ਰਾਏਕੋਟ ਵਿਖੇ ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਭਗਵਾਨ ਵਾਲਮੀਕਿ ਪ੍ਰਾਚੀਨ ਮੰਦਰ ਤੋਂ ਸ਼ੁਰੂ ਹੋ ਕੇ ਪੂਰੇ ਸ਼ਹਿਰ ’ਚ ਸ਼ੋਭਾ ਯਾਤਰਾ ਸਜਾਈ
ਰਾਏਕੋਟ, 24 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਭਾਵਾਧਸ ਪਰਿਵਾਰ ਸ਼ਾਖਾ ਰਾਏਕੋਟ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਾਲ ਸ਼ੋਭਾ ਯਾਤਰਾ ਅਤੇ ਵਿਸ਼ਾਲ ਸਤਸੰਗਿ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਦਵਿੰਦਰ ਬੌਬੀ ਗਿੱਲ ਅਤੇ ਮਿੰਟੂ ਨਾਹਰ ਨੇ ਦੱਸਿਆ ਕਿ 24ਵੀਂ ਵਿਸ਼ਾਲ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਪ੍ਰਾਚੀਨ ਮੰਦਿਰ ਮੁਹੱਲਾ ਵਾਲਮੀਕਿ ਤੋਂ ਸ਼ੁਰੂ ਹੋ ਕੇ ਸ਼ਹਿਰ ਦੀ ਪਰਿਕਰਮਾ ਕਰਦੀ ਹੋਈ ਭਗਵਾਨ ਵਾਲਮੀਕਿ ਮੰਦਰ ਮੁਹੱਲਾ ਗੁਰੂ ਨਾਨਕਪੁਰਾ ਵਿਖੇ ਮੰਦਰ ਦੇ ਦਰਸ਼ਨ ਕਰਕੇ ਵਾਪਿਸ ਪ੍ਰਾਚੀਨ ਵਾਲਮੀਕਿ ਮੰਦਿਰ ਮੁਹੱਲਾ ਵਾਲਮੀਕਿ ਵਿਖੇ ਸਮਾਪਤ ਹੋਈ।
ਅਜੀਤ ਡੈਸਕ
25-10-2026