20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਐੱਸ . ਡੀ . ਐੱਮ . ਜਗਰਾਉਂ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਜਗਰਾਉਂ, 19 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਐੱਸ. ਡੀ.

ਅਜੀਤ ਡੈਸਕ 20-10-2026
ਜਗਰਾਉਂ, 19 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਐੱਸ. ਡੀ. ਐੱਮ. ਜਗਰਾਉਂ ਬਾਦਲ ਦੀਨ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਪਰਾਲੀ ਨੂੰ ਅੱਗ ਲਾਉਣ ਤੋਂ ਮਨਾਹੀ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਜ਼ਮੀਨ ਵਿਚ ਹੀ ਮਿਲਾ ਕੇ ਜਿੱਥੇ ਜ਼ਮੀਨ ਦੀ ਸਿਹਤ ਬਰਕਰਾਰ ਰੱਖੀ ਜਾ ਸਕਦੀ ਉਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ ਉਨ੍ਹਾਂ ਕਿਹਾ ਕਿ ਪਰਾਲੀ ਤੋਂ ਪੈਦਾ ਹੋਇਆ ਧੂੰਆਂ ਜਿਥੇ ਸੜਕ ਹਾਦਸਿਆਂ ਨੂੰ ਜਨਮ ਦਿੰਦਾ ਹੈ ਉਥੇ ਛੋਟੇ ਬੱਚੇ ਬਜ਼ੁਰਗਾਂ ਲਈ ਸਾਹ, ਅੱਖਾਂ, ਚਮੜੀ ਦੀਆਂ ਬਿਮਾਰੀਆਂ ਪੈਦਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਵਾਲਿਆਂ ਉੱਪਰ ਸੈਟਲਾਈਟ ਰਾਹੀਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ, ਰਿਪੋਰਟਿੰਗ ਲਈ ਪਿੰਡ ਪੱਧਰ ’ਤੇ ਕਲੱਸਟਰ ਅਫ਼ਸਰ ਨੋਡਲ ਅਫ਼ਸਰ ਨਿਯੁਕਤ ਕਰ ਦਿੱਤੇ ਗਏ ਹਨ। ਜੇਕਰ ਕੋਈ ਕਿਸਾਨ ਪਰਾਲੀ ਨੂੰ ਅੱਗ ਲਗਾਵੇਗਾ ਤਾਂ ਉਸ ਖ਼ਿਲਾਫ਼ ਚਲਾਨ, ਮਾਲ ਰਿਕਾਰਡ ਵਿਚ ਰੈਡ ਐਂਟਰੀ ਤੋਂ ਇਲਾਵਾ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਮਸ਼ੀਨਰੀ ਦੀ ਜਰੂਰਤ ਹੈ ਤਾਂ ਉਹ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ। ਇਲਾਕੇ ਵਿੱਚ ਪਰਾਲੀ ਦੀਆਂ ਗੰਢਾਂ ਬਣਾਉਣ ਲਈ ਬੇਲਰ ਵੀ ਮੌਜੂਦ ਹਨ, ਜਿੰਨ੍ਹਾਂ ਦਾ ਕਿਸਾਨ ਲਾਹਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਪਿੰਡ ਕੈਂਪ ਲਾਏ ਜਾ ਰਹੇ ਹਨ, ਜਾਗਰੂਕਤਾ ਬੈਨ ਚਲਾਈ ਜਾ ਰਹੀ ਹੈ, ਸੋਸ਼ਲ ਮੀਡੀਆ ਅਖਬਾਰਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਹਿਸੀਲ ਜਗਰਾਉਂ ਵਿੱਚ ਅਜੇ ਤੱਕ ਅੱਗ ਲੱਗਣ ਸੰਬੰਧੀ ਇਕ ਸਪੋਟ ਪ੍ਰਾਪਤ ਹੋਇਆ ਹੈ, ਜਿਸ ’ਤੇ ਕਾਰਵਾਈ ਕਰਦਿਆਂ ਟੀਮ ਵਲੋਂ ਰਿਪੋਰਟ ਕਰ ਦਿੱਤੀ ਗਈ ਹੈ ਅਤੇ ਭਵਿੱਖ ਵਿੱਚ ਵੀ ਪਰਾਲੀ ਤੋਂ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਲਈ ਵੱਖ-ਵੱਖ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਕਰ ਦਿੱਤੇ ਗਏ ਹਨ।
ਪਿਛਲੀ ਖ਼ਬਰ ਟਰਾਲੇ ਦੀ ਟੱਕਰ ਨਾਲ ਦੋ ਬੱਚਿਆਂ ਦੀ ਮਾਂ ਦੀ ਮੌਤ *ਏਅਰ ਫੋਰਸ ਸਟੇਸ਼ਨ ਹਲਵਾਰਾ ਦੇ ਮੇਨ ਗੇਟ ਕੋਲ ਵਾਪਰਿਆ ਹਾਦਸਾ, ਟਰਾਲ... ਅਗਲੀ ਖ਼ਬਰ ਪਿੰਡ ਮੇਤਲਾ ਵਿਚ ਬਾਰ੍ਹਵਾਂ ਅੱਖਾਂ ਦਾ ਮੁਫ਼ਤ ਕੈਂਪ 25 ਨੂੰ-ਨਿਰਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।