ਝੋਰੜਾਂ ਦੀ ਦਾਣਾ ਮੰਡੀ ਵਿਖੇ ਹਠੂਰ ਤੇ ਰਾਏਕੋਟ ਦੇ ਚੇਅਰਮੈਨਾਂ ਨੇ ਝੋਨੇ ਦੀ ਖ਼ਰੀਦ ਸ਼ੁਰੁੂ ਕਰਵਾਈ
ਹਠੂਰ, 21 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਮਾਰਕੀਟ ਕਮੇਟੀ ਹਠੂਰ ਅਧੀਨ ਪੈਂਦੀ ਪਿੰਡ ਝੋਰੜਾਂ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਖ਼ਰੀਦ ਸ਼ੁਰੂ ਕਰਵਾਉਣ ਦਾ ਰਸਮੀ ਉਦਘਾਟਨ ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਡੱਲਾ, ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਤੂਰ ਨੇ ਸਾਂਝੇ ਤੌਰ ’ਤੇ ਕੀਤਾ।
ਅਜੀਤ ਡੈਸਕ
22-10-2026