21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਖ਼ਰੀਦ ਕੇਂਦਰ ਝੋਰੜਾਂ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਏ. ਡੀ. ਸੀ. ਵਿਨੀਤ ਕੁਮਾਰ ਨੇ ਜਗਰਾਉਂ ਵਿਖੇ ਸੰਭਾਲਿਆ ਅਹੁਦਾ

ਜਗਰਾਉਂ, 20 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਕੀਤੀਆਂ ਬਦਲੀਆਂ ਤਹਿਤ ਜਗਰਾਉਂ ਦੇ ਨਵੇਂ ਏ. ਡੀ.

ਖ਼ਰੀਦ ਕੇਂਦਰ ਝੋਰੜਾਂ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਉਂਦੇ ਹੋਏ ਚੇਅਰਮੈਨ ਕਰਮਜੀਤ ਸਿੰਘ ਹਠੂਰ ਅਤੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ। ਤਸਵੀਰ: ਬਲਵਿੰਦਰ ਸਿੰਘ ਲਿੱਤਰ 21-10-2026
ਜਗਰਾਉਂ, 20 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਕੀਤੀਆਂ ਬਦਲੀਆਂ ਤਹਿਤ ਜਗਰਾਉਂ ਦੇ ਨਵੇਂ ਏ. ਡੀ. ਸੀ. ਵਿਨੀਤ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਲੁਧਿਆਣਾ ਵਿਖੇ ਨਗਰ ਨਿਗਮ ਵਿਚ ਜੁਆਇੰਟ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਹੁਣ ਉਨ੍ਹਾਂ ਨੂੰ ਜਗਰਾਉਂ ਵਿਖੇ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਗਰਾਉਂ ਵਿਖੇ ਏ. ਡੀ. ਸੀ. ਮਨਜੀਤ ਸਿੰਘ ਚੀਮਾ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਪੱਧਰ ’ਤੇ ਕੀਤੇ ਗਏ ਤਬਾਦਲਿਆਂ ਤੋਂ ਬਾਅਦ ਹੁਣ ਵਿਨੀਤ ਕੁਮਾਰ ਨੇ ਉਨ੍ਹਾਂ ਦੀ ਥਾਂ ਜਗਰਾਉਂ ਦੇ ਨਵੇਂ ਏ. ਡੀ. ਸੀ. ਵਜੋਂ ਅਹੁਦਾ ਸੰਭਾਲਿਆ ਹੈ। ਇਸ ਮੌਕੇ ਜਗਰਾਉਂ ਦੇ ਐੱਸ. ਡੀ. ਐੱਮ. ਬਾਦਲ ਦੀਨ, ਰਾਏਕੋਟ ਐੱਸ. ਡੀ. ਐੱਮ. ਖੁਸ਼ਪ੍ਰੀਤ ਸਿੰਘ ਤੇ ਨਾਇਬ ਤਹਿਸੀਲਦਾਰ ਸਿੱਧਵਾਂ ਬੇਟ ਸਤਨਾਮ ਸਿੰਘ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ। ਏ. ਡੀ. ਸੀ. ਵਿਨੀਤ ਕੁਮਾਰ ਦੇ ਅਹੁਦਾ ਸੰਭਾਲਣ ਨਾਲ ਜਗਰਾਉਂ ਦੇ ਪ੍ਰਸ਼ਾਸਨਿਕ ਕੰਮਕਾਜ ਦੀ ਜ਼ਿੰਮੇਵਾਰੀ ਹੁਣ ਉਨ੍ਹਾਂ ਦੇ ਮੋਢਿਆਂ ’ਤੇ ਹੋਵੇਗੀ। ਇਸ ਮੌਕੇ ਏ. ਡੀ. ਸੀ. ਵਿਨੀਤ ਕੁਮਾਰ ਨੇ ਕਿਹਾ ਕਿ ਉਹ ਸ਼ਹਿਰ ਤੇ ਇਲਾਕੇ ਨਾਲ ਸੰਬੰਧਤ ਵਿਕਾਸ ਕਾਰਜਾਂ, ਲੋਕਾਂ ਦੀਆਂ ਪ੍ਰਸ਼ਾਸਨਿਕ ਸਮੱਸਿਆਵਾਂ ਤੇ ਸਰਕਾਰੀ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਉਹ ਯਤਨਸ਼ੀਲ ਰਹਿਣਗੇ।
ਪਿਛਲੀ ਖ਼ਬਰ ਹਠੂਰ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 8 ਮੁਲਜ਼ਮ ਗ੍ਰਿਫਤਾਰ ਅਗਲੀ ਖ਼ਬਰ ਹਲਕਾ ਦਾਖਾ ’ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ‘ਆਪ’ ਪਾਰਟੀ ਦੇ ਦਫ਼ਤਰ ਸਾਹਮਣੇ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।