19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਬਦਲਾਅ ਵਾਲੀ ਮਾਨ ਸਰਕਾਰ ਵਿਚ ਹੁਣ ਪੰਜਾਬ ਸੁਰੱਖਿਅਤ ਨਹੀਂ ਰਿਹਾ- ਸੰਧੂ, ਸਿੱਧਵਾਂ

ਸਿੱਧਵਾਂ ਬੇਟ, 18 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ) ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਮੀਤ ਪ੍ਰਧਾਨ ਕਿਸਾਨ ਕਾਂਗਰਸ ਸ਼ੈੱਲ ਨੇ ਗੱਲਬਾਤ ਆਖਿਆ ਕਿ ਬਦਲਾਅ ਵਾਲੀ ਮਾਨ ਸਰਕਾਰ ਵਿੱਚ ਗੁਰੂਆਂ, ਪੀਰਾਂ, ਪੈਗੰਬਰਾਂ ਦੀ ਧਰਤੀ ਵਾਲਾ ਪੰਜਾਬ ਹੁਣ ਸੁਰੱਖਿਅਤ ਨਹੀਂ ਰਿਹਾ। ਨਿੱਤ-ਦਿਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਗੈਂਗਸਟਰਾਂ ਵਲੋਂ ਦਹਿਸ਼ਤ ਫੈਲਾਈ ਜਾ ਰਹੀ ਹੈ।

ਕੈਪਟਨ ਸੰਦੀਪ ਸੰਧੂ ਅਤੇ ਸੁਰਿੰਦਰ ਸਿੰਘ ਸਿੱਧਵਾਂ 19-10-2026
ਸਿੱਧਵਾਂ ਬੇਟ, 18 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ) ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਮੀਤ ਪ੍ਰਧਾਨ ਕਿਸਾਨ ਕਾਂਗਰਸ ਸ਼ੈੱਲ ਨੇ ਗੱਲਬਾਤ ਆਖਿਆ ਕਿ ਬਦਲਾਅ ਵਾਲੀ ਮਾਨ ਸਰਕਾਰ ਵਿੱਚ ਗੁਰੂਆਂ, ਪੀਰਾਂ, ਪੈਗੰਬਰਾਂ ਦੀ ਧਰਤੀ ਵਾਲਾ ਪੰਜਾਬ ਹੁਣ ਸੁਰੱਖਿਅਤ ਨਹੀਂ ਰਿਹਾ। ਨਿੱਤ-ਦਿਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਗੈਂਗਸਟਰਾਂ ਵਲੋਂ ਦਹਿਸ਼ਤ ਫੈਲਾਈ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ਮਾਨਸਾ ਵਿਚ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਦਿਨ-ਦਿਹਾੜੇ ਇਕ ਬਹੁਤ ਹੀ ਹੋਣਹਾਰ ਅਤੇ ਲੰਬੇ ਸਮੇਂ ਤੋਂ ਨਸ਼ਿਆ ਦੇ ਖਿਲਾਫ਼ ਮੁਹਿੰਮ ਚਲਾ ਰਹੇ ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ, ਉਸ ਨੇ ਸਾਬਿਤ ਕਰ ਦਿੱਤਾ ਕਿ ਪੰਜਾਬ ਵਿਚ ਕਾਨੂੰਨ ਨਾ ਦੀ ਕੋਈ ਚੀਜ਼ ਨਹੀਂ, ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੇ ਡੀ.ਜੀ.ਪੀ. ਨੂੰ ਇਸ ਦਰਦਨਾਕ ਘਟਨਾ ਦੀ ਜਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਬੇਟ ਇਲਾਕੇ ਵਿਚ ਵੀ ਨਸ਼ਿਆਂ ਦੇ ਚੱਲ ਰਹੇ ਕਾਰੋਬਾਰ ’ਤੇ ਸਵਾਲ ਖੜ੍ਹੇ ਕਰਦੇ ਹੋਏ ਆਖਿਆ ਕਿ ਭਾਵੇਂ ਪੁਲਿਸ ਪ੍ਰਸ਼ਾਸਨ ਵਲੋਂ ਨਿੱਤ-ਦਿਨ ਨਸ਼ਾ ਤਸਕਰਾਂ ’ਤੇ ਮਾਮਲੇ ਦਰਜ ਕੀਤੇ ਜਾ ਰਹੇ ਹਨ, ਪਰ ਇਸ ਦੇ ਬਾਵਜੂੂਦ ਵੀ ਨਸ਼ਿਆਂ ਦਾ ਵਗਦਾ ਛੇਂਵਾਂ ਦਰਿਆ ਹੋਰ ਉਛਾਲੇ ਮਾਰ ਰਿਹਾ ਹੈ, ਜਿਸ ਦੀ ਦਲ-ਦਾਲ ਵਿਚ ਫਸ ਕੇ ਸੈਂਕੜੇ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ।
ਪਿਛਲੀ ਖ਼ਬਰ ਵਿਧਾਇਕਾ ਬੀਬੀ ਮਾਣੂੰਕੇ ਦੇ ਘਰ ਅੱਗੇ ਰੋਸ ਧਰਨਾ ਅੱਜ ਅਗਲੀ ਖ਼ਬਰ ‘ ਆਪ’ ਸਰਕਾਰ ਨੇ ਹਰ ਵਰਗ ਨੂੰ ਸਹੂਲਤਾਂ ਦਿੱਤੀਆਂ- ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।