ਹਰ ਨਾਗਰਿਕ ਤੱਕ ਮੁਫ਼ਤ ਸਿਹਤ ਸਹੂਲਤਾਂ ਦੀ ਜਾਣਕਾਰੀ ਪਹੁੰਚਾ ਰਹੇ ਹਾਂ- ਡਾ. ਹਰਪ੍ਰੀਤ ਸਿੰਘ ਡੀ. ਆਈ. ਓ.
ਲੋਹਟਬੱਦੀ, 20 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਪੰਜਾਬ ਵਲੋਂ ਹਰ ਨਾਗਰਿਕ ਨੂੰ ਪੰਜਾਬ ਸਰਕਾਰ ਵਲੋਂ ਸਿਹਤ ਯੋਜਨਾਵਾਂ ਦਾ ਲਾਭ ਲੈਣ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਜ਼ਿਲ੍ਹਾ ਸਿਹਤ ਵਿਭਾਗ ਲੁਧਿਆਣਾ ਦੇ ਮਾਸ ਮੀਡੀਆ ਵਿੰਗ ਵਲੋਂ ਰੋਜ਼ਾਨਾ ਹੀ ਵੱਖ-ਵੱਖ ਸ਼ਹਿਰਾਂ , ਕਸਬਿਆਂ ਅੰਦਰ ਦੁਕਾਨ ਅਤੇ ਜਨਤਕ ਥਾਵਾਂ ’ਤੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਡ
ਡਾ. ਹਰਪ੍ਰੀਤ ਸਿੰਘ ਜ਼ਿਲ੍ਹਾ ਟੀਕਾਕਰਨ ਅਫ਼ਸਰ
ਖੇਤੀਬਾੜੀ ਕਿੱਤੇ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣਗੇ ਨਵੇਂ ਵੀ.ਸੀ. ਡਾ: ਧਾਲੀਵਾਲ- ਹਾਕਮ ਗਿੱਲ, ਰਜਿੰਦਰ ਧਾਲੀਵਾਲ
21-10-2026
ਲੋਹਟਬੱਦੀ, 20 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਪੰਜਾਬ ਵਲੋਂ ਹਰ ਨਾਗਰਿਕ ਨੂੰ ਪੰਜਾਬ ਸਰਕਾਰ ਵਲੋਂ ਸਿਹਤ ਯੋਜਨਾਵਾਂ ਦਾ ਲਾਭ ਲੈਣ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਜ਼ਿਲ੍ਹਾ ਸਿਹਤ ਵਿਭਾਗ ਲੁਧਿਆਣਾ ਦੇ ਮਾਸ ਮੀਡੀਆ ਵਿੰਗ ਵਲੋਂ ਰੋਜ਼ਾਨਾ ਹੀ ਵੱਖ-ਵੱਖ ਸ਼ਹਿਰਾਂ , ਕਸਬਿਆਂ ਅੰਦਰ ਦੁਕਾਨ ਅਤੇ ਜਨਤਕ ਥਾਵਾਂ ’ਤੇ ਜਾਣਕਾਰੀ ਦਿੱਤੀ ਜਾ ਰਹੀ ਹੈ। ਸਾਡੀ ਟੀਮ ਵੱਲੋਂ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਮੁੱਖ ਮੰਤਰੀ ਕੈਂਸਰ ਰਾਹਤ ਕੋਸ ਯੋਜਨਾ, ਆਮ ਆਦਮੀ ਕਲੀਨਿਕਾਂ ਰਾਹੀਂ ਉਪਲੱਬਧ ਸਿਹਤ ਸੇਵਾਵਾਂ, ਮਾਂ ਅਤੇ ਬੱਚੇ ਦੀ ਸਿਹਤ ਸੰਭਾਲ, ਟੀਕਾਕਰਨ, ਪਰਿਵਾਰ ਨਿਯੋਜਨ ਅਤੇ ਹੋਰ ਰੋਕਥਾਮ ਤੇ ਸਿਹਤ ਪ੍ਰੋਤਸਾਹਨ ਪ੍ਰੋਗਰਾਮਾਂ ਬਾਰੇ ਜਾਣਕਾਰੀ ਦੇਣ ਦੀ ਮੁਹਿੰਮ ਲਗਾਤਾਰਤਾ ਨਾਲ ਜਾਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ: ਹਰਪ੍ਰੀਤ ਸਿੰਘ ਜ਼ਿਲ੍ਹਾ ਟੀਕਾਕਰਨ ਅਫ਼ਸਰ ਲੁਧਿਆਣਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਸਿਹਤ ਵਿਭਾਗ ਵਲੋਂ ਜਾਰੀ ਮੁੱਖ ਮੰਤਰੀ ਕੈਂਸਰ ਰਾਹਤ ਕੋਸ ਯੋਜਨਾ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਯੋਜਨਾ ਅਧੀਨ ਮਰੀਜ਼ਾਂ ਨੂੰ ਨਿਰਧਾਰਤ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੀ ਸਹੂਲਤ ਉਪਲਬਧ ਹੈ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸਿਹਤ ਯੋਜਨਾਵਾਂ ਦੀ ਯੋਗਤਾ, ਲਾਗੂ ਸ਼ਰਤਾਂ ਅਤੇ ਲਾਭ ਪ੍ਰਾਪਤ ਕਰਨ ਦੀ ਪ੍ਰਕਿਰਿਆ ਵੱਖਰੀ - ਵੱਖਰੀ ਹੈ, ਇਸ ਲਈ ਕਿਸੇ ਵੀ ਅਣ-ਅਧਿਕਾਰਤ ਲੋਕਾਂ ਜਾਂ ਲੋਕਾਂ ਦੇ ਸਮੂਹ ਵਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਸ਼ਿਕਾਰ ਨਾ ਹੋ ਕੇ ਸਹੀ ਜਾਣਕਾਰੀ ਲਈ ਕਿਸੇ ਵੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ। ਦੂਜੇ ਪਾਸੇ ਉਨ੍ਹਾਂ ਦੱਸਿਆ ਕਿ ਲੋਕਾਂ ਨੂੰ 41 ਪ੍ਰਕਾਰ ਦੇ ਲੈਬ ਟੈਸਟ ਰਾਹੀਂ ਮੁਫ਼ਤ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਡਾ. ਹਰਪ੍ਰੀਤ ਸਿੰਘ ਨੇ ਬਦਲ ਰਹੇ ਮੌਸਮ ਅਤੇ ਵਾਇਰਲ ਬਿਮਾਰੀਆਂ ਦੇ ਮੱਦੇਨਜ਼ਰ ਕਿਹਾ ਕਿ ਅਸੀਂ ਸਾਵਧਾਨੀਆਂ ਵਰਤ ਕੇ ਕਈ ਖ਼ਤਰਨਾਕ ਬਿਮਾਰੀਆਂ ਤੋਂ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਅ ਕਰ ਸਕਦੇ ਹਾਂ।