਕਿਰਨਜੀਤ ਕੌਰ ਦੀ ਤਸਵੀਰ। 17-10-2026
ਸਿੱਧਵਾਂ ਬੇਟ, 16 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਵ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਵੱਲੋਂ 23 ਅਕਤੂਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਵਾਲੀ ਕੋਠੀ ਸਾਹਮਣੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਧਾਨ ਬੀਬੀ ਕਿਰਨਜੀਤ ਕੌਰ ਭੈਣੀ ਗੁੁੱਜਰਾਂ ਨੇ ਦੱਸਿਆ ਕਿ ਇਸ ਵਿਸ਼ਾਲ ਧਰਨਾ ਸੂਬਾ ਪ੍ਰਧਾਨ ਬੀਬੀ ਦਵਿੰਦਰਜੀਤ ਕੌਰ ਛੀਨਾਂ ਦੀ ਅਗਵਾਈ ਹੇਠ ਲਗਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਵਾਅਦਾ ਕੀਤਾ ਸੀ ਕਿ ਜੇਕਰ ਸਾਡੀ ਸਰਕਾਰ ਬਣੀ ਤਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ।ਪਰ ਹੁਣ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ’ਤੇ ਵੀ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ।ਉਨ੍ਹਾਂ ਆਖਿਆ ਕਿ 29 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਡੀ ਜਥੇਬੰਦੀ ਨਾਲ ਮੀਟਿੰਗ ਕਰਕੇ 15 ਦਿਨਾਂ ਵਿਚ ਮਾਣ ਭੱਤਾ ਦੁੱਗਣਾ ਕਰਨ ਦੀ ਵਾਅਦਾ ਕੀਤਾ ਸੀ। ਜਥੇਬੰਦੀ ਨੇ ਉਸ ਸਮੇਂ 3 ਅਕਤੂਬਰ ਨੂੰ ਦਿੱਤੇ ਜਾਣ ਵਾਲੇ ਧਰਨੇ ਨੂੰ ਵੀ ਅੱਗੇ ਪਾ ਕੇ 15 ਦਿਨਾਂ ਬਾਅਦ ਭਾਵ 18 ਅਕਤੂਬਰ ਤੱਕ ਮੰਗ ਪੂਰੀ ਕਰਨ ਲਈ ਕਿਹਾ ਗਿਆ। ਪਰ ਵਿੱਤ ਮੰਤਰੀ ਆਪਣੇ ਕਹੇ ਗਏ ਸ਼ਬਦਾਂ ’ਤੇ ਪੂਰਾ ਨਹੀਂ ਉੱਤਰੇ। ਇਸ ਲਈ ਸਾਨੂੰ ਹੁਣ 23 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਵਾਲੀ ਕੋਠੀ ਅੱਗੇ ਧਰਨਾ ਲਗਾਉਣ ਦਾ ਫ਼ੈਸਲਾ ਕਰਨਾ ਪਿਆ। ਇਸ ਦੌਰਾਨ ਬਲਾਕ ਮੀਤ ਪ੍ਰਧਾਨ ਨਵਜੋਤ ਕੌਰ, ਖ਼ਜ਼ਾਨਚੀ ਹਰਜਿੰਦਰ ਕੌਰ, ਸਕੱਤਰ ਕੌਰ, ਹਰਪਾਲ ਕੌਰ, ਪਰਮਿੰਦਰ ਕੌਰ, ਕੁਲਵਿੰਦਰ ਕੌਰ, ਮਹਿੰਦਰ ਕੌਰ, ਗੁਰਦੀਪ ਕੌਰ, ਬਲਜਿੰਦਰ ਕੌਰ ਆਦਿ ਨੇ ਵੀ 23 ਅਕਤੂਬਰ ਦੇ ਧਰਨੇ ਵਿੱਚ ਸ਼ਮੂਲੀਅਤ ਕਰਨ ਦੀ ਗੱਲ ਕਹੀ ਗਈ।
ਪਿਛਲੀ ਖ਼ਬਰ ਈਸਟਵੁੱਡ ਸਕੂਲ ਮੰਡੀ ਮੁੱਲਾਂਪੁਰ ਵਿਖੇ ਸਹੋਦਿਆ ਸਕੂਲਾਂ ਦੀ ਜੂਨੀਅਰ ਐਥਲੈਟਿਕਸ ਮੀਟ ਸਮਾਪਤ ਅਗਲੀ ਖ਼ਬਰ ਪਿੰਡ ਪੋਨਾ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਲਾਭਪਾਤਰੀਆਂ ਨੂੰ ਪ੍ਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।