25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਨੇ ਸਹੋਦਿਆ ਵਾਲੀਬਾਲ ਟੂਰਨਾਮੈਂਟ ’ਚ ਸੋਨ ਤਗਮਾ ਜਿੱਤਿਆ ਅੰਡਰ-17 ਅਤੇ ਅੰਡਰ-19 ਵਰਗਾਂ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ

ਭੂੰਦੜੀ, 24 ਅਕਤੂਬਰ (ਕੁਲਦੀਪ ਸਿੰਘ ਮਾਨ)- ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਲੁਧਿਆਣਾ ਸਹੋਦਿਆ ਕੰਪਲੈਕਸ (ਉੱਤਰੀ) ਵਲੋਂ ਕਰਵਾਏ ਗਏ ਦੋ ਰੋਜ਼ਾ ਸਾਲਾਨਾ ਵਾਲੀਬਾਲ ਟੂਰਨਾਮੈਂਟ ਦੀ ਸਮਾਪਤੀ ਹੋ ਗਈ। ਇਸ ਟੂਰਨਾਮੈਂਟ ਵਿਚ ਜਗਰਾਉਂ ਤਹਿਸੀਲ ਦੇ ਵੱਖ-ਵੱਖ ਸੀ.

ਨਗਰ ਕੀਰਤਨ ਸਮੇਂ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਕ ਹੁੰਦੇ ਹੋਏ ‘ਆਪ’ ਪਾਰਟੀ ਹਲਕਾ ਦਾਖਾ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ ਤੇ ਹੋਰ ਸ਼ਰਧਾਲੂ। 25-10-2026
ਭੂੰਦੜੀ, 24 ਅਕਤੂਬਰ (ਕੁਲਦੀਪ ਸਿੰਘ ਮਾਨ)- ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਲੁਧਿਆਣਾ ਸਹੋਦਿਆ ਕੰਪਲੈਕਸ (ਉੱਤਰੀ) ਵਲੋਂ ਕਰਵਾਏ ਗਏ ਦੋ ਰੋਜ਼ਾ ਸਾਲਾਨਾ ਵਾਲੀਬਾਲ ਟੂਰਨਾਮੈਂਟ ਦੀ ਸਮਾਪਤੀ ਹੋ ਗਈ। ਇਸ ਟੂਰਨਾਮੈਂਟ ਵਿਚ ਜਗਰਾਉਂ ਤਹਿਸੀਲ ਦੇ ਵੱਖ-ਵੱਖ ਸੀ.ਬੀ.ਐੱਸ.ਈ. ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਮੇਜ਼ਬਾਨ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਅਤੇ ਅੰਡਰ-19 ਲੜਕਿਆਂ ਦੇ ਦੋਵੇਂ ਵਰਗਾਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਆਪਣੇ ਨਾਮ ਕੀਤੇ। ਟੂਰਨਾਮੈਂਟ ਦੇ ਪਹਿਲੇ ਦਿਨ ਅੰਡਰ-17 ਲੜਕਿਆਂ ਦੇ ਵਾਲੀਬਾਲ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਨੇ ਪਹਿਲਾ, ਰੂਪ ਵਾਟਿਕਾ ਸਕੂਲ ਜਗਰਾਉਂ ਨੇ ਦੂਜਾ ਅਤੇ ਵਿੱਦਿਆ ਇੰਟਰਨੈਸ਼ਨਲ ਸਕੂਲ ਰਾਏਕੋਟ ਰੋਡ ਜਗਰਾਉਂ ਨੇ ਤੀਜਾ ਸਥਾਨ ਹਾਸਲ ਕੀਤਾ। ਦੂਜੇ ਦਿਨ ਅੰਡਰ-19 ਲੜਕਿਆਂ ਦੇ ਮੁਕਾਬਲਿਆਂ ਵਿਚ ਵੀ ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਦੀ ਟੀਮ ਨੇ ਆਪਣੀ ਸ਼ਾਨਦਾਰ ਖੇਡ ਸਦਕਾ ਪਹਿਲਾ ਸਥਾਨ ਪ੍ਰਾਪਤ ਕੀਤਾ। ਰੂਪ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਦੂਜੇ ਅਤੇ ਸਤਿਆ ਭਾਰਤੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਤੀਜੇ ਸਥਾਨ ’ਤੇ ਰਿਹਾ। ਦੋਵੇਂ ਦਿਨ ਮੁਕਾਬਲੇ ਬੇਹੱਦ ਦਿਲਚਸਪ ਰਹੇ ਅਤੇ ਖਿਡਾਰੀਆਂ ਨੇ ਜਿੱਤ ਲਈ ਪੂਰਾ ਜ਼ੋਰ ਲਗਾਇਆ। ਸਕੂਲ ਦੇ ਖਿਡਾਰੀਆਂ ਨੇ ਡੀ.ਪੀ. ਚੰਦ ਸਿੰਘ ਦੀ ਅਗਵਾਈ ਹੇਠ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਪਤੀ ਸਮਾਰੋਹ ਦੌਰਾਨ ਮੁੱਖ ਮਹਿਮਾਨ ਸ. ਪ੍ਰਗਟ ਸਿੰਘ ਸੰਘਾ (ਚੇਅਰਮੈਨ) ਅਤੇ ਸ. ਮਨਦੀਪ ਸਿੰਘ ਢੱਟ (ਜਨਰਲ ਸਕੱਤਰ ਤੇ ਐੱਮ.ਡੀ.) ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਵੱਧ-ਚੜ੍ਹਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਰਾਹੀਂ ਇਕਾਗਰਤਾ, ਸਹਿਣਸ਼ੀਲਤਾ, ਅਨੁਸ਼ਾਸਨ ਅਤੇ ਟੀਮ ਭਾਵਨਾ ਵਰਗੇ ਗੁਣ ਵਿਕਸਿਤ ਹੁੰਦੇ ਹਨ, ਜੋ ਜੀਵਨ ਦੇ ਹਰ ਖੇਤਰ ਵਿਚ ਸਫ਼ਲਤਾ ਪ੍ਰਾਪਤ ਕਰਨ ਲਈ ਸਹਾਈ ਹੁੰਦੇ ਹਨ। ਉਨ੍ਹਾਂ ਭਵਿੱਖ ਵਿੱਚ ਵੀ ਅਜਿਹੇ ਖੇਡ ਮੁਕਾਬਲੇ ਕਰਵਾਉਂਦੇ ਰਹਿਣ ਦਾ ਭਰੋਸਾ ਦਿੱਤਾ। ਮੁੱਖ ਮਹਿਮਾਨਾਂ, ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਅਤੇ ਵਾਈਸ ਪ੍ਰਿੰਸੀਪਲ ਸ੍ਰੀ ਪ੍ਰਿੰਸ ਰੁਪਾਲ ਵੱਲੋਂ ਜੇਤੂ ਟੀਮਾਂ ਨੂੰ ਟਰਾਫ਼ੀਆਂ, ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਸੀਨੀਅਰ ਅਧਿਆਪਕ ਸ. ਸੁਖਮਨਦੀਪ ਸਿੰਘ ਮਾਨ, ਸ੍ਰੀਮਤੀ ਸਰਬਜੀਤ ਕੌਰ ਅਤੇ ਸ੍ਰੀਮਤੀ ਖੁਸ਼ਦੀਪ ਕੌਰ ਨੇ ਵੀ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਜਦਕਿ ਜੈਸਿਕਾ ਢੰਡ ਨੇ ਸਮਾਗਮ ਦੀਆਂ ਯਾਦਗਾਰੀ ਤਸਵੀਰਾਂ ਕੈਮਰੇ ਵਿਚ ਕੈਦ ਕੀਤੀਆਂ। ਅੰਤ ਵਿਚ ਸਕੂਲ ਮੈਨੇਜਮੈਂਟ ਨੇ ਜੇਤੂ ਖਿਡਾਰੀ ਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਹੰਬੜਾਂ ’ਚ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਦੇ ਧਾਰਮਿਕ ਸਮਾਗਮਾਂ ਸੰਬੰਧੀ ਤਿਆਰੀਆਂ ਸ਼ੁਰੂ- ਧਾਲੀਵਾਲ, ਚੀਮਾ ਚ... ਅਗਲੀ ਖ਼ਬਰ ਪਿੰਡ ਪੋਨਾ ਵਿਖੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਵਾਲਮੀਕਿ ਮੰਦਰ ਦੀ ਪ੍ਰਬੰਧਕੀ ਕਮੇਟੀ ਨੂੰ 11 ਹਜ਼ਾਰ ਦੀ ਰਾਸ਼ੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।