ਵਿਧਾਇਕਾ ਬੀਬੀ ਮਾਣੂੰਕੇ ਦੇ ਘਰ ਅੱਗੇ ਰੋਸ ਧਰਨਾ ਅੱਜ
ਜਗਰਾਉਂ, 18 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ) ਸ਼ਹੀਦ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਾਨਸਾ ਦੇ ਸੱਦੇ ’ਤੇ ਅੱਜ 19 ਅਕਤੂਬਰ ਨੂੰ ਸਵੇਰੇ 11 ਵਜੇ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੇ ਘਰ ਸਾਹਮਣੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਅਤੇ ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ ਅਤੇ ਜਗਜੀਤ ਸਿੰਘ ਕਲੇਰ ਨੇ ਦੱਸਿਆ ਕਿ ਅਜਿਹੇ ਧਰਨੇ ਪੂਰੇ ਪੰਜਾਬ ਭਰ ’ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਮੂਹਰੇ ਦਿੱਤੇ ਜਾ ਰਹੇ ਹਨ।
ਅਜੀਤ ਡੈਸਕ
19-10-2026