22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਕਿੰਗਸਵੇ ਗਲੋਬਲ ਸਕੂਲ ਵਿਖੇ ਦੁਸਹਿਰੇ ਦਾ ਤਿੳੇੁਹਾਰ ਉਤਸ਼ਾਹ ਨਾਲ ਮਨਾਇਆ ਅਜਿਹੇ ਤਿਉਹਾਰ ਮਨਾਉਣ ਦਾ ਮੁੱਖ ਮਕਸਦ ਬੁਰਾਈਆਂ ਨੂੰ ਖ਼ਤਮ ਕਰਨਾ- ਚੇਅਰਮੈਨ ਸਿੱਧੂ

ਸਿੱਧਵਾਂ ਬੇਟ, 21 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ) ਬੇਟ ਇਲਾਕੇ ਦੇ ਨਾਮਵਾਰ ਅਤੇ ਸਿੱਧਵਾਂ ਬੇਟ-ਕਿਸ਼ਨਪੁਰਾ ਸੜਕ ’ਤੇ ਪਿੰਡ ਪੱਤੀ ਮੁਲਤਾਨੀ ਨਜ਼ਦੀਕ ਸਥਿੱਤ ਕਿੰਗਸਵੇਅ ਗਲੋਬਲ ਸਕੂਲ ਕਿਸ਼ਨਪੁਰ ਖੁਰਦ ਵਿਖੇ ‘ਬਦੀ ’ਤੇ ਨੇਕੀ’ ਦੀ ਜਿੱਤ ਨੂੰ ਦਰਸਾਉਂਦਾ ਦੁਸਹਿਰੇ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਹਿੱਸਾ ਲਿਆ।

ਅਜੀਤ ਡੈਸਕ 22-10-2026
ਸਿੱਧਵਾਂ ਬੇਟ, 21 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ) ਬੇਟ ਇਲਾਕੇ ਦੇ ਨਾਮਵਾਰ ਅਤੇ ਸਿੱਧਵਾਂ ਬੇਟ-ਕਿਸ਼ਨਪੁਰਾ ਸੜਕ ’ਤੇ ਪਿੰਡ ਪੱਤੀ ਮੁਲਤਾਨੀ ਨਜ਼ਦੀਕ ਸਥਿੱਤ ਕਿੰਗਸਵੇਅ ਗਲੋਬਲ ਸਕੂਲ ਕਿਸ਼ਨਪੁਰ ਖੁਰਦ ਵਿਖੇ ‘ਬਦੀ ’ਤੇ ਨੇਕੀ’ ਦੀ ਜਿੱਤ ਨੂੰ ਦਰਸਾਉਂਦਾ ਦੁਸਹਿਰੇ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਹਿੱਸਾ ਲਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਬਲਜੀਤ ਸਿੰਘ ਸਿੱਧੂ ਨੇ ਆਖਿਆ ਕਿ ਅਜਿਹੇ ਤਿੳੇੁਹਾਰ ਮਨਾਉਣ ਦਾ ਮੁੱਖ ਮਕਸਦ ਬਰਾਈਆਂ ਨੂੰ ਖ਼ਤਮ ਕਰਨਾ ਹੈ। ਉਨ੍ਹਾਂ ਆਖਿਆ ਕਿ ਅਜਿਹੇ ਤਿਉਹਾਰਾਂ ਹਰ ਇਨਸਾਨ ਨੂੰ ਸਚਾਈ, ਨੇਕੀ ਅਤੇ ਚੰਗੇ ਆਚਰਨ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਸਿੱਧੂ, ਮੈਨੇਜਿੰਗ ਡਾਇ: ਸਿਮਰਨਜੀਤ ਸਿੰਘ ਸਿੱਧੂ ਅਤੇ ਸਕੂਲ ਪ੍ਰਿੰਸੀਪਲ ਗਗਨਦੀਪ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਜਿੱਥੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਵਲੋਂ ਦੁਸਹਿਰੇ ਦੇ ਤਿਉਹਾਰ ਨਾਲ ਸੰਬੰਧਿਤ ਇਕ ਮਨਮੋਹਕ ਨਾਟਕ ਪੇਸ਼ ਕਰਕੇ ਭਘਵਾਨ ਸ੍ਰੀ ਰਾਮ ਜੀ ਦੀ ਜਿੱਤ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ ਉੱਥੇ ਨੰਨੇ-ਮੁੰਨੇ ਬੱਚਿਆਂ ਨੇ ਵੀ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਹਰ ਇੱਕ ਦਾ ਮਨ ਮੋਹ ਲਿਆ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਕਰ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਪੰਜਾਬ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ... ਅਗਲੀ ਖ਼ਬਰ ਮਹਾਂਪ੍ਰਗਿਆ ਸਕੂਲ ਵਿਚ ਇੰਟਰ-ਹਾਊਸ ਬਾਸਕਿਟਬਾਲ ਟੂਰਨਾਮੈਂਟ ਦਾ ਸ਼ਾਨਦਾਰ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।