23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

‘ ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਭੂੰਦੜੀ ਤੋਂ ਦੂਜੀ ਵਾਰ ਜਥਾ ਰਵਾਨਾ

ਭੂੰਦੜੀ, 22 ਅਕਤੂਬਰ (ਕੁਲਦੀਪ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਕਸਬਾ ਭੂੰਦੜੀ ਤੋਂ ਦੂਜੀ ਵਾਰ ਤੀਰਥ ਯਾਤਰੀਆਂ ਦਾ ਜੱਥਾ ਰਵਾਨਾ ਹੋਇਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਐੱਸ.

ਅਜੀਤ ਡੈਸਕ 23-10-2026
ਭੂੰਦੜੀ, 22 ਅਕਤੂਬਰ (ਕੁਲਦੀਪ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਕਸਬਾ ਭੂੰਦੜੀ ਤੋਂ ਦੂਜੀ ਵਾਰ ਤੀਰਥ ਯਾਤਰੀਆਂ ਦਾ ਜੱਥਾ ਰਵਾਨਾ ਹੋਇਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਐੱਸ.ਸੀ. ਸੈੱਲ ਦੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਪੱਪੂ, ਸੰਯੁਕਤ ਆਗੂ ਗੁਰਜੀਤ ਸਿੰਘ ਮੰਤਰੀ ਅਤੇ ਸੀਨੀਅਰ ਆਗੂ ਸਿਰਲੇਖ ਸਿੰਘ ਧਾਲੀਵਾਲ ਨੇ ਅਗਵਾਈ ਕੀਤੀ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਤੀਰਥ ਯਾਤਰਾ ਦੇ ਉਦੇਸ਼ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਯੂਥ ਪ੍ਰਧਾਨ ਬੇਅੰਤ ਸਿੰਘ ਧਾਲੀਵਾਲ, ਸਾਬਕਾ ਸੈਨਿਕ ਪਰਮਜੀਤ ਸਿੰਘ, ਆਤਮਾ ਸਿੰਘ, ਸਾਬਕਾ ਸੈਨਿਕ ਕਰਨੈਲ ਸਿੰਘ, ਸੰਤੋਖ ਸਿੰਘ, ਮਲਕੀਤ ਸਿੰਘ ਖੰਗੂੜਾ, ਮਨਜੀਤ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਕੇਵਲ ਸਿੰਘ ਬਾਦਲ ਵਲੋਂ ਪੰਜ ਪਿਆਰਿਆਂ ਦਾ ਸਨਮਾਨ ਹੋਵੇਗਾ -ਪਮਾਲੀ ਅਗਲੀ ਖ਼ਬਰ ਚੌਂਕੀ ਗਿੱਦੜਵਿੰਡੀ ਦੀ ਪੁਲਿਸ ਵਲੋਂ 7 ਗ੍ਰਾਮ ਹੈਰੋਇਨ ਸਮੇਤ ਅਜੈਬ ਸਿੰਘ ਜੈਬਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।