23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਿੱਧੂ ਕਾਲਜ ਆਫ ਨਰਸਿੰਗ ਦੋਰਾਹਾ ਵਿਖੇ ਨਰਸਿੰਗ ਦੇ ਦਾਖਲੇ ਜਾਰੀ-ਪ੍ਰਿੰਸੀਪਲ

ਦੋਰਾਹਾ, 22 ਅਕਤੂਬਰ (ਮਨਜੀਤ ਸਿੰਘ ਗਿੱਲ)- ਮਾਨਵਤਾ ਦੀ ਸੇਵਾ ਵਿੱਚ ਵਡਮੁੱਲਾ ਯੋਗਦਾਨ ਪਾ ਰਹੇ ਸਿੱਧੂ ਹਸਪਤਾਲ ਦੋਰਾਹਾ ਦੇ ਸਹਿਯੋਗ ਨਾਲ ਚੱਲ ਰਹੇ ਸਿੱਧੂ ਕਾਲਜ ਆਫ ਨਰਸਿੰਗ ਦੋਰਾਹਾ ਵਿਖੇ ਨਰਸਿੰਗ ਦੇ ਦਾਖਲੇ ਨਿਰੰਤਰ ਜਾਰੀ ਹਨ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਅਨੀਥਾ ਅਸ਼ੋਕ ਨੇ ਦੱਸਿਆ ਕਿ ਪ੍ਰਸਿੱਧ ਸਰਜਨ ਅਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾਕਟਰ ਗੁਰਦੀਪ ਸਿੰਘ ਸਿੱਧੂ ਅਤੇ ਇਸਤਰੀ ਰੋਗਾਂ ਦੇ ਮਾਹਰ ਡਾਕਟਰ ਹਰਜੋਤ ਕੌਰ ਸਿੱਧੂ ਦੀ ਅਗਵਾਈ ਵਿੱਚ ਸਾਲ 2000 ਤੋ ਚੱਲ ਰਹੇ ਇਸ ਕਾਲਜ ਤੋਂ ਹਜ਼ਾਰਾਂ ਹੀ ਸਿਖਿਆਰਥੀ ਨਰਸਿੰਗ ਦੀ ਸਿੱਖਿਆ ਪ੍ਰਾਪਤ ਕਰਕੇ ਦੇਸ਼ ਵਿਦੇਸ਼ ਵਿੱਚ ਮਾਨਵਤਾ ਦੀ ਸੇਵਾ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।

ਅਜੀਤ ਡੈਸਕ 23-10-2026
ਦੋਰਾਹਾ, 22 ਅਕਤੂਬਰ (ਮਨਜੀਤ ਸਿੰਘ ਗਿੱਲ)- ਮਾਨਵਤਾ ਦੀ ਸੇਵਾ ਵਿੱਚ ਵਡਮੁੱਲਾ ਯੋਗਦਾਨ ਪਾ ਰਹੇ ਸਿੱਧੂ ਹਸਪਤਾਲ ਦੋਰਾਹਾ ਦੇ ਸਹਿਯੋਗ ਨਾਲ ਚੱਲ ਰਹੇ ਸਿੱਧੂ ਕਾਲਜ ਆਫ ਨਰਸਿੰਗ ਦੋਰਾਹਾ ਵਿਖੇ ਨਰਸਿੰਗ ਦੇ ਦਾਖਲੇ ਨਿਰੰਤਰ ਜਾਰੀ ਹਨ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਅਨੀਥਾ ਅਸ਼ੋਕ ਨੇ ਦੱਸਿਆ ਕਿ ਪ੍ਰਸਿੱਧ ਸਰਜਨ ਅਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾਕਟਰ ਗੁਰਦੀਪ ਸਿੰਘ ਸਿੱਧੂ ਅਤੇ ਇਸਤਰੀ ਰੋਗਾਂ ਦੇ ਮਾਹਰ ਡਾਕਟਰ ਹਰਜੋਤ ਕੌਰ ਸਿੱਧੂ ਦੀ ਅਗਵਾਈ ਵਿੱਚ ਸਾਲ 2000 ਤੋ ਚੱਲ ਰਹੇ ਇਸ ਕਾਲਜ ਤੋਂ ਹਜ਼ਾਰਾਂ ਹੀ ਸਿਖਿਆਰਥੀ ਨਰਸਿੰਗ ਦੀ ਸਿੱਖਿਆ ਪ੍ਰਾਪਤ ਕਰਕੇ ਦੇਸ਼ ਵਿਦੇਸ਼ ਵਿੱਚ ਮਾਨਵਤਾ ਦੀ ਸੇਵਾ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਉਹਨਾਂ ਕਾਲਜ ਵਿੱਚ ਉਪਲਬਧ ਸਹੂਲਤਾਂ ਦਾ ਵਰਣਨ ਕਰਦੇ ਦੱਸਿਆ ਕਿ ਕਾਲਜ ਦਾ ਆਪਣਾ ਅਤਿ ਆਧੁਨਿਕ ਸਿੱਧੂ ਹਸਪਤਾਲ ਹੋਣ ਕਾਰਨ ਇਥੋਂ ਨਰਸਿੰਗ ਦੀ ਮੁਹਾਰਤ ਹਾਸਲ ਕਰਨ ਵਾਲੇ ਲੜਕੇ ਅਤੇ ਲੜਕੀਆਂ ਨੂੰ ਸਮੇਂ ਸਮੇਂ ਤੇ ਨਰਸਿੰਗ ਦੇ ਕਿੱਤੇ ਦੀਆਂ ਬਰੀਕੀਆਂ ਸਿੱਖਣ ਦਾ ਮੌਕਾ ਮਿਲਦਾ ਹੈ। ਉਹਨਾਂ ਦੱਸਿਆ ਕਿ ਇਹ ਸੰਸਥਾ ਬਾਬਾ ਫਰੀਦ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ ਅਤੇ ਯੂਨੀਵਰਸਿਟੀ ਦੀਆਂ ਹਦਾਇਤਾਂ ਅਨੁਸਾਰ ਹੀ ਇੱਥੇ ਬੀ. ਐਸ. ਸੀ ਨਰਸਿੰਗ ਅਤੇ ਜੀ. ਐਨ. ਐਮ ਦੀ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ। ਕਾਲਜ ਦਾ ਤਜਰਬੇਕਾਰ ਸਟਾਫ ਨਰਸਿੰਗ ਦੀ ਸਿੱਖਿਆ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਂਦਾ ਹੈ।
ਪਿਛਲੀ ਖ਼ਬਰ ਸੁਖ ਸਾਗਰ ਦਵਾਖਾਨਾ ਡਾਕਟਰਾਂ ਵਲੋਂ ਮੁੱਲਾਂਪੁਰ ’ਚ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਅਗਲੀ ਖ਼ਬਰ ਬੀ.ਬੀ.ਐੱਸ.ਬੀ. ਕੌਨਵੈਂਟ ਸਕੂਲ ਚਕਰ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।