25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਿੰਡ ਐਤੀਆਣਾ ਵਿਖੇ ਪਰਵਿੰਦਰ ਸਿੰਘ ਝੋਟੇ ਦੀ ਆਤਮਿਕ ਸ਼ਾਂਤੀ ਅਤੇ ਇਨਸਾਫ਼ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ

ਹਲਵਾਰਾ, 24 ਅਕਤੂਬਰ (ਮਨਦੀਪ ਸਿੰਘ ਉੱਭੀ)-ਪਿੰਡ ਐਤੀਆਣਾ ਵਿਖੇ ਪਰਵਿੰਦਰ ਸਿੰਘ ਝੋਟੇ ਦੀ ਆਤਮਿਕ ਸ਼ਾਂਤੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਕਾਮਨਾ ਨਾਲ ਸਮੂਹ ਬੀਬੀਆਂ ਵੱਲੋਂ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਤ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ।

ਅਜੀਤ ਡੈਸਕ 25-10-2026
ਹਲਵਾਰਾ, 24 ਅਕਤੂਬਰ (ਮਨਦੀਪ ਸਿੰਘ ਉੱਭੀ)-ਪਿੰਡ ਐਤੀਆਣਾ ਵਿਖੇ ਪਰਵਿੰਦਰ ਸਿੰਘ ਝੋਟੇ ਦੀ ਆਤਮਿਕ ਸ਼ਾਂਤੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਕਾਮਨਾ ਨਾਲ ਸਮੂਹ ਬੀਬੀਆਂ ਵੱਲੋਂ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਤ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ। ਅਰਦਾਸ ਦੌਰਾਨ ਵਿਛੜੀ ਰੂਹ ਦੀ ਸ਼ਾਂਤੀ, ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਪੀੜਤ ਪਰਿਵਾਰ ਨੂੰ ਜਲਦ ਇਨਸਾਫ਼ ਮਿਲਣ ਦੀ ਕਾਮਨਾ ਕੀਤੀ ਗਈ। ਇਸ ਮੌਕੇ ਸੰਗਤ ਨੇ ਸਰਬੱਤ ਦੇ ਭਲੇ ਅਤੇ ਸੱਚ ਦੀ ਜਿੱਤ ਲਈ ਵੀ ਅਰਦਾਸ ਬੇਨਤੀ ਕੀਤੀ। ਇਸ ਮੌਕੇ ਪ੍ਰਧਾਨ ਬਿਕਰਮਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਦੇ ਮਾਮਲੇ ਨੂੰ ਲੈ ਕੇ ਸਮਾਜ ਦੇ ਵੱਖ-ਵੱਖ ਵਰਗਾਂ ਵਿੱਚ ਚਿੰਤਾ ਅਤੇ ਰੋਸ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਮੰਗ ਨੂੰ ਲੈ ਕੇ ਪੂਰਾ ਇਲਾਕਾ ਅਤੇ ਸਾਥੀ ਪੀੜਤ ਪਰਿਵਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਸੱਚ ਦੀ ਜਿੱਤ ਹੋਵੇ ਅਤੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲੇ। ਇਸ ਧਾਰਮਿਕ ਸਮਾਗਮ ਵਿੱਚ ਪਿੰਡ ਐਤੀਆਣਾ, ਸੂਜਾਪੁਰ ਅਤੇ ਬੜੈਚ ਤੋਂ ਵੱਡੀ ਗਿਣਤੀ ਵਿੱਚ ਬੀਬੀਆਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਕਮੇਟੀ ਮੈਂਬਰ ਹਰਜਿੰਦਰ ਸਿੰਘ ਖੰਗੂੜਾ, ਕੁਲਵੰਤ ਸਿੰਘ ਖਹਿਰਾ, ਅਰਸ਼ਦੀਪ ਸਿੰਘ, ਸ਼ੰਕਰ ਸਿੰਘ ਭੰਗੂ, ਬਸੰਤ ਸਿੰਘ ਖੰਗੂੜਾ, ਦਰਸ਼ਨ ਸਿੰਘ ਨੰਬਰਦਾਰ, ਲਖਵੀਰ ਸਿੰਘ ਪਨੈਚ, ਅਮਰ ਸਿੰਘ ਹੂੰਝਣ ਅਤੇ ਬਲਵੰਤ ਸਿੰਘ ਨਾਹਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਸ਼ੋਭਾ ਯਾਤਰੀ ਸਜਾਈ ਅਗਲੀ ਖ਼ਬਰ ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਲਈ ਵਿਸ਼ਾਲ ਨਗਰ ਕੀਰਤਨ ਖ਼ਾਲਸਾਈ ਜਾਹੋ ਜਲਾਅ ਨਾਲ ਰਵਾਨਾ ਸ਼੍ਰੋਮਣੀ ਕਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।