23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਕੈਪਟਨ ਸੰਦੀਪ ਸੰਧੂ, ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ ਤੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਪੰਜਾਬ ਸਰਕਾਰ ਨਸ਼ਿਆਂ ਰੂਪੀ ਰਾਵਣ ਨੂੰ ਕਦੋਂ ਖ਼ਤਮ ਕਰੇਗੀ- ਸੰਧੂ/ਈਸੇਵਾਲ/ਸੇਖੋਂ

ਭੂੰਦੜੀ, 22 ਅਕਤੂਬਰ (ਕੁਲਦੀਪ ਸਿੰਘ ਮਾਨ)- ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ, ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ ਤੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਪੰਜਾਬ ਵਿਚ ਨਸ਼ਿਆਂ ਰੂਪੀ ਰਾਵਣ ਦਾ ਖ਼ਾਤਮਾ ਆਖ਼ਿਰ ਕਦੋਂ ਕਰੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।

ਕੈਪਟਨ ਸੰਦੀਪ ਸੰਧੂ, ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ ਤੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ 23-10-2026
ਭੂੰਦੜੀ, 22 ਅਕਤੂਬਰ (ਕੁਲਦੀਪ ਸਿੰਘ ਮਾਨ)- ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ, ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ ਤੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਪੰਜਾਬ ਵਿਚ ਨਸ਼ਿਆਂ ਰੂਪੀ ਰਾਵਣ ਦਾ ਖ਼ਾਤਮਾ ਆਖ਼ਿਰ ਕਦੋਂ ਕਰੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਸਬੰਧੀ ਸਿਰਫ਼ ਐਲਾਨ ਕਰਨ ਦੀ ਬਜਾਏ ਸਰਕਾਰ ਨੂੰ ਜ਼ਮੀਨੀ ਪੱਧਰ ’ਤੇ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਨਸ਼ਾ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨਸ਼ਿਆਂ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਇਲਾਜ ਤੇ ਮੁੜ ਵਸੇਬੇ ਦੀਆਂ ਉਚਿਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਅਨੇਕਾਂ ਪਰਿਵਾਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਸਰਕਾਰ ਨੂੰ ਇਸ ਗੰਭੀਰ ਸਮੱਸਿਆ ਦੇ ਹੱਲ ਲਈ ਠੋਸ ਨੀਤੀ ਬਣਾਉਣ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਨਤੀਜਿਆਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਉਣਾ ਚਾਹੀਦਾ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਮਾਂਬੱਧ ਰਣਨੀਤੀ ਤਿਆਰ ਕਰਕੇ ਉਸ ਨੂੰ ਪੂਰੀ ਇਮਾਨਦਾਰੀ ਅਤੇ ਗੰਭੀਰਤਾ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ।
ਪਿਛਲੀ ਖ਼ਬਰ ਚੌਂਕੀ ਗਿੱਦੜਵਿੰਡੀ ਦੀ ਪੁਲਿਸ ਵਲੋਂ 7 ਗ੍ਰਾਮ ਹੈਰੋਇਨ ਸਮੇਤ ਅਜੈਬ ਸਿੰਘ ਜੈਬਾ ਕਾਬੂ ਅਗਲੀ ਖ਼ਬਰ ਜਾਂਗਪੁਰ (ਲੁਧਿ:) ਅਜੀਤਸਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ’ਚ ਖੇਡ ਇਨਾਮ ਵੰਡ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।